ਕਾਊਂਟਰ ਇੰਟੈਲੀਜੈਂਸ ਨੂੰ ਵੱਡੀ ਸਫਲਤਾ, ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਨੈਟਵਰਕ ‘ਤੇ ਵੱਡਾ ਵਾਰ – 2 ਵਿਅਕਤੀਆਂ ਗ੍ਰਿਫ਼ਤਾਰ

Date:

ਕਾਊਂਟਰ ਇੰਟੈਲੀਜੈਂਸ ਨੂੰ ਵੱਡੀ ਸਫਲਤਾ, ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਨੈਟਵਰਕ ‘ਤੇ ਵੱਡਾ ਵਾਰ – 2 ਵਿਅਕਤੀਆਂ ਗ੍ਰਿਫ਼ਤਾਰ

(TTT) ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਨੈਟਵਰਕ ਨੂੰ ਵੱਡਾ ਝਟਕਾ ਦਿੰਦਿਆਂ ਕਾਊਂਟਰ ਇੰਟੈਲੀਜੈਂਸ, ਅੰਮ੍ਰਿਤਸਰ ਨੇ 2 ਵਿਅਕਤੀਆਂ ਆਦਿਤਿਆ ਕਪੂਰ ਉਰਫ ਮੱਖਣ ਅਤੇ ਰਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ।
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਆਦਿਤਿਆ ਕਪੂਰ ਖ਼ਿਲਾਫ਼ 12 ਅਪਰਾਧਿਕ ਮਾਮਲੇ ਦਰਜ ਹਨ। ਉਹ ਅਮਰੀਕਾ ਸਥਿਤ ਅਪਰਾਧੀ ਬਲਵਿੰਦਰ ਸਿੰਘ ਉਰਫ ਡੌਨੀ ਬੱਲ ਅਤੇ ਪ੍ਰਭਦੀਪ ਸਿੰਘ ਉਰਫ ਪ੍ਰਭ ਦਾਸੂਵਾਲ ਅਤੇ ਪੁਰਤਗਾਲ ਸਥਿਤ ਅਪਰਾਧੀ ਮਨਪ੍ਰੀਤ ਸਿੰਘ ਉਰਫ ਮੰਨੂ ਘਨਸ਼ਾਮਪੁਰੀਆ ਦੇ ਨਿਰਦੇਸ਼ਾਂ ‘ਤੇ ਕਾਰਵਾਈ ਕਰ ਰਹੇ ਸਨ। ਇਹ ਗਿਰੋਹ ਜੱਗੂ ਭਗਵਾਨਪੁਰੀਆ ਸੰਗਠਿਤ ਅਪਰਾਧਿਕ ਗਿਰੋਹ ਦੇ ਵਿਰੋਧੀ ਹਨ।
ਬਰਾਮਦਗੀ : 4 ਹਥਿਆਰ ਸਮੇਤ 1 ਗਲੋਕ ਪਿਸਤੌਲ, 5 ਮੈਗਜ਼ੀਨ ਅਤੇ 14 ਰਾਊਂਡ।
ਥਾਣਾ SSOC, ਅੰਮ੍ਰਿਤਸਰ ਵਿੱਚ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਮੁਲਜ਼ਮਾਂ ਵੱਲੋਂ ਪਹਿਲਾਂ ਕੀਤੀਆਂ ਗਈਆਂ ਸਮੱਗਲਿੰਗ ਦੀਆਂ ਗਤੀਵਿਧੀਆਂ ਦਾ ਪਤਾ ਲਗਾਉਣ ਲਈ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

Share post:

Subscribe

spot_imgspot_img

Popular

More like this
Related

ਪੰਜਾਬ ਸਰਕਾਰ ਸਿੱਖਿਆ ਦੇ ਢਾਂਚੇ ਨੂੰ ਮੁੜ ਤੋਂ ਲੀਹਾਂ ਤੇ ਲਿਆਉਣ ਲਈ ਵਚਨਬੱਧ – ਵਿਧਾਇਕ ਘੁੰਮਣ

(TTT))ਦਸੂਹਾ/ਹੁਸ਼ਿਆਰਪੁਰ, 19 ਅਪ੍ਰੈਲ:  ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਪੰਜਾਬ ਸਿੱਖਿਆ...