ਆਜ਼ਾਦੀ ਦੇ ਮਹਾਂਉਤਸਵ ਨੂੰ ਸਮਰਪਿਤ ਮੇਰੀ ਮਾਟੀ ਮੇਰਾ ਦੇਸ਼ ਕਲਸ਼ ਯਾਤਰਾ ਕੱਢੀ।
ਹੁਸ਼ਿਆਰਪੁਰ 14 ਅਕਤੂਬਰ (TTT):ਸਨਾਤਨ ਧਰਮ ਕਾਲਜ, ਹੁਸ਼ਿਆਰਪੁਰ ਵਿਖੇ ਪ੍ਰਬੰਧਕ ਕਮੇਟੀ ਪ੍ਰਧਾਨ ਸ਼੍ਰੀਮਤੀ ਹੇਮਾ ਸ਼ਰਮਾ, ਸਕੱਤਰ ਸ਼੍ਰੀ ਗੋਪਾਲ ਸ਼ਰਮਾ ਅਤੇ ਕਾਰਜਕਾਰੀ ਪ੍ਰਿੰਸੀਪਲ ਸ਼੍ਰੀ ਪ੍ਰਸ਼ਾਂਤ ਸੇਠੀ ਦੇ ਮਾਰਗਦਰਸ਼ਨ ਵਿੱਚ ਆਈ.ਕਿਊ.ਏ.ਸੀ. ਦੇ ਸਹਿਯੋਗ ਨਾਲ ਅਤੇ ਮਨਿਸਟਰੀ ਆਫ ਐਜੂਕੇਸ਼ਨ ਗਵਰਮੈਂਟ ਆਫ ਇੰਡੀਆ ਯੂਨੀਵਰਸਿਟੀ ਗਰਾਂਟ ਕਮਿਸ਼ਨ ਦੇ ਨਿਰਦੇਸ਼ਾਂ ਮੁਤਾਬਿਕ ਆਜ਼ਾਦੀ ਦੇ ਮਹਾਂ ਉਤਸਵ ਨੂੰ ਸਮਰਪਿਤ ਮੇਰੀ ਮਾਟੀ ਮੇਰਾ ਦੇਸ਼ ਅਧੀਨ ਕਾਲਜ ਐੱਨ. ਐੱਸ. ਐੱਸ. ਯੂਨਿਟ ਵਲੋਂ ਅੰਮ੍ਰਿਤ ਕਲਸ਼ ਯਾਤਰਾ ਕੱਢੀ ਗਈ। ਇਸ ਮੌਕੇ ਐੱਨ. ਐੱਸ. ਐੱਸ ਪ੍ਰੋਗਰਾਮ ਅਫ਼ਸਰ ਪ੍ਰੋ.ਮਨਪ੍ਰੀਤ ਕੌਰ, ਡਾ. ਗੁਰਚਰਨ ਸਿੰਘ, ਪ੍ਰੋ. ਵਿਪਨ ਕੁਮਾਰ, ਡਾ. ਪਲਵਿੰਦਰ ਕੌਰ,ਪ੍ਰੋ. ਹਰਜੋਤ ਕੌਰ, ਪ੍ਰੋ. ਕ੍ਰਿਸ਼ਮਾ, ਪ੍ਰੋ. ਰਾਜਵਿੰਦਰ ਕੌਰ, ਪ੍ਰੋ. ਖੁਸ਼ਦੀਪ ਅਤੇ ਐੱਨ.ਐੱਸ.ਐੱਸ ਵਲੰਟੀਅਰਜ਼ ਵੱਲੋਂ ਆਪਣੇ ਆਪਣੇ ਪਿੰਡਾਂ ਅਤੇ ਕਸਬਿਆਂ ਤੋਂ ਮਿੱਟੀ ਅਤੇ ਚਾਵਲ ਕਲਸ਼ ਵਿੱਚ ਇਕੱਠੇ ਕੀਤੇ ਗਏ। ਇਸ ਮੌਕੇ ਉਨਾਂ ਨੇ ਆਪਣੇ ਦੇਸ਼ ਪ੍ਰਤਿ ਪਿਆਰ ਅਤੇ ਦੇਸ਼ ਦੀ ਆਨ ਬਾਨ ਤੇ ਸ਼ਾਨ ਨੂੰ ਕਾਇਮ ਰੱਖਣ ਦਾ ਪ੍ਰਣ ਕੀਤਾ । ਕਾਲਜ ਪ੍ਰਿੰਸੀਪਲ ਪ੍ਰਸ਼ਾਂਤ ਸੇਠੀ ਜੀ ਨੇ ਸਾਰਿਆਂ ਨੂੰ ਇਸ ਦਿਹਾੜੇ ਦੀ ਵਧਾਈ ਦਿੰਦਿਆਂ ਵਲੰਟੀਅਰਜ਼ ਨੂੰ ਸਮੇਂ ਸਮੇਂ ‘ਤੇ ਕਾਲਜ ਵਿੱਚ ਵਿੱਚ ਕਰਵਾਏ ਜਾਂਦੇ ਅਜਿਹੇ ਪ੍ਰੋਗਰਾਮਾਂ ਵਿੱਚ ਹਿੱਸਾ ਲੈਣ ਲਈ ਉਤਸਾਹਿਤ ਕੀਤਾ। ਪ੍ਰੋਗਰਾਮ ਦੇ ਅੰਤ ਵਿੱਚ ਪ੍ਰੋ. ਮਨਪ੍ਰੀਤ ਕੌਰ ਨੇ ਸਾਰਿਆਂ ਦਾ ਧੰਨਵਾਦ ਕੀਤਾ।
you tube :<iframe width=”560″ height=”315″ src=”https://www.youtube.com/embed/yuuhIzTVkfw?si=a6HkgbVRZ0ZyU0Sp” title=”YouTube video player” frameborder=”0″ allow=”accelerometer; autoplay; clipboard-write; encrypted-media; gyroscope; picture-in-picture; web-share” allowfullscreen></iframe>
you tube :<iframe width=”560″ height=”315″ src=”https://www.youtube.com/embed/scVoq1s6tug?si=SyL76wZ94zHIINXj” title=”YouTube video player” frameborder=”0″ allow=”accelerometer; autoplay; clipboard-write; encrypted-media; gyroscope; picture-in-picture; web-share” allowfullscreen></iframe>
you tube :<iframe width=”560″ height=”315″ src=”https://www.youtube.com/embed/aoGKPVMVeJ4?si=VHW6dhs-piqNW_L4″ title=”YouTube video player” frameborder=”0″ allow=”accelerometer; autoplay; clipboard-write; encrypted-media; gyroscope; picture-in-picture; web-share” allowfullscreen></iframe>
you tube :<iframe width=”560″ height=”315″ src=”https://www.youtube.com/embed/4uEsP5P5htg?si=apreCNrrWMeSq3VM” title=”YouTube video player” frameborder=”0″ allow=”accelerometer; autoplay; clipboard-write; encrypted-media; gyroscope; picture-in-picture; web-share” allowfullscreen></iframe>