News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਸਬੰਧੀ ਵੋਟਰ ਸੂਚੀਆਂ ਦੇ ਸ਼ਡਿਊਲ ਵਿਚ ਕੀਤੀ ਗਈ ਤਬਦੀਲੀ 

ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਸਬੰਧੀ ਵੋਟਰ ਸੂਚੀਆਂ ਦੇ ਸ਼ਡਿਊਲ ਵਿਚ ਕੀਤੀ ਗਈ ਤਬਦੀਲੀ
ਹੁਸ਼ਿਆਰਪੁਰ, 15 ਨਵੰਬਰ{TTT}:
ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਪੰਜਾਬ ਦੀ ਤਰਫੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨਾਲ ਸਬੰਧਤ ਗੁਰਦੁਆਰਾ ਬੋਰਡ ਚੋਣ ਸਰਕਲਾਂ ਵਿਚ ਵੋਟਰ ਸੂਚੀਆਂ ਦੀ ਤਿਆਰੀ ਲਈ ਸਮਾਂ ਸਾਰਣੀ ਵਿਚ ਬਦਲਾਅ ਕੀਤਾ ਗਿਆ ਹੈ, ਜਿਸ ਤਹਿਤ ਵੋਟਰ ਰਜਿਸਟ੍ਰੇਸ਼ਨ ਦੀ ਮਿਤੀ 15 ਨਵੰਬਰ 2023 ਤੋਂ ਵਧਾ 29 ਫਰਵਰੀ 2024 ਤੱਕ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਪ੍ਰਕਿਰਿਆ ਤਹਿਤ ਵੋਟਰ ਸੂਚੀਆਂ ਦੀ ਤਿਆਰੀ ਅਤੇ ਛਪਾਈ ਦਾ ਕੰਮ 1 ਮਾਰਚ 2024 ਤੋਂ 20 ਮਾਰਚ 2024 ਤੱਕ ਕੀਤਾ ਜਾਵੇਗਾ।
ਇਸ ਤੋਂ ਬਾਅਦ 21 ਮਾਰਚ 2024 ਨੂੰ ਵੋਟਰ ਸੂਚੀਆਂ ਪ੍ਰਕਾਸ਼ਿਤ ਕੀਤੀਆਂ ਜਾਣਗੀਆਂ ਅਤੇ ਉਸੇ ਦਿਨ ਵੋਟਰ ਸੂਚੀਆਂ ਸਬੰਧੀ ਦਾਅਵੇ ਅਤੇ ਇਤਰਾਜ਼ ਲੈਣ ਲਈ ਚੋਣ ਹਲਕੇ ਅਨੁਸਾਰ ਨਿਯੁਕਤ ਕੀਤੇ ਗਏ ਅਧਿਕਾਰੀਆਂ ਦੀ ਸੂਚੀ ਜਾਰੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨ ਦੀ ਆਖਰੀ ਮਿਤੀ 11 ਅਪ੍ਰੈਲ, 2024 ਹੋਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ ਸਿੱਖ ਗੁਰਦੁਆਰਾ ਬੋਰਡ ਚੋਣਾਂ, 1959 ਦੇ ਨਿਯਮ ਨੰਬਰ 10 (3) ਅਨੁਸਾਰ 21 ਅਪ੍ਰੈਲ, 2024 ਤੱਕ ਕਰ ਦਿੱਤਾ ਜਾਵੇਗਾ। ਇਸ ਤੋਂ ਬਾਅਦ 2 ਮਈ 2024 ਨੂੰ ਸਪਲੀਮੈਂਟਰੀ ਸੂਚੀਆਂ ਦੀ ਤਿਆਰੀ ਅਤੇ ਛਪਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸੂਚੀ ਦੀ ਅੰਤਿਮ ਪ੍ਰਕਾਸ਼ਨਾ 3 ਮਈ, 2024 ਨੂੰ ਕੀਤੀ ਜਾਵੇਗੀ।
YOUTUBE:<iframe width=”560″ height=”315″ src=”https://www.youtube.com/embed/4-_LL-7xQYk?si=DMinj0x6w8qxSKQP” title=”YouTube video player” frameborder=”0″ allow=”accelerometer; autoplay; clipboard-write; encrypted-media; gyroscope; picture-in-picture; web-share” allowfullscreen></iframe>
YOUTUBE:<iframe width=”560″ height=”315″ src=”https://www.youtube.com/embed/IxKk9PqKMTs?si=SkrXRUVD-mB3GbXf” title=”YouTube video player” frameborder=”0″ allow=”accelerometer; autoplay; clipboard-write; encrypted-media; gyroscope; picture-in-picture; web-share” allowfullscreen></iframe>
YOUTUBE:<iframe width=”560″ height=”315″ src=”https://www.youtube.com/embed/6whRbAERcZY?si=aTZiDwrgAtNHgmSz” title=”YouTube video player” frameborder=”0″ allow=”accelerometer; autoplay; clipboard-write; encrypted-media; gyroscope; picture-in-picture; web-share” allowfullscreen></iframe>