ਮਾਲੇਰਕੋਟਲਾ ’ਚ ਪੁਲਸ ਦੀ ਵੱਡੀ ਕਾਰਵਾਈ, 41 ਮੁਲਜ਼ਮ ਕੀਤੇ ਗ੍ਰਿਫ਼ਤਾਰ
ਮਾਲੇਰਕੋਟਲਾ ਪੁਲਸ ਨੇ ਅੱਜ ਵੱਡੀ ਕਾਰਵਾਈ ਕਰਦੇ ਹੋਏ ਲੋੜੀਂਦੇ ਅਪਰਾਧੀਆਂ ਨੂੰ ਫੜਨ ਲਈ ਸਵੇਰੇ-ਸਵੇਰੇ ਵੱਡੇ ਪੱਧਰ ’ਤੇ ਛਾਪੇ ਮਾਰੀ ਮੁਹਿੰਮ ਚਲਾਈ। ਇਸ ਦੌਰਾਨ ਪੁਲਸ ਵਲੋਂ 100 ਤੋਂ ਵੱਧ ਥਾਵਾਂ ’ਤੇ ਛਾਪੇਮਾਰੀ ਕਰਕੇ 41 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਜੋ ਗ੍ਰਿਫ਼ਤਾਰੀ ਤੋਂ ਬਚ ਰਹੇ ਸਨ। ਜ਼ਿਲ੍ਹੇ ਦੀਆਂ ਸਾਰੀਆਂ ਪੁਲਸ ਸਬ-ਡਵੀਜ਼ਨਾਂ ਵਿਚ ਡੀ. ਐੱਸ. ਪੀਜ਼ ਅਤੇ ਐੱਸ.ਐੱਚ. ਓ. ਦੀ ਅਗਵਾਈ ਵਿਚ ਟੀਮਾਂ ਵੱਲੋਂ ਸਵੇਰੇ ਤੜਕੇ ਤੋਂ ਹੀ ਵਿਆਪਕ ਛਾਪੇਮਾਰੀ ਕੀਤੀ ਗਈ।
Date: