
(TTT)ਹੁਸ਼ਿਆਰਪੁਰ, 20 ਅਪ੍ਰੈਲ:ਹੁਸ਼ਿਆਰਪੁਰ ਦੇ ਵਾਰਡ ਨੰਬਰ 21 ਵਿੱਚ ਸਥਾਨਕ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਗਲੀਆਂ ਦੇ ਨਿਰਮਾਣ ਕਾਰਜ ਦਾ ਸ਼ੁਭਾਰੰਭ ਕੀਤਾ।

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਇਲਾਕੇ ਦੇ ਨਿਵਾਸੀਆਂ ਦੀ ਲੰਬੇ ਸਮੇਂ ਤੋਂ ਮੰਗ ਸੀ ਕਿ ਇੱਥੋਂ ਦੀਆਂ ਗਲੀਆਂ ਦਾ ਪੁਨਰਨਿਰਮਾਣ ਕੀਤਾ ਜਾਵੇ। ਇਸ ਕਾਰਜ ਨੂੰ ਤਰਜੀਹ ਦੇ ਆਧਾਰ ‘ਤੇ ਗਲੀਆਂ ਦਾ ਨਿਰਮਾਣ ਉੱਚ ਗੁਣਵੱਤਾ ਨਾਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸ਼ਹਿਰਾਂ ਦੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਹਰ ਵਾਰਡ ਵਿੱਚ ਲੋੜ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਨਗਰ ਨਿਗਮ ਵੱਲੋਂ ਸ਼ਹਿਰ ਦੇ ਹਰ ਵਾਰਡ ਵਿੱਚ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਯੋਜਨਾਬੱਧ ਤਰੀਕੇ ਨਾਲ ਕੰਮ ਕੀਤਾ ਜਾ ਰਿਹਾ ਹੈ। ਇਸ ਮੌਕੇ ‘ਤੇ ਮੇਅਰ ਸੁਰਿੰਦਰ ਕੁਮਾਰ ਸ਼ਿੰਦਾ, ਸੀਨੀਅਰ ਡਿਪਟੀ ਮੇਅਰ ਪਰਵੀਨ ਸੈਣੀ, ਡਿਪਟੀ ਮੇਅਰ ਰੰਜੀਤਾ ਚੌਧਰੀ, ਕੌਂਸਲਰ ਸੁਲੇਖਾ ਦੇਵੀ, ਰਾਜਵੀਰ ਬੱਲ, ਕੁਲਵਿੰਦਰ ਸਿੰਘ ਹੁੰਦਲ, ਕੌਂਸਲਰ ਜਸਵੰਤ ਰਾਏ ਕਾਲਾ, ਕੌਂਸਲਰ ਮੁਕੇਸ਼ ਕੁਮਾਰ ਮੱਲ, ਹਰਿੰਦਰ ਸਿੰਘ ਹੈਰੀ, ਗੁਰਮੀਤ ਸਿੰਘ ਅਤੇ ਪਵਨ ਛਾਉਣੀ ਕਲਾਂ ਤੋਂ ਇਲਾਵਾ ਇਲਾਕੇ ਦੇ ਨਿਵਾਸੀ ਵੀ ਹਾਜ਼ਰ ਸਨ।

