ਸੰਸਦ ਮੈਂਬਰ ਡਾ: ਰਾਜਕੁਮਾਰ ਚੱਬੇਵਾਲ ਪਿੰਡ ਅਜਨੋਹਾ ਵਿੱਚ ਫੁੱਟਬਾਲ ਖਿਡਾਰੀਆਂ ਨੂੰ ਪ੍ਰੇਰਿਤ ਕਰਦੇ ਹੋਏ
ਹੁਸ਼ਿਆਰਪੁਰ, 30 ਸਤੰਬਰ:(TTT) ਪਿੰਡ ਅਜਨੋਹਾ ਵਿਖੇ ਕਰਵਾਏ ਗਏ ਫੁੱਟਬਾਲ ਮੁਕਾਬਲੇ ਦੌਰਾਨ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕਰਦੇ ਹੋਏ ਲੋਕ ਸਭਾ ਮੈਂਬਰ ਡਾ.ਰਾਜਕੁਮਾਰ ਚੱਬੇਵਾਲ। ਇਸ ਮੌਕੇ ਉਨ੍ਹਾਂ ਨਾਲ ਡਾ: ਜਤਿੰਦਰ ਅਤੇ ਡਾ: ਇਸ਼ਾਂਕ ਚੱਬੇਵਾਲ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ | ਇਸ ਮੌਕੇ ਉਨ੍ਹਾਂ ਖੇਡਾਂ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਜਿਸ ਤਰ੍ਹਾਂ ਜ਼ਿੰਦਗੀ ‘ਚ ਪੜ੍ਹਾਈ ਦਾ ਮਹੱਤਵ ਹੈ, ਉਸੇ ਤਰ੍ਹਾਂ ਸ਼ਖਸੀਅਤ ਵਿਕਾਸ ਅਤੇ ਜੀਵਨ ‘ਚ ਅਨੁਸ਼ਾਸਨ ਬਣਾਈ ਰੱਖਣ ਲਈ ਖੇਡਾਂ ਵੀ ਜ਼ਰੂਰੀ ਹਨ |ਉਨ੍ਹਾਂ ਕਿਹਾ ਕਿ ਖੇਡਾਂ ਸਰੀਰਕ ਸਿਹਤ ਅਤੇ ਮਾਨਸਿਕ ਸੰਤੁਲਨ ਲਈ ਬੇਹੱਦ ਜ਼ਰੂਰੀ ਹਨ। ਪੜ੍ਹਾਈ ਦੇ ਨਾਲ-ਨਾਲ ਖੇਡਾਂ ਨੂੰ ਵੀ ਮਹੱਤਵ ਦੇਣਾ ਚਾਹੀਦਾ ਹੈ ਤਾਂ ਜੋ ਵਿਦਿਆਰਥੀ ਹਰ ਖੇਤਰ ਵਿੱਚ ਮੱਲਾਂ ਮਾਰ ਸਕਣ। ਡਾ: ਚੱਬੇਵਾਲ ਨੇ ਕਿਹਾ ਕਿ ਖੇਡਾਂ ਨਾ ਸਿਰਫ਼ ਸਰੀਰਕ ਤੰਦਰੁਸਤੀ ਨੂੰ ਉਤਸ਼ਾਹਿਤ ਕਰਦੀਆਂ ਹਨ ਸਗੋਂ ਟੀਮ ਵਰਕ, ਲੀਡਰਸ਼ਿਪ, ਧੀਰਜ ਅਤੇ ਅਨੁਸ਼ਾਸਨ ਵਰਗੇ ਗੁਣਾਂ ਦਾ ਵੀ ਵਿਕਾਸ ਕਰਦੀਆਂ ਹਨ। ਇਸ ਤੋਂ ਇਲਾਵਾ ਖੇਡਾਂ ਵਿਚ ਭਾਗ ਲੈਣ ਨਾਲ ਨੌਜਵਾਨਾਂ ਨੂੰ ਸਕਾਰਾਤਮਕ ਦਿਸ਼ਾ ਮਿਲਦੀ ਹੈ, ਜਿਸ ਨਾਲ ਉਹ ਗਲਤ ਰਸਤੇ ‘ਤੇ ਜਾਣ ਤੋਂ ਬਚਦੇ ਹਨ। ਉਨ੍ਹਾਂ ਨੌਜਵਾਨਾਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਖੇਡ ਮੈਦਾਨ ’ਤੇ ਸਿੱਖੀਆਂ ਗੱਲਾਂ ਜੀਵਨ ਦੇ ਹਰ ਖੇਤਰ ਵਿੱਚ ਲਾਭਦਾਇਕ ਹੁੰਦੀਆਂ ਹਨ। ਸੰਸਦ ਮੈਂਬਰ ਨੇ ਕਿਹਾ ਕਿ ਸਰਕਾਰ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਕਈ ਯੋਜਨਾਵਾਂ ਵੀ ਚਲਾ ਰਹੀ ਹੈ, ਜਿਨ੍ਹਾਂ ਦਾ ਲਾਭ ਉਠਾ ਕੇ ਖਿਡਾਰੀ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਆਪਣੀ ਪਛਾਣ ਬਣਾ ਸਕਦੇ ਹਨ। ਉਨ੍ਹਾਂ ਸਥਾਨਕ ਖਿਡਾਰੀਆਂ ਨੂੰ ਬਿਹਤਰ ਸਹੂਲਤਾਂ ਦੇਣ ਦਾ ਵੀ ਭਰੋਸਾ ਦਿੱਤਾ ਤਾਂ ਜੋ ਉਹ ਅੱਗੇ ਵਧ ਕੇ ਦੇਸ਼ ਦਾ ਨਾਂ ਰੌਸ਼ਨ ਕਰ ਸਕਣ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਪੜ੍ਹਾਈ ਅਤੇ ਖੇਡਾਂ ਵਿੱਚ ਸੰਤੁਲਨ ਬਣਾਈ ਰੱਖਣ ਕਿਉਂਕਿ ਦੋਵਾਂ ਦਾ ਬਰਾਬਰ ਮਹੱਤਵ ਹੈ। ਇਸ ਮੌਕੇ ਸਥਾਨਕ ਕਲੱਬ ਮੈਂਬਰ, ਵੱਖ-ਵੱਖ ਖੇਡ ਐਸੋਸੀਏਸ਼ਨਾਂ ਦੇ ਨੁਮਾਇੰਦੇ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ। ਅੰਤ ਵਿੱਚ ਡਾ: ਚੱਬੇਵਾਲ ਨੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਮਿਹਨਤ ਅਤੇ ਲਗਨ ਨਾਲ ਕੋਈ ਵੀ ਟੀਚਾ ਅਸੰਭਵ ਨਹੀਂ ਹੁੰਦਾ | ਇਸ ਮੌਕੇ ਤੇ ਸਰਪੰਚ ਮਮਤਾ ਰਾਣੀ, ਗੁਰਮੀਤ ਸਿੰਘ ਪੰਚ, ਅਸ਼ੋਕ ਕੁਮਾਰ ਰਾਣਾ, ਗੁਰਦੀਪ ਕੌਰ ਪੰਚ, ਹਰਦੀਪ ਕੌਰ ਪੰਚ, ਕੁਲਦੀਪ ਕੌਰ ਪੰਚ, ਡੀ.ਐਸ.ਪੀ. ਸਤਵਿੰਦਰ ਸਿੰਘ, ਹਰਵਿੰਦਰ ਸਿੰਘ ਖਾਲਸਾ, ਦਲਜੀਤ ਸਿੰਘ, ਨਿਰੰਕਾਰ ਸਿੰਘ ਸਾਬਕਾ ਸਰਪੰਚ, ਤਰਸੇਮ ਸਿੰਘ|