
ਹੁਸ਼ਿਆਰਪੁਰ, ( TTT ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਲਗਾਤਾਰ ਰਾਜ ਦੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਰਹੀ ਹੈ। ਇਸੇ ਲੜੀ ਵਿਚ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਵਾਰਡ ਨੰਬਰ 36 ਵਿਚ 17.86 ਲੱਖ ਰੁਪਏ ਦੀ ਲਾਗਤ ਨਾਲ ਜਲ ਸਪਲਾਈ ਪਾਈਪਲਾਈਨ ਪਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ।

ਵਿਧਾਇਕ ਜਿੰਪਾ ਨੇ ਇਸ ਮੌਕੇ ਕਿਹਾ ਕਿ ਬੀਤੇ ਤਿੰਨ ਸਾਲਾਂ ਵਿਚ ਨਗਰ ਨਿਗਮ ਨੇ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਕੀਤੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਦਾ ਉਦੇਸ਼ ਹੈ ਕਿ ਜਿਥੇ ਵੀ ਜ਼ਰੂਰਤ ਹੋਵੇ, ਉਥੇ ਨਾਗਰਿਕ ਸੁਵਿਧਾਵਾਂ ਨੂੰ ਪਹਿਲ ਦੇ ਆਧਾਰ ’ਤੇ ਉਪਲਬੱਧ ਕਰਵਾਈਆਂ ਜਾਣ।
ਵਿਧਾਇਕ ਜਿੰਪਾ ਨੇ ਕਿਹਾ ਕਿ ਰਾਜ ਸਰਕਾਰ ਜਨਤਾ ਦੀਆਂ ਸਮੱਸਿਆਵਾਂ ਨੂੰ ਸੁਣਨ ਅਤੇ ਉਨ੍ਹਾਂ ਦੇ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵਿਕਾਸ ਕੰਮਾਂ ਵਿਚ ਸਹਿਯੋਗ ਦੇਣ ਅਤੇ ਆਪਣੀਆਂ ਸਮੱਸਿਆਵਾਂ ਨੂੰ ਪ੍ਰਸ਼ਾਸਨ ਤੱਕ ਪਹੁੰਚਾਣ ਵਿਚ ਮੋਹਰੀ ਭੂਮਿਕਾ ਨਿਭਾਉਣ।
ਪ੍ਰੋਗਰਾਮ ਵਿਚ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤਾ ਚੌਧਰੀ, ਬ੍ਰਿਜ ਮੱਟੂ, ਸੁਰਿੰਦਰ ਭੋਗਲ, ਸਤਵੰਤ ਸਿੰਘ ਸਿਆਣ, ਰਾਜਾ, ਬਿੱਲਾ, ਪੰਮਾ, ਅਜੇ ਸੈਣੀ, ਸੰਤੋਸ਼ ਸੈਣੀ, ਵਰਿੰਦਰ ਸ਼ਰਮਾ, ਲਾਲਾ, ਪ੍ਰਦੀਪ ਬਿੱਟੂ ਐਮ.ਸੀ., ਬਾਘਾ ਐਮ.ਸੀ, ਅਜੇ ਭੋਗਲ, ਰਾਕੇਸ਼ ਭੋਗਲ, ਸੱਜਣ ਸਿੰਘ, ਸਤਨਾਮ ਸਿੰਘ ਅਤੇ ਹੋਰ ਸ਼ਖਸੀਅਤਾਂ ਵੀ ਮੌਜੂਦ ਸਨ।
