News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਸਕੂਲ ਆਫ ਐਮੀਨੈਂਸ, ਦਸੂਹਾ ਵਿਖੇ ਝੋਨੇ ਦੀ ਪਰਾਲੀ ਸੰਭਾਲਣ ਸਬੰਧੀ ਜਾਗਰੂਕਤਾ ਮੁਹਿੰਮ ਦਾ ਆਯੋਜਨ

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਸਕੂਲ ਆਫ ਐਮੀਨੈਂਸ, ਦਸੂਹਾ ਵਿਖੇ ਝੋਨੇ ਦੀ ਪਰਾਲੀ ਸੰਭਾਲਣ ਸਬੰਧੀ ਜਾਗਰੂਕਤਾ ਮੁਹਿੰਮ ਦਾ ਆਯੋਜਨ

ਹੁਸ਼ਿਆਰਪੁਰ, 11 ਅਕਤੂਬਰ:(TTT) ਪੀ.ਏ.ਯੂ-ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ, ਹੁਸ਼ਿਆਰਪੁਰ ਵੱਲੋਂ ਫਾਰਮ ਸਲਾਹਕਾਰ ਸੇਵਾ ਕੇਂਦਰ, ਗੰਗੀਆਂ, ਹੁਸ਼ਿਆਰਪੁਰ ਦੇ ਸਹਿਯੋਗ ਨਾਲ ਸਕੂਲ ਆਫ ਐਮੀਨੈਂਸ, ਦਸੂਹਾ ਵਿਖੇ ਝੋਨੇ ਦੀ ਪਰਾਲੀ ਸੰਭਾਲਣ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ।
ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਪ੍ਰਿੰਸੀਪਲ ਗੁਰਦਿਆਲ ਸਿੰਘ ਨੇ ਆਏ ਮਾਹਿਰਾਂ ਦਾ ਸੁਆਗਤ ਕੀਤਾ ਅਤੇ ਝੋਨੇ ਦੀ ਪਰਾਲੀ ਸੰਭਾਲਣ ਲਈ ਜਾਗਰੂਕਤਾ ਮੁਹਿੰਮ ਚਲਾਉਣ ਲਈ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਇਸ ਮੁਹਿੰਮ ਪ੍ਰਤੀ ਸਕੂਲ ਵਿਦਿਆਰਥੀਆਂ ਦੇ ਪੂਰਨ ਸਹਿਯੋਗ ਦਾ ਭਰੋਸਾ ਵੀ ਦਿੱਤਾ।
ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸਹਿਯੋਗੀ ਨਿਰਦੇਸ਼ਕ (ਸਿਖਲਾਈ), ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ, ਹੁਸ਼ਿਆਰਪੁਰ ਡਾ. ਮਨਿੰਦਰ ਸਿੰਘ ਬੌਂਸ ਨੇ ਝੋਨੇ ਦੀ ਪਰਾਲੀ ਨੂੰ ਸੰਭਾਲਣ ਬਾਬਤ ਵੱਖ-ਵੱਖ ਤਕਨੀਕਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।ਉਨ੍ਹਾਂ ਨੇ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨ ਸਬੰਧੀ ਅਤੇ ਪਰਾਲੀ

ਵਿੱਚ ਮੌਜੂਦ ਵੱਖ-ਵੱਖ ਤੱਤਾਂ ਦੀ ਮਹਤੱਤਾ ਬਾਰੇ ਵੀ ਵਿਸਥਾਰ ਪੂਰਵਕ ਦੱਸਿਆ। ਉਨ੍ਹਾਂ ਝੋਨੇ ਦੀ ਪਰਾਲੀ ਦੀ ਪਸ਼ੂ ਖੁਰਾਕ, ਊਰਜਾ, ਮਲਚ, ਖਾਦ ਵਜੋਂ ਤੇ ਖੁੰਬ ਉਤਪਾਦਨ ਅਤੇ ਗੋਬਰ ਗੈਸ ਪਲਾਂਟ ਵਿੱਚ ਵਰਤੋਂ ਬਾਰੇ ਵੀ ਚਾਨਣਾ ਪਾਇਆ।ਉਨ੍ਹਾਂ ਸਕੂਲ ਵਿਦਿਆਰਥੀਆਂ ਨੂੰ ਵੱਖ-ਵੱਖ ਮੁਕਾਬਲਿਆਂ ਵਿੱਚ ਹਿੱਸਾ ਲੈਣ ਲਈ ਵੀ ਪ੍ਰੇਰਿਤ ਕੀਤਾ।
ਸੀਨੀਅਰ ਪਸਾਰ ਵਿਗਿਆਨੀ (ਫਸਲ ਵਿਗਿਆਨ), ਫਾਰਮ ਸਲਾਹਕਾਰ ਸੇਵਾ ਕੇਂਦਰ ਡਾ. ਚਰਨਜੀਤ ਕੌਰ ਨੇ ਝੋਨੇ ਦੀ ਪਰਾਲੀ ਪ੍ਰਬੰਧਨ ਸਬੰਧੀ ਮਸ਼ੀਨਰੀ ਬਾਰੇ ਵਿਦਿਆਰਥੀਆਂ ਨੂੰ ਜਾਣੂੰ ਕਰਵਾਇਆ। ਉਨ੍ਹਾਂ ਸਕੂਲ ਵਿਦਿਆਰਥੀਆਂ ਨੂੰ ਇਸ ਜਾਗਰੂਕਤਾ ਮੁਹਿੰਮ ਵਿੱਚ ਅਹਿਮ ਜ਼ਿੰਮੇਵਾਰੀ ਨਿਭਾਉਣ ਲਈ ਵੀ ਪ੍ਰੇਰਿਆ।
ਇਸ ਮੌਕੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਹੋਣ ਵਾਲੇ ਨੁਕਸਾਨਾਂ ਪ੍ਰਤੀ ਵਿਦਿਆਰਥੀਆਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਭਾਸ਼ਣ, ਲੇਖ ਲਿਖਣਾ ਅਤੇ ਪੇਂਟਿੰਗ ਦੇ ਮੁਕਾਬਲੇ ਵੀ ਕਰਵਾਏ ਗਏ।ਸਕੂਲ ਦੇ ਵਿਦਿਆਰਥੀਆਂ ਵੱਲੋਂ ਝੋਨੇ ਦੀ ਪਰਾਲੀ ਪ੍ਰਬੰਧਨ ਅਤੇ ਅੱਗ ਲਗਾਉਣ ਨਾਲ ਵਾਤਾਵਰਣ, ਜ਼ਮੀਨ ਦੀ ਸਿਹਤ ਅਤੇ ਮਨੁੱਖਤਾ ‘ਤੇ ਬੁਰੇ ਪ੍ਰਭਾਵ ਸਬੰਧੀ ਜਾਗਰੂਕਤਾ ਰੈਲੀ ਵੀ ਕੱਢੀ ਗਈ।ਵੱਖ-ਵੱਖ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਣ ਲਈ ਸਨਮਾਨਿਤ ਵੀ

ਕੀਤਾ ਗਿਆ।
ਵੱਖ-ਵੱਖ ਮੁਕਾਬਲੇ, ਫਾਰਮ ਸਲਾਹਕਾਰ ਸੇਵਾ ਕੇਂਦਰ ਤੋਂ ਜ਼ਿਲ੍ਹਾ ਪਸਾਰ ਵਿਗਿਆਨੀ (ਫਲ ਵਿਗਿਆਨ) ਡਾ. ਇੰਦਿਰਾ ਦੇਵੀ, ਕ੍ਰਿਸ਼ੀ ਵਿਗਿਆਨ ਕੇਂਦਰ ਤੋਂ ਸੁਨੀਤਾ, ਪ੍ਰੋਗਰਾਮ ਸਹਾਇਕ (ਲੈਬ ਟੈਕਨੀਸ਼ਿਅਨ) ਅਤੇ ਸਕੂਲ ਦੇ ਅਧਿਆਪਕਾਂ, ਸ਼੍ਰੀਮਤੀ ਸ਼ਮਿੰਦਰ ਕੌਰ, ਲੈਕਚਰਾਰ (ਪੰਜਾਬੀ), ਚਰਨਪ੍ਰੀਤ ਕੌਰ, ਲੈਕਚਰਾਰ (ਗਣਿਤ), ਸੁਮਨ ਰਤਨ, ਸੋਸ਼ਲ ਸਾਇੰਸ ਮਿਸਟ੍ਰੈਸ, ਗੀਤਾ ਰਾਣੀ, ਸਾਇੰਸ ਮਿਸਟ੍ਰੈਸ ਤੇ ਦੀਪਕ ਸ਼ਰਮਾ, ਸੋਸ਼ਲ ਸਾਇੰਸ ਮਾਸਟਰ ਦੀ ਦੇਖ-ਰੇਖ ਅਧੀਨ ਹੋਏ।