ਮਹਾਰਾਸ਼ਟਰ ਸਾਈਬਰ ਪੁਲਿਸ ਨੇ ਤਮੰਨਾ ਭਾਟੀਆ ਨੂੰ ਭੇਜਿਆ ਸੰਮਨ, IPL ਨਾਲ ਜੁੜਿਆ ਹੈ ਮਾਮਲਾ
(TTT)ਮਹਾਰਾਸ਼ਟਰ ਸਾਈਬਰ ਸੈੱਲ ਨੇ ਫੇਅਰਪਲੇ ਐਪ ‘ਤੇ ਆਈਪੀਐੱਲ 2023 ਦੀ ਗੈਰ-ਕਾਨੂੰਨੀ ਸਟ੍ਰੀਮਿੰਗ ਦੇ ਮਾਮਲੇ ‘ਚ ਅਭਿਨੇਤਰੀ ਤਮੰਨਾ ਭਾਟੀਆ ਨੂੰ ਪੁੱਛਗਿੱਛ ਲਈ ਸੰਮਨ ਕੀਤਾ ਹੈ, ਜਿਸ ਨਾਲ ਵਾਇਆਕਾਮ ਨੂੰ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ ਸੀ। ਉਸ ਨੂੰ 29 ਅਪ੍ਰੈਲ ਨੂੰ ਮਹਾਰਾਸ਼ਟਰ ਸਾਈਬਰ ਦੇ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ।
ਇਸ ਸਬੰਧ ‘ਚ ਤਮੰਨਾ ਤੋਂ ਪਹਿਲਾਂ 23 ਅਪ੍ਰੈਲ ਨੂੰ ਅਭਿਨੇਤਾ ਸੰਜੇ ਦੱਤ ਨੂੰ ਵੀ ਬੁਲਾਇਆ ਗਿਆ ਸੀ ਪਰ ਉਹ ਉਨ੍ਹਾਂ ਦੇ ਸਾਹਮਣੇ ਪੇਸ਼ ਨਹੀਂ ਹੋਏ। ਇਸ ਦੇ ਲਈ ਸੰਜੇ ਦੱਤ ਨੇ ਆਪਣਾ ਬਿਆਨ ਦਰਜ ਕਰਵਾਉਣ ਲਈ ਨਵੀਂ ਤਰੀਕ ਅਤੇ ਸਮੇਂ ਦੀ ਮੰਗ ਕੀਤੀ ਹੈ। ਕਿਉਂਕਿ ਜਿਸ ਦਿਨ ਸੰਜੇ ਦੱਤ ਨੂੰ ਮਹਾਰਾਸ਼ਟਰ ਸਾਈਬਰ ਪੁਲਿਸ ਨੇ ਬੁਲਾਇਆ ਸੀ, ਉਸ ਦਿਨ ਉਹ ਭਾਰਤ ‘ਚ ਨਹੀਂ ਸੀ।