ਮਾਤਾ ਚਿੰਤਪੁਰਨੀ ਮੇਲੇ ਨੂੰ ਸੁਚਾਰੂ ਬਣਾਉਣ ’ਚ ਲੰਗਰ ਕਮੇਟੀਆਂ ਤੇ ਸਮਾਜਿਕ ਸੰਗਠਨ ਕਰਨ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ : ਬ੍ਰਮ ਸ਼ੰਕਰ ਜਿੰਪਾ

Date:

ਮਾਤਾ ਚਿੰਤਪੁਰਨੀ ਮੇਲੇ ਨੂੰ ਸੁਚਾਰੂ ਬਣਾਉਣ ’ਚ ਲੰਗਰ ਕਮੇਟੀਆਂ ਤੇ ਸਮਾਜਿਕ ਸੰਗਠਨ ਕਰਨ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ : ਬ੍ਰਮ ਸ਼ੰਕਰ ਜਿੰਪਾ

ਪ੍ਰਸ਼ਾਸਨਿਕ ਅਧਿਕਾਰੀਆਂ, ਲੰਗਰ ਕਮੇਟੀਆਂ ਤੇ ਸਮਾਜਿਕ ਸੰਗਠਨਾਂ ਦੇ ਨੁਮਾਇੰਦਿਆਂ ਨਾਲ ਕੈਬਨਿਟ ਮੰਤਰੀ ਨੇ ਕੀਤੀ ਮੀਟਿੰਗ
ਕਿਹਾ, ਪ੍ਰਬੰਧਾਂ ਨੂੰ ਸੁਚਾਰੂ ਬਣਾਉਣ ਲਈ ਲੰਗਰ ਕਮੇਟੀਆਂ ਚੁੱਕਣ ਯੋਗ ਕਦਮ
ਹੁਸ਼ਿਆਰਪੁਰ, 19 ਜੁਲਾਈ :(TTT)
5 ਅਗਸਤ ਤੋਂ ਲੱਗਣ ਵਾਲੇ ਮਾਤਾ ਚਿੰਤਪੁਰਨੀ ਦੇ ਮੇਲੇ ਦੇ ਪ੍ਰਬੰਧਾਂ ਨੂੰ ਲੈ ਕੇ ਕੈਬਨਿਟ ਮੰਤਰੀ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਪ੍ਰਸ਼ਾਸਨਿਕ ਅਧਿਕਾਰੀਆਂ, ਲੰਗਰ ਕਮੇਟੀਆਂ ਅਤੇ ਸਮਾਜਿਕ ਸੰਗਠਨਾਂ ਦੇ ਪ੍ਰਤੀਨਿਧੀਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਅਤੇ ਐਸ.ਐਸ.ਪੀ ਸੁਰੇਂਦਰ ਲਾਂਬਾ ਵੀ ਵਿਸ਼ੇਸ਼ ਤੌਰਾ ’ਤੇ ਮੌਜੂਦ ਸਨ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਸਾਰੇ ਵਿਭਾਗਾਂ ਨੂੰ ਮੇਲੇ ਦੇ ਪ੍ਰਬੰਧਾਂ ਨੂੰ ਲੈ ਕੇ ਕਮਰ ਕੱਸ ਲੈਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਮੇਲੇ ਦੀਆਂ ਤਿਆਰੀਆਂ ਨੂੰ ਲੈ ਕੇ ਕਿਸੇ ਤਰ੍ਹਾਂ ਦੀ ਕੋਈ ਕਮੀ ਨਹੀਂ ਰਹਿਣੀ ਚਾਹੀਦੀ। ਉਨ੍ਹਾਂ ਕਿਹਾ ਕਿ ਲੰਗਰ ਕਮੇਟੀਆਂ ਅਤੇ ਸਮਾਜਿਕ ਸੰਸਥਾਵਾਂ ਦੇ ਸਹਿਯੋਗ ਦੇ ਬਿਨਾਂ ਮਾਤਾ ਚਿੰਤਪੁਰਨੀ ਦੇ ਮੇਲੇ ਦੇ ਪ੍ਰਬੰਧਾਂ ਨੂੰ ਸੁਚਾਰੂ ਰੂਪ ਨਾਲ ਨਹੀਂ ਚਲਾਇਆ ਜਾ ਸਕਦਾ। ਇਸ ਲਈ ਲੰਗਰ ਕਮੇਟੀਆਂ ਅਤੇ ਸਮਾਜਿਕ ਸੰਸਥਾਵਾਂ ਦੇ ਸਹਿਯੋਗ ਵੀ

