ਟ੍ਰੈਫਿਕ ਨਿਯਮਾਂ ਸਬੰਧੀ ਲੋਕਾਂ ਨੂੰ ਕੀਤਾ ਜਾਗਰੂਕ

Date:

ਹੁਸ਼ਿਆਰਪੁਰ, 12 ਫਰਵਰੀ: ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਦੇ ਹੁਕਮਾਂ ਤਹਿਤ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ 15 ਜਨਵਰੀ ਤੋਂ 14 ਫਰਵਰੀ 2024 ਮਨਾਇਆ ਜਾ ਰਿਹਾ ਹੈ ਜਿਸ ਤਹਿਤ ਰਿਆਤ ਬਾਹਰਾ ਕੈਂਪਸ ਦੇ ਬਾਹਰ ਚੰਡੀਗੜ੍ਹ ਰੋਡ ‘ਤੇ ਰਿਜ਼ਨਲ ਟਰਾਂਸਪੋਰਟ ਅਫ਼ਸਰ ਰਵਿੰਦਰ ਸਿੰਘ ਗਿੱਲ ਵੱਲੋਂ ਰਿਆਤ ਬਾਹਰਾ ਕੈਂਪਸ ਦੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਸੜਕ ਉਪਰ ਚੱਲ ਰਹੇ ਵਾਹਨ ਚਾਲਕਾਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕ ਕੀਤਾ ਅਤੇ ਧੁੰਦਾ ਦੇ ਮੌਸਮ ਨੂੰ ਮੁੱਖ ਰੱਖਦਿਆਂ ਡਰਾਇਵਿੰਗ ਧਿਆਨ ਨਾਲ ਕਰਨ ਬਾਰੇ ਅਤੇ ਵਾਹਨਾਂ ਤੇ ਰਿਫਲੈਕਟਰ ਟੇਪ ਲਾਈ ਗਈ ਅਤੇ ਹਾਦਸੇ ਵਿੱਚ ਜਖਮੀਆਂ ਨੂੰ ਹਸਪਤਾਲ ਪਹੁੰਚਾਉਣ ਸਬੰਧੀ ਗੁੱਡ ਸਮਾਰੀਟਨ ਰੂਲਜ਼, ਅਣਪਛਾਤੇ ਵਹੀਕਲ ਨਾਲ ਐਕਸੀਡੈੰਟ ਹੋਣ ਤੇ ਸਲੇਸ਼ੀਅਨ ਫੰਡ ਮੁਆਵਜ਼ਾ ਲੈਣ ਸਬੰਧੀ, ਟਰੈਫਿਕ ਨਿਯਮਾਂ ਬਾਰੇ, ਲੇਨ ਡਰਾਇਵਿੰਗ ਬਾਰੇ, ਵਾਹਨਾਂ ਦੇ ਕਾਗਜ਼ਾਤ ਪੂਰੇ ਰੱਖਣ ਬਾਰੇ, ਪ੍ਰੈਸ਼ਰ ਹਾਰਨ ਦੀ ਵਰਤੋਂ ਨਾ ਕਰਨ ਬਾਰੇ ਜਾਣਕਾਰੀ ਦਿੱਤੀ।

ਵਾਹਨਾਂ ‘ਤੇ ਹਾਈ ਸਿਕਿਓਰਿਟੀ ਨੰਬਰ ਪਲੇਟਾਂ ਲਗਵਾਉਣ, ਦੋ ਪਹੀਆ ਵਾਹਨ ‘ਤੇ ਹੈਲਮਟ ਪਾਉਣ ਬਾਰੇ, ਵਾਹਨਾਂ ਨੂੰ ਸੜਕ ‘ਤੇ ਖੜਾ ਕਰਨ ਦੀ ਬਜਾਏ ਸਹੀ ਪਾਰਕਿੰਗ ਕਰਨ ਬਾਰੇ, ਖੱਬੇ-ਸੱਜੇ ਮੁੜਨ ਵੇਲੇ ਇੰਡੀਕੇਟਰ ਦੀ ਵਰਤੋ ਬਾਰੇ, ਲਾਲ ਬੱਤੀ ਦੀ ਉਲੰਘਣਾ ਨਾ ਕਰਨ ਬਾਰੇ, ਕਿਸੇ ਵੀ ਤਰ੍ਹਾਂ ਦਾ ਨਸ਼ਾ ਕਰਕੇ ਕੋਈ ਵੀ ਵਾਹਨ ਨਾ ਚਲਾਉਣ ਬਾਰੇ,ਬੁਲਟ ਮੋਟਰਸਾਇਕਲ ਤੇ ਪਟਾਕੇ ਨਾ ਮਾਰਨ ਅਤੇ ਅਣਅਧਿਕਾਰਿਤ ਮੌਡਿਫਿਕੇਸ਼ਨ ਨਾ ਕਰਵਾਉਣ ਅਪੀਲ ਕੀਤੀ। ਸਾਰੇ ਟਰੈਫਿਕ ਨਿਯਮਾਂ ਦੀ ਇੰਨ ਬਿੰਨ ਪਾਲਣਾ ਕਰਨ ਬਾਰੇ ਤੋਂ ਜੋ ਸੜਕੀ ਹਾਦਸਿਆਂ ਨੂੰ ਘਟਾਇਆ ਜਾ ਸਕੇ।

ਇਸ ਮੌਕੇ ਤਕਰੀਬਨ 140 ਦੋਪਹੀਆ ਚਾਲਕਾਂ ਨੂੰ ਮੁਫਤ ਹੈਲਮੇਟ ਵੰਡੇ ਗਏ ਅਤੇ ਦੋਪਹੀਆ ਚਲਾ ਰਹੇ ਮਰਦ/ਔਰਤ ਚਾਲਕਾਂ ਦੇ ਨਾਲ-ਨਾਲ ਪਿਛਲੀ ਸਵਾਰੀ ਲਈ ਵੀ ਹੈਲਮੇਟ ਜਰੂਰੀ ਹੋਣ ਸਬੰਧੀ ਜਾਗਰੂਕ ਕੀਤਾ ਗਿਆ। ਤਕਰੀਬਨ 170 ਟਰੈਕਟਰ ਟਰਾਲੀਆਂ ਦੇ ਪਿੱਛੇ ਰਿਆਤ ਬਾਹਰਾ ਕੈਂਪਸ ਦੇ ਵਿਦਿਆਰਥੀਆਂ ਵੱਲੋਂ ਰਿਫਲੈਕਟਰ ਟੇਪ ਵੀ ਲਗਾਈ ਗਈ । ਇਸ ਸਮੇਂ ਰਵਿੰਦਰ ਸਿੰਘ ਗਿੱਲ ਰਿਜ਼ਨਲ ਟਰਾਂਸਪੋਰਟ ਅਫਸਰ ਹੁਸ਼ਿਆਰਪੁਰ, ਡਾਕਟਰ ਚੰਦਰ ਮੋਹਨ ਕੈਂਪਸ ਡਾਇਰੈਕਟਰ, ਡਾਕਟਰ ਕੁਲਦੀਪ ਵਾਲੀਆ ਰਿਜਨਲ ਹੈੱਡ ਅਤੇ ਕੁਲਦੀਪ ਸਿੰਘ ਰਾਣਾ ਡਾਇਰੈਕਟਰ ਐਡਮਿਨਸਟਰੇਸ਼ਨ, ਰਿਆਤ ਬਾਹਰਾ ਕੈਂਪਸ ਹੁਸ਼ਿਆਰਪੁਰ ਮੌਜੂਦ ਸਨ।

Share post:

Subscribe

spot_imgspot_img

Popular

More like this
Related

दसूहा के गांव बड्डला में नए बने खेल मैदान का विधायक घुम्मण की ओर से उद्घाटन

- दसूहा विधानसभा क्षेत्र में 10वें खेल पार्क का...

गणतंत्र दिवस समारोह की सुरक्षा के लिए किए गए हैं व्यापक प्रबंधः बाबू लाल मीणा

-    आई.जी एडमिन इंटेलिजेंस ने जिले के पुलिस अधिकारियों के...