ਵਿਧਾਇਕ ਬ੍ਰਮ ਸ਼ੰਕਰ ਜਿੰਪਾ 26 ਨਵੰਬਰ ਨੂੰ ਸੁਣਣਗੇ ਨਗਰ ਨਿਗਮ ਨਾਲ ਸੰਬੰਧਤ ਸਮੱਸਿਆਵਾਂ

Date:

ਵਿਧਾਇਕ ਬ੍ਰਮ ਸ਼ੰਕਰ ਜਿੰਪਾ 26 ਨਵੰਬਰ ਨੂੰ ਸੁਣਣਗੇ ਨਗਰ ਨਿਗਮ ਨਾਲ ਸੰਬੰਧਤ ਸਮੱਸਿਆਵਾਂ

– ਸਵੇਰੇ 11 ਵਜੇ ਤੋਂ ਸੁਣੀਆਂ ਜਾਣਗੀਆਂ ਸਮੱਸਿਆਵਾਂ

ਹੁਸ਼ਿਆਰਪੁਰ, 24 ਨਵੰਬਰ ( GBC UPDATE ): ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ 26 ਨਵੰਬਰ, ਮੰਗਲਵਾਰ ਨੂੰ ਉਹ ਨਗਰ ਨਿਗਮ ਹੁਸ਼ਿਆਰਪੁਰ ਦੇ ਦਫ਼ਤਰ ਵਿੱਚ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਇੱਕ ਵਿਸ਼ੇਸ਼ ਮੀਟਿੰਗ ਕਰਨਗੇ ਜਿਸ ਵਿੱਚ ਮੇਅਰ, ਸੀਨੀਅਰ ਡਿਪਟੀ ਮੇਅਰ, ਡਿਪਟੀ ਮੇਅਰ, ਕਮਿਸ਼ਨਰ ਅਤੇ ਹੋਰ ਨਗਰ ਨਿਗਮ ਅਧਿਕਾਰੀ ਵੀ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਇਸ ਮੀਟਿੰਗ ਵਿਚ ਨਗਰ ਨਿਗਮ ਨਾਲ ਜੁੜੀਆਂ ਸਮੱਸਿਆਵਾਂ ਨੂੰ ਸੁਣਿਆ ਜਾਵੇਗਾ ਤਾਂ ਜੋ ਇਨ੍ਹਾਂ ਦਾ ਢੁਕਵਾਂ ਨਿਪਟਾਰਾ ਕੀਤਾ ਜਾ ਸਕੇ । ਸ਼ਹਿਰ ਵਾਸੀ ਸਵੇਰੇ 11 ਵਜੇ ਨਗਰ ਨਿਗਮ ਦਫ਼ਤਰ ਵਿੱਚ ਆ ਕੇ ਆਪਣੀਆਂ ਸਮੱਸਿਆਵਾਂ ਰੱਖ ਸਕਦੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਦੱਸੀਆਂ ਗਈਆਂ ਸਮੱਸਿਆਵਾਂ ਨੂੰ ਨਗਰ ਨਿਗਮ ਦੇ ਅਧਿਕਾਰੀਆਂ ਦੇ ਸਹਿਯੋਗ ਨਾਲ ਹੱਲ ਕੀਤਾ ਜਾਵੇਗਾ।

ਇਸ ਮੌਕੇ ‘ਤੇ ਵਿਧਾਇਕ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨਗਰ ਨਿਗਮ ਨਾਲ ਜੁੜੀਆਂ ਸਮੱਸਿਆਵਾਂ ਬਾਰੇ ਦੱਸਣ ਤਾਂ ਜੋ ਉਨ੍ਹਾਂ ‘ਤੇ ਵਿਚਾਰ ਕਰਕੇ ਲੋੜੀਂਦੇ ਕਦਮ ਚੁੱਕੇ ਜਾਣ ।

Share post:

Subscribe

spot_imgspot_img

Popular

More like this
Related

ड्राइवरों के लिए आंखों की जांच शिविर का आयोजन

होशियारपुर, 17 जनवरी(TTT): राष्ट्रीय सड़क सुरक्षा माह 2025 के अंतर्गत आज...

ਨਗਰ ਨਿਗਮ ਵਿਖੇ ਪ੍ਰਾਪਰਟੀ ਟੈਕਸ,ਪਾਣੀ ਤੇ ਸੀਵਰੇਜ਼ ਦੇ ਬਿੱਲਾਂ,ਟਰੇਡ ਲਾਇਸੈਂਸ ਤੇ ਰੈਂਟ/ਤਹਿਬਜ਼ਾਰੀ ਦੀ ਕੁਲੈਕਸ਼ਨ ਸ਼ੁਰੂ : ਡਾ.ਅਮਨਦੀਪ ਕੌਰ

ਹੁਸ਼ਿਆਰਪੁਰ, 17 ਜਨਵਰੀ (TTT): ਕਮਿਸ਼ਨਰ ਨਗਰ ਨਿਗਮ ਡਾ.ਅਮਨਦੀਪ ਕੌਰ ਨੇ ਦੱਸਿਆ ਕਿ ਦਫ਼ਤਰ ਨਗਰ ਨਿਗਮ ਵਿਖੇ ਪ੍ਰਾਪਰਟੀ ਟੈਕਸ,ਵਾਟਰ ਸਪਲਾਈ ਤੇ ਸੀਵਰੇਜ਼ ਦੇ ਬਿੱਲਾਂ,ਟਰੇਡ ਲਾਇਸੈਂਸ ਅਤੇ ਰੈਂਟ//ਤਹਿਬਜ਼ਾਰੀ ਦੀ ਕੁਲੈਕਸ਼ਨ ਸ਼ੁਰੂ ਹੋ ਗਈ ਹੈ। ਇਸ ਕੰਮ ਲਈ ਨਗਰ ਨਿਗਮ ਦਫ਼ਤਰ ਵਿਖੇ ਕਾਊਂਟਰ ਸਥਾਪਿਤ ਕੀਤੇ ਗਏ ਹਨ ਜਿਥੇ ਕਿ ਪਬਲਿਕ ਕੰਮਕਾਜ ਵਾਲੇ ਦਿਨ ਆ ਕੇ ਆਪਣੇ ਬਿੱਲਾਂ ਦੀ ਅਦਾਇਗੀ ਕਰ ਕਰ ਸਕਦੀ ਹੈ। ਉਨ੍ਹਾਂ ਦੱਸਿਆਂ ਕਿ ਪਬਲਿਕ ਦੀ ਸਹੂਲਤ ਲਈ ਕੱਲ੍ਹ...