ਵਿਸ਼ੇਸ਼ ਜ਼ਰੂਰਤ ਹੈ।
ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮਾਤਾ ਚਿੰਤਪੁਰਨੀ ਮੇਲੇ ਵਿਚ ਲੰਗਰ ਲਗਾਉਣ ਦੌਰਾਨ ਸਫ਼ਾਈ ਵਿਵਸਥਾ ਬਰਕਰਾਰ ਰੱਖਣੀ ਵੀ ਯਕੀਨੀ ਬਣਾਈ ਜਾਵੇ, ਤਾਂ ਜੋ ਵਾਤਾਵਰਨ ਦੂਸ਼ਿਤ ਨਾ ਹੋ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸੰਸਥਾਵਾਂ ਦਾ ਆਪਸੀ ਤਾਲਮੇਲ ਬਹੁਤ ਜ਼ਰੂਰੀ ਹੈ, ਤਾਂ ਜੋ ਸਾਂਝੇ ਯਤਨਾਂ ਨਾਲ ਮੇਲੇ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਨੇ ਇਹ ਵੀ ਅਪੀਲ ਕੀਤੀ ਕਿ ਨਿਰਵਿਘਨ ਆਵਾਜਾਈ ਲਈ ਸੰਸਥਾਵਾਂ ਵੱਲੋਂ ਸੜਕ ’ਤੇ ਆ ਕੇ ਲੰਗਰ ਨਾ ਵੰਡਿਆ ਜਾਵੇ ਅਤੇ ਲੰਗਰ ਦੌਰਾਨ ਪਲਾਸਟਿਕ (ਜੋ ਬੈਨ ਹੋ ਚੁੱਕਾ ਹੈ) ਦਾ ਪ੍ਰਯੋਗ ਨਾ ਕੀਤਾ ਜਾਵੇ।
ਡਿਪਟੀ ਕਮਿਸ਼ਨਰ ਨੇ ਲੰਗਰ ਕਮੇਟੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਇੰਤਜ਼ਾਮਾਂ ਨੂੰ ਸੁਚਾਰੂ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੁਝ ਤਿਆਰੀਆਂ ਕੀਤੀਆਂ ਗਈਆਂ ਹਨ, ਜਿਸ ਵਿਚ ਲੰਗਰ ਕਮੇਟੀਆਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਲੰਗਰ ਲਗਾਉਣ, ਲਾਊਡ ਸਪੀਕਰ ਲਈ ਲੰਗਰ ਕਮੇਟੀਆਂ ਐਸ.ਡੀ.ਐਮ ਦਫ਼ਤਰ ਵਿਚ ਬੇਨਤੀ ਪੱਤਰ ਜ਼ਰੂਰ ਦੇਣ, ਤਾਂ ਜੋ ਪ੍ਰਸ਼ਾਸਨ ਨੂੰ ਇਹ ਪਤਾ ਲੱਗ ਸਕੇ ਕਿ ਕਿਸ ਕਮੇਟੀ ਨੇ ਕਿਥੇ ਲੰਗਰ ਲਗਾਇਆ ਹੈ। ਇਸ ਤਰ੍ਹਾਂ ਕਰਨ ਨਾਲ ਟ੍ਰੈਫਿਕ ਸਮੱਸਿਆ ਅਤੇ ਹੋਰ ਕਿਸੇ ਤਰ੍ਹਾਂ ਦੀ ਸਮੱਸਿਆ ਆਉਣ ’ਤੇ ਸਬੰਧਤ ਅਧਿਕਾਰੀ ਲੰਗਰ ਕਮੇਟੀ ਨਾਲ ਸਿੱਧਾ ਸੰਪਰਕ ਕਰ ਸਕਦਾ ਹੈ।
ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ, ਪ੍ਰਦੂਸ਼ਣ, ਨਗਰ ਨਿਗਮ, ਟਰਾਂਸਪੋਰਟ, ਲੋਕ ਨਿਰਮਾਣ, ਬਿਜਲੀ, ਰੋਡਵੇਜ਼ ਅਤੇ ਹੋਰ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਉਨ੍ਹਾਂ ਦੇ ਵਿਭਾਗ ਵੱਲੋਂ ਮੇਲੇ ਦੀਆਂ ਤਿਆਰੀਆਂ ਨੂੰ ਲੈ ਕੇ ਸਾਰੇ ਪ੍ਰਬੰਧ ਮੇਲਾ ਸ਼ੁਰੂ ਹੋਣ ਤੋਂ ਪਹਿਲਾਂ ਮੁਕੰਮਲ ਹੋ ਜਾਣੇ ਚਾਹੀਦੇ ਹਨ। ਉਨ੍ਹਾਂ ਲੰਗਰ ਕਮੇਟੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਿੰਗਲ ਯੂਜ਼ ਪਲਾਸਟਿਕ ਦਾ ਪ੍ਰਯੋਗ ਨਾ ਕਰਨ ਅਤੇ ਯਕੀਨੀ ਬਣਾਉਣ ਕਿ ਉਨ੍ਹਾਂ ਵੱਲੋਂ ਦਿੱਤਾ ਗਿਆ ਖਾਣਾ ਅਤੇ ਪਾਣੀ ਸ਼ੁੱਧ ਹਨ। ਉਨ੍ਹਾਂ ਸਿਹਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਮੇਲੇ ਤੋਂ ਪਹਿਲਾਂ ਹਸਪਤਾਲ ਵਿਚ ਦਵਾਈਆਂ ਅਤੇ ਹੋਰ ਸੁਵਿਧਾਵਾਂ ਨੂੰ ਉਹ ਪੂਰਾ ਕਰ ਲੈਣ, ਤਾਂ ਜੋ ਕਿਸੇ ਨੂੰ ਕੋਈ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਜਿਥੇ ਨਗਰ ਨਿਗਮ ਨੂੰ ਸਟਰੀਟ ਲਾਈਟਾਂ, ਸਾਫ-ਸਫਾਈ ਆਦਿ ਅਤੇ ਪਬਲਿਕ ਹੈਲਥ ਨੂੰ ਮੋਬਾਇਲ ਟੋਆਇਲਟ ਦੀ ਵਿਵਸਥਾ ਨੂੰ ਦਰੁਸਤ ਬਣਾਉਣ ਦੇ ਨਿਰਦੇਸ਼ ਦਿੱਤੇ, ਉਥੇ ਲੋਕ ਨਿਰਮਾਣ ਵਿਭਾਗ ਨੂੰ ਜਿਥੇ ਸੜਕਾਂ ਖ਼ਰਾਬ ਹਨ, ਉਨ੍ਹਾਂ ਦੀ ਮੁਰੰਮਤ ਕਰਵਾਉਣ ਲਈ ਕਿਹਾ ਗਿਆ।
ਐਸ.ਐਸ.ਪੀ ਸੁਰੇਂਦਰ ਲਾਂਬਾ ਨੇ ਕਿਹਾ ਕਿ ਲੰਗਰ ਕਮੇਟੀਆਂ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਉਣ ਵਿਚ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਦੇ ਅਧਿਕਾਰੀ ਅਤੇ ਕਰਮਚਾਰੀ 24 ਘੰਟੇ ਚਿੰਤਪੁਰਨੀ ਰੋਡ ’ਤੇ ਤਾਇਨਾਤ ਰਹਿਣਗੇ, ਤਾਂ ਜੋ ਸ਼ਰਧਾਲੂਆਂ ਨੂੰ ਕੋਈ ਦਿੱਕਤ ਨਾ ਆਵੇ। ਲੰਗਰ ਕਮੇਟੀਆਂ ਦੇ ਪ੍ਰਤੀਨਿਧੀਆਂ ਨੇ ਡਿਪਟੀ ਕਮਿਸ਼ਨਰ ਤੋਂ ਮੰਗ ਕੀਤੀ ਕਿ ਮੇਲੇ ਦੌਰਾਨ ਕੁਝ ਲੋਕ ਡੀ.ਜੇ ਦੇ ਨਾਮ ’ਤੇ ਅਸ਼ਲੀਲ ਗਾਣੇ ਚਲਾਉਂਦੇ ਹਨ, ਇਸ ਤਰ੍ਹਾਂ ਦੇ ਲੋਕਾਂ ਦੇ ਡੀ.ਜੇ ਨੂੰ ਤੁਰੰਤ ਜ਼ਬਤ ਕੀਤਾ ਜਾਵੇ ਅਤੇ ਪ੍ਰਸ਼ਾਸਨ ਧਿਆਨ ਦੇਵੇ ਕਿ ਇਸ ਤਰ੍ਹਾਂ ਦਾ ਡੀ.ਜੇ ਚੱਲੇ ਹੀ ਨਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ, ਕਮਿਸ਼ਨਰ ਨਗਰ ਨਿਗਮ ਡਾ. ਅਮਨਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਗੁਰਪ੍ਰੀਤ ਸਿੰਘ ਗਿੱਲ, ਐਸ.ਡੀ.ਐਮ ਪ੍ਰੀਤਇੰਦਰ ਸਿੰਘ ਬੈਂਸ ਅਤੇ ਲੰਗਰ ਕਮੇਟੀਆਂ ਅਤੇ ਸਮਾਜਿਕ ਸੰਸਥਾਵਾਂ ਦੇ ਪ੍ਰਤੀਨਿਧੀਆਂ ਵਿਚ ਭਾਰਤ ਭੂਸ਼ਣ ਵਰਮਾ, ਕ੍ਰਿਸ਼ਨ ਗੋਪਾਲ ਅਨੰਦ, ਅਨੀਤ ਨਈਅਰ, ਮਨਦੀਪ ਸ਼ਰਮਾ, ਪ੍ਰਮੋਦ ਸ਼ਰਮਾ, ਬਲਵਿੰਦਰ ਸਿੰਘ, ਅਸ਼ਵਨੀ ਸ਼ਰਮਾ, ਅਸ਼ੋਕ ਕੁਮਾਰ, ਭਾਰਤੀ ਸ਼ਰਮਾ, ਵਿਵੇਕ ਭੋਪਾਲ, ਹਰਕ੍ਰਿਸ਼ਨ ਕਾਲੀਆ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਸਮਾਜਿਕ ਸੰਗਠਨਾਂ ਅਤੇ ਲੰਗਰ ਕਮੇਟੀਆਂ ਦੇ ਪ੍ਰਤੀਨਿਧ ਵੀ ਮੌਜੂਦ ਸਨ।

