
ਲਸਾ ਸਾਜਨਾ ਦਿਵਸ ਨੂੰ ਸਮਰਪਿਤ ਸੁੰਦਰ ਦਸਤਾਰ ਮੁਕਾਬਲੇ ਕਰਵਾਏ ਗਏ

(TTT) ਗੁਰਦਾਸਪੁਰ ਵਿਖੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸੁੰਦਰ ਦਸਤਾਰ ਮੁਕਾਬਲਾ ਕਰਵਾਇਆ ਗਿਆ ਜਿਸ ਵਿੱਚ ਕਾਫੀ ਦੂਰ ਦੂਰ ਤੋਂ ਆਏ ਬੱਚਿਆਂ ਨੇ ਭਾਗ ਲਿਆ। ਖੂਬਸੂਰਤ ਦਸਤਾਰ ਸਜਾਉਣ ਵਾਲੇ ਵਿਜੇਤਾ ਰਹੇ ਬੱਚਿਆਂ ਨੂੰ ਇਨਾਮ ਵੀ ਦਿੱਤੇ ਗਏ ।ਪ੍ਰਬੰਧਕਾਂ ਨੇ ਜਾਣਕਾਰੀ ਦਿੱਤੀ ਕਿ ਇਸ ਤਰ੍ਹਾਂ ਦੇ ਸੁੰਦਰ ਦਸਤਾਰ ਮੁਕਾਬਲੇ ਕਰਵਾਉਣ ਦੇ ਨਾਲ ਬੱਚਿਆਂ ਵਿੱਚ ਉਤਸਾਹ ਪੈਦਾ ਹੁੰਦਾ ਹੈ ਉਹਨਾਂ ਨੇ ਕਿਹਾ ਕਿ ਸਾਡਾ ਮੁੱਖ ਮਕਸਦ ਹੈ ਕਿ ਬੱਚਿਆਂ ਨੂੰ ਜ਼ਿਆਦਾ ਤੋਂ ਜਿਆਦਾ ਸਿੱਖੀ ਨਾਲ ਜੋੜਿਆ ਜਾਵੇ ।ਉਹਨਾਂ ਨੇ ਕਿਹਾ ਕਿ ਬੱਚਿਆਂ ਨੂੰ ਕਾਫੀ ਕੁਝ ਨਵਾਂ ਵੀ ਸਿੱਖਣ ਨੂੰ ਮਿਲਿਆ ਅਤੇ ਆਪਣੇ ਇਤਿਹਾਸ ਤੋਂ ਵੀ ਜਾਣੂ ਕਰਵਾਇਆ ਗਿਆ। ਉਥੇ ਹੀ ਬੱਚਿਆਂ ਨੇ ਕਿਹਾ ਕਿ ਸਾਨੂੰ ਅੱਜ ਸੁੰਦਰ ਦਸਤਾਰ ਮੁਕਾਬਲੇ ਵਿੱਚ ਆ ਕੇ ਬਹੁਤ ਵਧੀਆ ਲੱਗਿਆ ਅਤੇ ਪ੍ਰਬੰਧਕਾਂ ਵੱਲੋਂ ਸਾਨੂੰ ਅਹਿਮ ਜਾਣਕਾਰੀ ਦਿੱਤੀ ਗਈ ਜਿਸ ਦਾ ਸਾਨੂੰ ਭਵਿੱਖ ਵਿੱਚ ਬਹੁਤ ਜਿਆਦਾ ਫਾਇਦਾ ਹੋਵੇਗਾ ।

