News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਪੰਜਾਬ ‘ਚ ਵੱਡੀ ਵਾਰਦਾਤ, ਤਿੰਨ ਭਾਜਪਾ ਵਰਕਰਾਂ ਦੀ ਤੇਜ਼ਧਾਰ ਹਥਿਆਰਾਂ ਨਾ ਵੱਢ-ਟੁੱਕ

ਪੰਜਾਬ ‘ਚ ਵੱਡੀ ਵਾਰਦਾਤ, ਤਿੰਨ ਭਾਜਪਾ ਵਰਕਰਾਂ ਦੀ ਤੇਜ਼ਧਾਰ ਹਥਿਆਰਾਂ ਨਾ ਵੱਢ-ਟੁੱਕ

(TTT) ਗੁਰੂਹਰਸਹਾਏ: ਬੀਤੇ ਸ਼ਨੀਵਾਰ ਦੀ ਰਾਤ ਨੂੰ ਸ਼ਹਿਰ ਦੇ ਮੇਨ ਬਾਜ਼ਾਰ ‘ਚ ਸ਼ਹੀਦ ਉਧਮ ਸਿੰਘ ਚੌਂਕ ਦੇ ਕੋਲ ਬਣੇ ਢਾਬੇ ਵਿਚ ਰੋਟੀ ਖਾ ਕੇ ਬਾਹਰ ਨਿਕਲੇ ਭਾਜਪਾ ਵਰਕਰਾਂ ‘ਤੇ ਕਈ ਅਣਪਛਾਤੇ ਲੋਕਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਕਾਤਲਾਨਾ ਹਮਲਾ ਕਰ ਦਿੱਤਾ ਗਿਆ। ਇਸ ਹਮਲੇ ਵਿਚ ਭਾਜਪਾ ਦੇ ਤਿੰਨ ਵਰਕਰ ਜ਼ਖਮੀ ਹੋ ਗਏ ਜਿਸ ਤੋਂ ਬਾਅਦ ਇਨ੍ਹਾਂ ਜ਼ਖਮੀਆਂ ਨੂੰ ਗੁਰੂਹਰਸਹਾਏ ਦੇ ਸੀ. ਐੱਚ. ਸੀ. ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਜ਼ਖਮੀ ਨੌਜਵਾਨਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਇਨ੍ਹਾਂ ਨੂੰ ਫਰੀਦਕੋਟ ਦੇ ਮੈਡੀਕਲ ਕਾਲਜ ਵਿਖੇ ਰੈਫਰ ਕਰ ਦਿੱਤਾ ਗਿਆ। ਇਸ ਘਟਨਾ ਦਾ ਪਤਾ ਲੱਗਦਿਆਂ ਹੀ ਗੁਰੂਹਰਸਹਾਏ ਦੀ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਉਨ੍ਹਾਂ ਵੱਲੋਂ ਇਸ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਘਟਨਾ ਸ਼ਹਿਰ ਦੇ ਭੀੜ ਭਾੜ ਵਾਲੇ ਬਜ਼ਾਰ ਵਿਚ ਵਾਪਰੀ ਹੈ ਅਤੇ ਪੁਲਸ ਵੱਲੋਂ ਬਾਜ਼ਾਰ ਦੀਆਂ ਦੁਕਾਨਾਂ ‘ਤੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਨੂੰ ਖੰਗਾਲਿਆ ਜਾ ਰਿਹਾ ਹੈ ਤਾਂ ਜੋ ਕੋਈ ਘਟਨਾ ਦਾ ਸੁਰਾਗ ਮਿਲ ਸਕੇ।