Share post:

Subscribe

spot_imgspot_img

Popular

More like this
Related

चौधरी बलबीर सिंह पब्लिक स्कूल को जीएनए यूनिवर्सिटी के एजुकेशन कम साइंस फेयर में द्वितीय पुरस्कार

फगवाड़ा, 17 जनवरी 2025(TTT): जीएनए यूनिवर्सिटी, फगवाड़ा द्वारा आयोजित...

ड्राइवरों के लिए आंखों की जांच शिविर का आयोजन

होशियारपुर, 17 जनवरी(TTT): राष्ट्रीय सड़क सुरक्षा माह 2025 के अंतर्गत आज...

ਨਗਰ ਨਿਗਮ ਵਿਖੇ ਪ੍ਰਾਪਰਟੀ ਟੈਕਸ,ਪਾਣੀ ਤੇ ਸੀਵਰੇਜ਼ ਦੇ ਬਿੱਲਾਂ,ਟਰੇਡ ਲਾਇਸੈਂਸ ਤੇ ਰੈਂਟ/ਤਹਿਬਜ਼ਾਰੀ ਦੀ ਕੁਲੈਕਸ਼ਨ ਸ਼ੁਰੂ : ਡਾ.ਅਮਨਦੀਪ ਕੌਰ

ਹੁਸ਼ਿਆਰਪੁਰ, 17 ਜਨਵਰੀ (TTT): ਕਮਿਸ਼ਨਰ ਨਗਰ ਨਿਗਮ ਡਾ.ਅਮਨਦੀਪ ਕੌਰ ਨੇ ਦੱਸਿਆ ਕਿ ਦਫ਼ਤਰ ਨਗਰ ਨਿਗਮ ਵਿਖੇ ਪ੍ਰਾਪਰਟੀ ਟੈਕਸ,ਵਾਟਰ ਸਪਲਾਈ ਤੇ ਸੀਵਰੇਜ਼ ਦੇ ਬਿੱਲਾਂ,ਟਰੇਡ ਲਾਇਸੈਂਸ ਅਤੇ ਰੈਂਟ//ਤਹਿਬਜ਼ਾਰੀ ਦੀ ਕੁਲੈਕਸ਼ਨ ਸ਼ੁਰੂ ਹੋ ਗਈ ਹੈ। ਇਸ ਕੰਮ ਲਈ ਨਗਰ ਨਿਗਮ ਦਫ਼ਤਰ ਵਿਖੇ ਕਾਊਂਟਰ ਸਥਾਪਿਤ ਕੀਤੇ ਗਏ ਹਨ ਜਿਥੇ ਕਿ ਪਬਲਿਕ ਕੰਮਕਾਜ ਵਾਲੇ ਦਿਨ ਆ ਕੇ ਆਪਣੇ ਬਿੱਲਾਂ ਦੀ ਅਦਾਇਗੀ ਕਰ ਕਰ ਸਕਦੀ ਹੈ। ਉਨ੍ਹਾਂ ਦੱਸਿਆਂ ਕਿ ਪਬਲਿਕ ਦੀ ਸਹੂਲਤ ਲਈ ਕੱਲ੍ਹ...