11 ਮਈ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਵਿਚ ਵੱਧ ਤੋਂ ਵੱਧ ਕੇਸ ਲਗਾਏ ਜਾਣ : ਰਾਜ ਪਾਲ ਰਾਵਲ
-ਸਕੱਤਰ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਹੁਸ਼ਿਆਰਪੁਰ, 8 ਮਈ (TTT):
ਜ਼ਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਦਿਲਬਾਗ ਸਿੰਘ ਜੋਹਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀ.ਜੇ.ਐਮ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰਾਜ ਪਾਲ ਰਾਵਲ ਵੱਲੋਂ ਜ਼ਿਲ੍ਹਾ ਪੱਧਰ ਅਤੇ ਸਬ ਡਵੀਜਨ ਪੱਧਰ ’ਤੇ ਮਿਤੀ 11 ਮਈ 2024 ਨੂੰ ਲਗਾਈ ਜਾਣ ਵਾਲੀ ਕੌਮੀ ਲੋਕ ਅਦਾਲਤ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਬੈਕ ਮੈਨੇਜਰਾਂ, ਇੰਸ਼ੋਰੈਂਸ ਕੰਪਨੀਆਂ ਦੇ ਅਸਿਸਟੈਂਟ ਮੇਨੇਜਰਾਂ ਨਾਲ ਨਵੇਂ ਜਿਲ੍ਹਾ ਅਤੇ ਸ਼ੈਸ਼ਨ ਕੋਰਟ ਕੰਪਲੈਕਸ ਵਿਖੇ ਮੀਟਿੰਗ ਕੀਤੀ ਗਈ। ਇਸ ਮੌਕੇੇ ਉਨ੍ਹਾਂ ਪ੍ਰੀ-ਲਿਟੀਗੇਟਿਵ ਕੇਸ ਲਗਾਉਣ ਦੇ ਦਿਸ਼ਾਂ-ਨਿਰਦੇਸ਼ ਦਿੰਦਿਆਂ ਕਿਹਾ ਕਿ ਇਸ ਲੋਕ ਅਦਾਲਤ ਵਿਚ ਵੱਧ ਤੋ ਵੱਧ ਕੇਸ ਲਗਾਏ ਜਾਣ, ਤਾਂ ਜੋ ਆਮ ਲੋਕਾਂ ਨੂੰ ਇਸ ਦਾ ਲਾਭ ਮਿਲ ਸਕੇ। ਇਸੇ ਤਰ੍ਹਾਂ ਜ਼ਿਲ੍ਹੇ ਦੇ ਸਮੂਹ ਬੀ.ਡੀ.ਪੀ.ਓਜ਼ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਨੂੰ ਕੌਮੀ ਲੋਕ ਅਦਾਲਤ ਸਬੰਧੀ ਪਿੰਡਾਂ ਵਿਚ ਵੱਧ ਤੋਂ ਵੱਧ ਪ੍ਰਚਾਰ ਕਰਨ ਦੇ ਨਿਰਦੇਸ਼ ਦਿੱਤੇ। ਇਸੇ ਤੋਂ ਇਲਾਵਾ ਜ਼ਿਲ੍ਹਾ ਜੰਗਲਾਤ ਅਫਸਰ, ਬੀ.ਐਸ.ਐਨ.ਐਲ ਦੇ ਜੂਨੀਅਰ ਅਸਿਸਟੈਂਟ ਅਫਸਰ, ਇੰਸ਼ੋਰੈਂਸ ਕੰਪਨੀ ਦੇ ਅਸਿਸਟੈਂਟ ਅਫਸਰ ਅਤੇ ਹੋਰ ਅਫ਼ਸਰਾਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਨੂੰ ਕੌਮੀ ਲੋਕ ਅਦਾਲਤ ਵਿਚ ਵੱਧ ਤੋਂ ਵੱਧ ਕੇਸ ਲਗਾਉਣ ਲਈ ਕਿਹਾ ਗਿਆ। ਇਸੇ ਤਰ੍ਹਾਂ ਜ਼ਿਲ੍ਹਾ ਮਾਲ ਅਫਸਰ-ਕਮ-ਨੋਡਲ ਅਫਸਰ ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਨੂੰ ਰੈਵੀਨਿਊ ਕੇਸਾਂ ਨੂੰ ਇਸ ਲੋਕ ਅਦਾਲਤ ਵਿਚ ਸਮਝੋਤੇ ਰਾਹੀਂ ਨਿਪਟਾਰਾ ਕਰਨ ਲਈ ਕਿਹਾ ਗਿਆ।
ਇਸ ਤੋਂ ਇਲਾਵਾ ਟ੍ਰੈਫਿਕ ਚਲਾਨਾਂ ਨੂੰ ਇਸ ਲੋਕ ਅਦਾਲਤ ਵਿਚ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਐਸ.ਪੀ ਮਿਸ ਨਵਨੀਤ ਕੌਰ ਨਾਲ ਵਿਚਾਰ-ਵਟਾਦਰਾਂ ਕੀਤਾ ਗਿਆ ਅਤੇ ਨਾਲ ਹੀ ਇਸ ਲੋਕ ਅਦਾਲਤ ਰਾਹੀ ਪੈਡਿੰਗ ਚਲਾਨਾਂ ਨੂੰ ਭੁਗਤਾਉਣ ਲਈ ਕੋਰਟਾਂ ਵਿਚ ਦੇਣ ਦੇ ਨਿਰਦੇਸ਼ ਦਿੱਤੇ ਗਏ ਅਤੇ ਆਰ.ਟੀ.ਏ ਦਫ਼ਤਰ ਦੇ ਸੰਦੀਪ ਸਿੰਘ ਨੂੰ ਵੱਧ ਤੋਂ ਵੱਧ ਚਲਾਨਾਂ ਨੂੰ ਲੋਕ ਅਦਾਲਤ ਵਿਚ ਲਗਾਉਣ ਲਈ ਕਿਹਾ ਗਿਆ। ਐਕਸੀਅਨ ਵਧੀਕ ਐਸ.ਈ (ਐਸ) ਵਿੰਗ ਨਰਿੰਦਰ ਸਿੰਘ ਨਾਲ ਬਿਜਲੀ ਵਿਭਾਗ ਦੇ ਕੇਸਾਂ ਬਾਰੇ ਚਰਚਾ ਕੀਤੀ ਗਈ। ਇਸੇ ਤਰ੍ਹਾਂ ਮਿਊਂਸਪਲ ਕਾਰਪੋਰੇਸ਼ਨ ਦੇ ਕੁਲਵਿੰਦਰ ਸਿੰਘ ਨੂੰ ਉਨ੍ਹਾਂ ਦੇ ਵਿਭਾਗ ਵੱਲੋਂ ਕੱਟੇ ਜਾਣ ਵਾਲੇ ਚਲਾਨਾਂ ਨੂੰ ਇਸ ਲੋਕ ਅਦਾਲਤ ਵਿਚ ਲਗਾਉਣ ਦੇ ਨਿਰਦੇਸ਼ ਦਿੱਤੇ ਗਏ।
11 ਮਈ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਵਿਚ ਵੱਧ ਤੋਂ ਵੱਧ ਕੇਸ ਲਗਾਏ ਜਾਣ : ਰਾਜ ਪਾਲ ਰਾਵਲ
Date: