8 ਦਿਨਾਂ ‘ਚ ਦੂਜੀ ਵਾਰ ਹਸਪਤਾਲ ‘ਚ ਭਰਤੀ ਹੋਏ ਲਾਲ ਕ੍ਰਿਸ਼ਨ ਅਡਵਾਨੀ, ਜਾਣੋ ਕਿਵੇਂ ਹੈ ਸਿਹਤ?
(TTT)ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਅਤੇ ਦੇਸ਼ ਦੇ ਸਾਬਕਾ ਉਪ ਪ੍ਰਧਾਨ ਮੰਤਰੀ ਲਾਲ ਕ੍ਰਿਸ਼ਨ ਅਡਵਾਨੀ ਇਨ੍ਹੀਂ ਦਿਨੀਂ ਬਿਮਾਰ ਹਨ। ਪਿਛਲੇ 8 ਦਿਨਾਂ ‘ਚ ਦੂਜੀ ਵਾਰ ਭਾਜਪਾ ਦੇ ਸੀਨੀਅਰ ਨੇਤਾ ਨੂੰ ਹਸਪਤਾਲ ‘ਚ ਭਰਤੀ ਕਰਵਾਉਣਾ ਪਿਆ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਏਮਜ਼ ‘ਚ ਭਰਤੀ ਕਰਵਾਇਆ ਗਿਆ ਸੀ, ਜਦਕਿ ਇਸ ਵਾਰ ਉਨ੍ਹਾਂ ਨੂੰ ਦਿੱਲੀ ਦੇ ਅਪੋਲੋ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਫਿਲਹਾਲ ਉਸ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।
‘ਭਾਰਤ ਰਤਨ’ ਲਾਲ ਕ੍ਰਿਸ਼ਨ ਅਡਵਾਨੀ ਦੀ ਸਿਹਤ ਬੀਤੀ ਬੁੱਧਵਾਰ ਰਾਤ ਇੱਕ ਵਾਰ ਫਿਰ ਵਿਗੜ ਗਈ। ਰਾਤ ਨੂੰ ਹੀ ਉਨ੍ਹਾਂ ਨੂੰ ਦਿੱਲੀ ਦੇ ਅਪੋਲੋ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਅਡਵਾਨੀ ਨੂੰ ਡਾਕਟਰ ਵਿਨੀਤ ਸੂਰੀ ਦੀ ਯੂਨਿਟ ਵਿੱਚ ਰੱਖਿਆ ਗਿਆ ਹੈ। ਡਾਕਟਰ ਵਿਨੀਤ ਸੂਰੀ ਸੀਨੀਅਰ ਨਿਊਰੋਲੋਜਿਸਟ ਹਨ ਅਤੇ ਸਾਬਕਾ ਉਪ ਪ੍ਰਧਾਨ ਮੰਤਰੀ ਉਨ੍ਹਾਂ ਦੀ ਨਿਗਰਾਨੀ ਹੇਠ ਇਲਾਜ ਕਰਵਾ ਰਹੇ ਹਨ।