ਸੰਸਦ ਮੈਂਬਰ ਡਾ: ਰਾਜਕੁਮਾਰ ਚੱਬੇਵਾਲ ਨੇ ਬੋਹਣ ‘ਚ ਵਿਜੈਦਸ਼ਮੀ ਦਾ ਤਿਉਹਾਰ ਮਨਾਇਆ |
ਹੁਸ਼ਿਆਰਪੁਰ 12 ਅਕਤੂਬਰ:(TTT) ਸੰਸਦ ਮੈਂਬਰ ਡਾ: ਰਾਜਕੁਮਾਰ ਚੱਬੇਵਾਲ ਨੇ ਵਿਜੇਦਸ਼ਮੀ ਦੇ ਸ਼ੁਭ ਮੌਕੇ ‘ਤੇ ਪਿੰਡ ਬੋਹਣ ਵਿਖੇ ਪਹੁੰਚ ਕੇ ਸਥਾਨਕ ਲੋਕਾਂ ਨਾਲ ਤਿਉਹਾਰ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ | ਇਸ ਮੌਕੇ ਉਨ੍ਹਾਂ ਰਾਵਣ ਦਹਿਣ ਦੇ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ ਅਤੇ ਇਲਾਕੇ ਦੇ ਲੋਕਾਂ ਨੂੰ ਵਿਜੇਦਸ਼ਮੀ ਦੀ ਵਧਾਈ ਦਿੱਤੀ। ਡਾ: ਚੱਬੇਵਾਲ ਨੇ ਆਪਣੇ ਸੰਬੋਧਨ ‘ਚ ਕਿਹਾ ਕਿ ਵਿਜਿਆਦਸ਼ਮੀ ਬੁਰਾਈ ‘ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹੈ ਅਤੇ ਇਹ ਤਿਉਹਾਰ ਸਾਨੂੰ ਹਰ ਹਾਲਤ ‘ਚ ਸੱਚਾਈ, ਧਰਮ ਅਤੇ ਨੈਤਿਕਤਾ ‘ਤੇ ਚੱਲਣ ਦੀ ਪ੍ਰੇਰਨਾ ਦਿੰਦਾ ਹੈ ਬੁਰਾਈ ਕਿੰਨੀ ਸ਼ਕਤੀਸ਼ਾਲੀ ਹੋ ਸਕਦੀ ਹੈ, ਸੱਚ ਅਤੇ ਚੰਗਿਆਈ ਦੀ ਹਮੇਸ਼ਾ ਅੰਤ ਵਿੱਚ ਜਿੱਤ ਹੁੰਦੀ ਹੈ। ਸਾਨੂੰ ਸਮਾਜ ਵਿੱਚ ਏਕਤਾ, ਪਿਆਰ ਅਤੇ ਭਾਈਚਾਰਕ ਸਾਂਝ ਵਧਾਉਣੀ ਚਾਹੀਦੀ ਹੈ ਅਤੇ ਬੁਰਾਈਆਂ ਦਾ ਤਿਆਗ ਕਰਕੇ ਇੱਕ ਆਦਰਸ਼ ਸਮਾਜ ਦਾ ਨਿਰਮਾਣ ਕਰਨਾ ਚਾਹੀਦਾ ਹੈ।ਪ੍ਰੋਗਰਾਮ ਦੌਰਾਨ ਡਾ: ਚੱਬੇਵਾਲ ਨੇ ਇਲਾਕੇ ਦੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਇਲਾਕੇ ਦੇ ਵਿਕਾਸ ਲਈ ਉਨ੍ਹਾਂ ਦੇ ਸੁਝਾਅ ਵੀ ਲਏ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਇਲਾਕੇ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਲਈ ਲਗਾਤਾਰ ਯਤਨਸ਼ੀਲ ਹਨ ਅਤੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਉਣ ਲਈ ਵਚਨਬੱਧ ਹਨ। ਰਾਵਣ ਦਹਨ ਦੌਰਾਨ ਪੂਰਾ ਇਲਾਕਾ ਜੈ ਸ਼੍ਰੀ ਰਾਮ ਦੇ ਜੈਕਾਰਿਆਂ ਨਾਲ ਗੂੰਜ ਗਿਆ ਅਤੇ ਲੋਕਾਂ ਨੇ ਮਿਲ ਕੇ ਇਸ ਪਵਿੱਤਰ ਤਿਉਹਾਰ ਨੂੰ ਬੜੇ ਉਤਸ਼ਾਹ ਨਾਲ ਮਨਾਇਆ।