ਮੇਅਰ ਸੁਰਿੰਦਰ ਕੁਮਾਰ ਨੇ ਦੁਸਹਿਰੇ ਦੇ ਤਿਉਹਾਰ ਮੌਕੇ ਸ਼ਹਿਰ ਵਾਸੀਆਂ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
ਹੁਸ਼ਿਆਰਪੁਰ, 11 ਅਕਤੂਬਰ:(TTT) ਨਗਰ ਨਿਗਮ ਹੁਸ਼ਿਆਰਪੁਰ ਦੇ ਮੇਅਰ ਸੁਰਿੰਦਰ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼ਹਿਰ ਵਿਚ ਦੁਸਹਿਰੇ ਦਾ ਪਵਿੱਤਰ ਤਿਉਹਾਰ ਬੜੀ ਧੂਮਧਾਮ ਅਤੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਉਨ੍ਹਾਂ ਇਸ ਮੌਕੇ ਸ਼ਹਿਰਵਾਸੀਆਂ ਨੂੰ ਸ਼ੁੰਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਇਹ ਤਿਉਹਾਰ ਬੁਰਾਈ ‘ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹੈ, ਜਿਸ ਨੂੰ ਦੇਸ਼ ਭਰ ਵਿਚ ਬੜੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ।
ਮੇਅਰ ਨੇ ਦੱਸਿਆ ਕਿ ਦੁਸਹਿਰੇ ਦੇ ਇਸ ਤਿਉਹਾਰ ‘ਤੇ ਸ਼ਹਿਰ ਦੇ ਵੱਖ-ਵੱਖ ਸਥਾਨਾਂ ‘ਤੇ ਮੇਲਿਆਂ ਦਾ ਆਯੋਜਨ ਕੀਤਾ ਜਾਂਦਾ ਹੈ, ਜਿਥੇ ਵੱਡੀ ਸੰਖਿਆ ਵਿਚ ਆਮ ਜਨਤਾ ਦੀ ਭਾਗੀਦਾਰੀ ਹੁੰਦੀ ਹੈ। ਉਨ੍ਹਾਂ ਦੁਕਾਨਦਾਰਾਂ ਅਤੇ ਰੇਹੜੀ ਵਾਲਿਆਂ ਨੂੰ ਅਪੀਲ ਕੀਤੀ ਕਿ ਇਸ ਤਿਉਹਾਰ ਨੂੰ ਸ਼ਾਂਤੀ ਅਤੇ ਸ਼ਰਧਾ ਨਾਲ ਮਨਾਉਣ ਦੇ ਲਈ ਆਪਣੇ ਸਮਾਨ ਨੂੰ ਦੁਕਾਨ ਦੇ ਅੰਦਰ ਰੱਖਣ ਅਤੇ ਰੇਹੜੀਆਂ ਨੂੰ ਸੜਕ ਤੋਂ ਹਟਾ ਕੇ ਉਚਿਤ ਸਥਾਨ ‘ਤੇ ਲਗਾਉਣ, ਤਾਂ ਜੋ ਆਵਾਜਾਈ ਵਿਚ ਰੁਕਾਵਟ ਨਾ ਆਵੇ ਅਤੇ ਆਮ ਜਨਤਾ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਇਕ ਵਾਰ ਫਿਰ ਦੁਸ਼ਹਿਰੇ ਦੇ ਇਸ ਪਵਿੱਤਰ ਤਿਉਹਾਰ ‘ਤੇ ਸਾਰੇ ਸ਼ਹਿਰਵਾਸੀਆਂ ਨੂੰ ਹਾਰਦਿਕ ਸ਼ੁੰਭਕਾਮਨਾਵਾਂ ਦਿੱਤੀਆਂ ਅਤੇ ਸਾਰਿਆਂ ਨੂੰ ਅਪੀਲ ਕੀਤੀ ਕਿ ਉਹ ਇਸ ਨੂੰ ਸਦਭਾਵਨਾ ਅਤੇ ਉਤਸ਼ਾਹ ਨਾਲ ਮਨਾਉਣ।