
ਹੁਸ਼ਿਆਰਪੁਰ 25 ਅਪ੍ਰੈਲ 2025 ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਅਤੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਆਈ.ਏ.ਐੱਸ ਦੇ ਹੁਕਮਾਂ ਅਨੁਸਾਰ ਪ੍ਰਿੰਸੀਪਲ ਕਰਨ ਸ਼ਰਮਾ ਦੀ ਅਗਵਾਈ ਹੇਠ ਨੋਡਲ ਅਫ਼ਸਰ ਪੂਰਨ ਸਿੰਘ, ਕਾਉਂਸਲਰ ਪ੍ਰਸ਼ਾਂਤ ਆਦਿਆ ਜਿਲ੍ਹਾ ਨਸ਼ਾ ਮੁਕਤੀ ਮੁੜ ਵਸੇਬਾ ਕੇਂਦਰ ਹੁਸ਼ਿਆਰਪੁਰ ਅਤੇ ਕਾਉਂਸਲਰ ਪਰਮਿੰਦਰ ਕੌਰ ਦੀ ਹਾਜ਼ਰੀ ਵਿੱਚ ਮਿਸ਼ਨ ਯੁੱਧ ਨਸ਼ਿਆਂ ਵਿਰੁੱਧ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਘੰਟਾਘਰ ਹੁਸ਼ਿਆਰਪੁਰ ਵਿਖੇ ਨਸ਼ਾਖੋਰੀ ਅਤੇ ਇਸ ਦੇ ਇਲਾਜ਼ ਬਾਰੇ ਜਾਗਰੂਕਤਾ ਸੈਮੀਨਾਰ ਆਯੋਜਿਤ ਕੀਤਾ ਗਿਆ।

ਇਸ ਮੌਕੇ ਕਾਉਂਸਲਰ ਪ੍ਰਸ਼ਾਂਤ ਆਦਿਆ ਨੇ ਕਿਹਾ ਕਿ ਮਿਸ਼ਨ ਯੁੱਧ ਨਸ਼ਿਆਂ ਵਿਰੁੱਧ ਜੋ ਸਰਕਾਰ ਨੇ ਮੁਹਿੰਮ ਚਲਾਈ ਹੈ, ਉਸ ਦਾ ਹਿੱਸਾ ਬਣ ਕੇ ਅਸੀਂ ਪੰਜਾਬ ਦੇ ਵਾਰਿਸਾਂ ਨੂੰ ਬਚਾਉਣ ਲਈ ਅਹਿਮ ਯੋਗਦਾਨ ਦੇ ਸਕਦੇ ਹਾਂ। ਉਨ੍ਹਾਂ ਕਿਹਾ ਵਿਸ਼ਵ ਸਿਹਤ ਸੰਗਠਨ ਅਨੁਸਾਰ ਨਸ਼ਾਖ਼ੋਰੀ ਇੱਕ ਮਾਨਸਿਕ ਬਿਮਾਰੀ ਹੈ, ਜਿਸ ਦਾ ਇਲਾਜ਼ ਸਰਕਾਰੀ ਸਿਹਤ ਅਦਾਰਿਆਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ।
ਇਸ ਮੌਕੇ ਕਾਉਸਲਰ ਪਰਮਿੰਦਰ ਕੌਰ ਨੇ ਨਸ਼ਾਖ਼ੋਰੀ ਨਸ਼ਾਖ਼ੋਰੀ ਦੇ ਕਾਰਨ, ਚਿੰਨ੍ਹ ਅਤੇ ਇਸ ਦੇ ਨਾਲ ਹੋਣ ਵਾਲਿਆਂ ਬਿਮਾਰੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਖੇਡਾਂ ਅਤੇ ਸਕਿੱਲ ਡਿਵੈਲਪਮੈਂਟ ਕੋਰਸਾਂ ਨੂੰ ਆਪਣੇ ਜੀਵਨ ਦਾ ਹਿਸਾ ਬਣਾਉਣਾ ਚਾਹਿਦਾ ਹੈ ਤਾਂ ਜੋ ਆਪਣੇ ਪੈਰਾਂ ਤੇ ਖੜ੍ਹੇ ਹੋ ਸਕਨ। ਉਨ੍ਹਾਂ ਕਿਹਾ ਅੱਜ ਸਾਨੂੰ ਜਾਗਰੂਕ ਹੋਣ ਦੀ ਜ਼ਰੂਰਤ ਹੈਂ।ਜੇਕਰ ਅਸੀਂ ਆਪ ਜਾਗਰੂਕ ਹੋਵਾਂਗੇ ਤਾਂ ਹੀ ਸਮਾਜ ਵਿੱਚ ਦੁਸਰੇ ਲੋਕਾਂ ਨੂੰ ਜਾਗਰੂਕ ਕਰ ਸਕਾਂਗੇ। ਅੱਜ ਸਾਨੂੰ ਪੰਜਾਬ ਦੇ ਵਾਰਿਸਾਂ ਨੂੰ ਬਚਾਉਣ ਦੀ ਲੋੜ ਹੈ । ਆਓ ਇੱਕ ਅਭਿਆਨ ਚਲਾਈਏ, ਨਸ਼ਾ ਮੁਕਤ ਪੰਜਾਬ ਬਣਾਇਏ। ਇਸ ਮੌਕੇ ਤੇ ਲੈਕਚਰਾਰ ਰਮਾ ਕੁਮਾਰੀ, ਲੈਕਚਰਾਰ ਮਨੀਸ਼ਾ ਕੁਮਾਰੀ, ਸੁਰਜੀਤ ਕੁਮਾਰ ਆਦਿ ਹਾਜ਼ਰ ਸਨ।

