ਦੁਕਾਨ ਤੋਂ ਚੀਜ਼ ਲੈਣ ਗਈ ਨਾਬਾਲਗਾ ਨਾਲ ਦੁਕਾਨਦਾਰ ਨੇ ਕੀਤੀ ਛੇੜਛਾੜ

Date:

ਦੁਕਾਨ ਤੋਂ ਚੀਜ਼ ਲੈਣ ਗਈ ਨਾਬਾਲਗਾ ਨਾਲ ਦੁਕਾਨਦਾਰ ਨੇ ਕੀਤੀ ਛੇੜਛਾੜ

(TTT) ਲੁਧਿਆਣਾ: ਟਿੱਬਾ ਰੋਡ ਇਲਾਕੇ ’ਚ ਦੁਕਾਨ ’ਤੋ ਸਾਮਾਨ ਲੈਣ ਗਈ ਨਾਬਾਲਗਾ ਨਾਲ ਦਕਾਨਦਾਰ ਨੇ ਛੇੜਛਾੜ ਕੀਤੀ। ਨਾਬਾਲਗਾ ਨੇ ਘਰ ਆ ਕੇ ਆਪਣੀ ਮਾਂ ਨੂੰ ਸਾਰੀ ਘਟਨਾ ਦੱਸੀ, ਜਿਸ ਤੋਂ ਬਾਅਦ ਸ਼ਿਕਾਇਤ ਪੁਲਸ ਨੂੰ ਦਿੱਤੀ ਗਈ। ਥਾਣਾ ਟਿੱਬਾ ਦੀ ਪੁਲਸ ਨੇ ਗੌਰਵ ਕੁਮਾਰ ਖ਼ਿਲਾਫ਼ ਕੇਸ ਦਰਜ ਕਰ ਉਸ ਨੂੰ ਕਾਬੂ ਕਰ ਲਿਆ ਹੈ। ਪੀੜਤਾ ਦੀ ਮਾਂ ਨੇ ਪੁਲਸ ਨੂੰ ਦੱਸਿਆ ਕਿ ਉਸ ਦੀ 12 ਸਾਲ ਦੀ ਧੀ ਦੋਸ਼ੀ ਗੌਰਵ ਕੁਮਾਰ ਦੀ ਦੁਕਾਨ ’ਤੋ ਸਾਮਾਨ ਲੈਣ ਗਈ ਸੀ।
ਦੋਸ਼ੀ ਨੇ ਉਸ ਨੂੰ ਬਹਾਨੇ ਦੇ ਨਾਲ ਅੰਦਰ ਬੁਲਾ ਲਿਆ ਅਤੇ ਉਸ ਦੀ ਪਿੱਠ ’ਤੇ ਹੱਥ ਫੇਰਨ ਲੱਗਾ, ਜਦੋਂ ਉਸ ਨੇ ਮਨ੍ਹਾ ਕੀਤਾ ਤਾਂ ਦੋਸ਼ੀ ਉਸ ਦਾ ਹੱਥ ਫੜ੍ਹ ਕੇ ਉਸ ਨੂੰ ਦੁਕਾਨ ਦੇ ਅੰਦਰ ਲਿਜਾਣ ਲੱਗਾ। ਧੀਆਪਣੇ ‘ਆਪ’ ਨੂੰ ਕਿਸੇ ਤਰ੍ਹਾਂ ਆਪਣੇ ਆਪ ਨੂੰ ਛੁਡਵਾ ਕੇ ਘਰ ਆ ਕੇ ਸਾਰੀ ਗਲ ਦੱਸੀ। ਦੂਜੇ ਪਾਸੇ ਏ. ਐੱਸ. ਆਈ. ਸੁਖਵਿੰਦਰ ਸਿੰਘ ਦਾ ਕਹਿਣਾ ਹੈ ਕਿ ਦੋਸ਼ੀ ਨੂੰ ਕਾਬੂ ਕਰ ਲਿਆ ਗਿਆ ਹੈ ਅਤੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

Share post:

Subscribe

spot_imgspot_img

Popular

More like this
Related

ਵਾਰਡ ਨੰਬਰ 49 ਦੀਆਂ ਗਲੀਆਂ ਦੀ ਹਾਲਤ ਬੱਦ ਤੋਂ ਵੀ ਬੱਦਤਰ: ਭਾਜਪਾ

ਲੋਕਾਂ ਨੂੰ ਟੈਕਸਾਂ ਦੇ ਨੋਟਿਸ ਭੇਜਣ ਤੋਂ ਪਹਿਲਾਂ ਬੁਨਿਆਦੀ...

सरकारी कॉलेज होशियारपुर में शास्त्रीय संगीत वादन ’’सरगम 2025’’ का आयोजन किया गया

(TTT):सरकारी कॉलेज होशियारपुर में  कॉलेज के प्रिंसीपल अनीता सागर...

ਸ਼ੀ ਵਿਗਿਆਨ ਕੇਂਦਰ, ਬਾਹੋਵਾਲ ਵੱਲੋਂ ਗੁਲਾਬ ਸ਼ਰਬਤ ਤੇ ਆਂਵਲਾ ਕੈਂਡੀ ਤਿਆਰ ਕਰਨ ਬਾਰੇ ਸਿਖਲਾਈ ਕਰਵਾਈ

ਹੁਸ਼ਿਆਰਪੁਰ, 21 ਫਰਵਰੀ: ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ ਵੱਲੋਂ ਪਿੰਡ ਮਹਿਲਾਂਵਾਲੀ ਵਿਖੇ ਗੁਲਾਬ ਸ਼ਰਬਤ ਅਤੇ ਆਂਵਲਾ ਕੈਂਡੀ ਤਿਆਰ ਕਰਨ ਬਾਰੇ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ।ਸਿਖਲਾਈ ਦੇ  ਹਿੱਸੇ ਵਜੋਂ ਪਿੰਡ ਮਹਿਲਾਂਵਾਲੀ ਵਿਖੇ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਿਖਿਆਰਥੀ ਤੇ ਅਗਾਂਹਵਧੂ ਕਿਸਾਨ ਸੰਜੀਵ ਕੁਮਾਰ ਕਹੋਲ ਅਤੇ ਰੀਟਾ ਸ਼ਰਮਾ ਦੇ ਕਹੋਲ ਡੇਅਰੀ ਫਾਰਮ ਅਤੇ ਫਾਰਮ ਫਰੈਸ਼ ਫੂਡਜ਼ ਇਕਾਈ ਦਾ ਵਿਦਿਅਕ ਦੌਰਾ ਵੀ ਕਰਵਾਇਆ ਗਿਆ।                      ਸੰਜੀਵ ਕੁਮਾਰ ਕਹੋਲ, ਪਿਛਲੇ ਕਈ ਸਾਲਾਂ ਤੋਂ ਆਪਣੀ ਜ਼ਮੀਨ 'ਤੇ ਖੇਤੀ ਕਰ ਰਹੇ ਹਨ। ਪ੍ਰਮੁੱਖ ਕਿੱਤੇ ਪਸ਼ੂ ਪਾਲਣ ਤੋਂ ਇਲਾਵਾ ਉਨ੍ਹਾਂ ਨੇ ਕੁਦਰਤੀ ਤਰੀਕਿਆਂ ਨਾਲ ਸਬਜ਼ੀਆਂ ਅਤੇ ਫਲ ਪੈਦਾ ਕਰਦੇ ਹੋਏ ਜੈਵਿਕ ਖੇਤੀ ਨੂੰ ਪੂਰੀ ਤਰ੍ਹਾਂ ਅਪਣਾਇਆ ਹੈ ਸਿਖਲਾਈ ਪ੍ਰੋਗਰਾਮ ਦੌਰਾਨ  ਸਹਾਇਕ ਪ੍ਰੋਫੈਸਰ (ਗ੍ਰਹਿ ਵਿਗਿਆਨ) ਕ੍ਰਿਸ਼ੀ ਵਿਗਿਆਨ ਕੇਂਦਰ ਡਾ. ਸੁਖਦੀਪ ਕੌਰ ਨੇ  ਅਨਾਜ, ਫਲਾਂ ਤੇ ਸਬਜ਼ੀਆਂ ਤੋਂ ਤਿਆਰ ਕੀਤੇ ਜਾਂਦੇ ਪ੍ਰੋਸੈਸਡ ਉਤਪਾਦਾਂ ਦੀ ਸਾਂਭ- ਸੰਭਾਲ ਤਕਨੀਕਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਨੇ ਸਿਖਿਆਰਥੀਆਂ ਨੂੰ ਘਰੇਲੂ ਉਤਪਾਦਾਂ ਦੀ ਭੋਜਨ ਮਿਆਦ ਵਧਾਉਣ ਅਤੇ ਉਨ੍ਹਾਂ ਦੇ ਪੌਸ਼ਟਿਕ ਮੁੱਲ ਨੂੰ ਬਰਕਰਾਰ ਰੱਖਣ ਬਾਰੇ ਵੀ ਗਿਆਨ ਪ੍ਰਦਾਨ ਕੀਤਾ। ਰੀਟਾ ਸ਼ਰਮਾ ਵਲੋਂ ਗੁਲਾਬ ਸ਼ਰਬਤ ਅਤੇ ਆਂਵਲਾ ਕੈਂਡੀ ਤਿਆਰ ਕਰਨ ਦੀ ਵਿਧੀ ਬਾਰੇ ਦੱਸਿਆ ਗਿਆ।  https://youtu.be/o0imYc45FDo?si=f66yLAH5_Leb89dP https://youtu.be/TNSdHEAOIjM?si=41bEo33AVptNkl1u

ਜ਼ਿਲ੍ਹਾ ਮੈਜਿਸਟਰੇਟ ਵਲੋਂ ਪ੍ਰੀਖਿਆ ਕੇਂਦਰਾਂ ਦੁਆਲੇ 5 ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ

ਸੀ.ਬੀ.ਐਸ.ਈ. ਵਲੋਂ ਦਸਵੀਂ ਤੇ ਬਾਰ੍ਹਵੀਂ ਜਮਾਤ ਦੀ ਅਨੁਪੂਰਵਕ ਪ੍ਰੀਖਿਆ...