ਵਿਧਾਇਕ ਜਿੰਪਾ ਨੇ 35 ਲੱਖ ਰੁਪਏ ਦੀ ਲਾਗਤ ਨਾਲ ਬਨਣ ਵਾਲੇ ਟਿਊਬਵੈਲ ਦੇ ਕੰਮ ਦੀ ਕਰਾਈ ਸ਼ੁਰੂਆਤ

Date:

ਵਿਧਾਇਕ ਜਿੰਪਾ ਨੇ 35 ਲੱਖ ਰੁਪਏ ਦੀ ਲਾਗਤ ਨਾਲ ਬਨਣ ਵਾਲੇ ਟਿਊਬਵੈਲ ਦੇ ਕੰਮ ਦੀ ਕਰਾਈ ਸ਼ੁਰੂਆਤ

ਹੁਸ਼ਿਆਰਪੁਰ, 25 ਨਵੰਬਰ ( GBC UPDATE ):ਵਿਧਾਇਕ ਬ੍ਰਮ ਸ਼ੰਕਰ ਜਿੰਪਾ ਵੱਲੋਂ ਸ਼ਹਿਰ ਦੇ ਵਾਰਡ ਨੰਬਰ 27, ਮੁਹੱਲਾ ਨਿਊ ਦੀਪ ਨਗਰ ਵਿਚ 35 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਟਿਊਬਵੈਲ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਟਿਊਬਵੈਲ ਇਲਾਕਾ ਨਿਵਾਸੀਆਂ ਦੀ ਪਾਣੀ ਦੀ ਸਮੱਸਿਆ ਨੂੰ ਦੂਰ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਵੇਗਾ ਅਤੇ ਇਸ ਨਾਲ ਲੋਕਾਂ ਨੂੰ ਕਾਫੀ ਲਾਭ ਮਿਲੇਗਾ।
ਵਿਧਾਇਕ ਜਿੰਪਾ ਨੇ ਦੱਸਿਆ ਕਿ ਇਲਾਕੇ ਵਿਚੋਂ ਟਿਊਬਵੈਲ ਦੀ ਮੰਗ ਆਈ ਸੀ ਜਿਸ ’ਤੇ ਲੋੜੀਂਦੀ ਮਨਜੂਰੀ ਉਪਰੰਤ ਟਿਊਬਵੈਲ ਦਾ ਕੰਮ ਸ਼ੁਰੂ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਹਰ ਖੇਤਰ ਵਿਚ ਵੱਡੇ ਪੱਧਰ ’ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਤਾਂ ਜੋ ਹਰੇਕ ਨਾਗਰਿਕ ਬੁਨਿਆਦੀ ਸਹੂਲਤਾਂ ਦਾ ਲਾਭ ਲੈ ਸਕੇ। ਉਨ੍ਹਾਂ ਕਿਹਾ ਕਿ ਇਹ ਟਿਊਬਵੈਲ ਪ੍ਰੋਜੈਕਟ ਨਾਲ ਖੇਤਰ ਵਿਚ ਪਾਣੀ ਦੀ ਉਪਲਬੱਧਤਾ ਦਾ ਲੋਕਾਂ ਨੂੰ ਫਾਇਦਾ ਪਹੁੰਚੇਗਾ।

ਟਿਊਬਵੈਲ ਪ੍ਰੋਜੈਕਟ ਲਈ ਜ਼ਮੀਨ ਦਾਨ ਕਰਨ ਵਾਲੇ ਨੰਬਰਦਾਰ ਅਵਤਾਰ ਸਿੰਘ ਧਾਮੀ ਦੀ ਸ਼ਲਾਘਾ ਕਰਦਿਆਂ ਵਿਧਾਇਕ ਜਿੰਪਾ ਨੇ ਕਿਹਾ ਕਿ ਸਮਾਜ ਭਲਾਈ ਦੇ ਕੰਮਾਂ ਵਿਚ ਯੋਗਦਾਨ ਦੇਣ ਵਾਲੇ ਅਜਿਹੇ ਵਿਅਕਤੀਆਂ ਦੀ ਬੁਨਿਆਦੀ ਢਾਂਚੇ ਦੇ ਵਿਕਾਸ ਨਿਭਾਈ ਭੂਮਿਕਾ ਹਮੇਸ਼ਾ ਸਲਾਹੁਣਯੋਗ ਰਹਿੰਦੀ ਹੈ ।

ਇਲਾਕਾ ਨਿਵਾਸੀਆਂ ਨੇ ਵਿਧਾਇਕ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਮਿਹਨਤ ਸਦਕਾ ਵਾਰਡ ਵਿਚ ਬੁਨਿਆਦੀ ਸਹੂਲਤਾਂ ਦਾ ਤੇਜ਼ੀ ਨਾਲ ਵਿਕਾਸ ਹੋ ਰਿਹਾ ਹੈ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਕੁਲਵਿੰਦਰ ਸਿੰਘ ਹੁੰਦਲ, ਕੌਂਸਲਰ ਜਸਵੰਤ ਕਾਲਾ, ਪ੍ਰੀਤਮ ਦਾਸ, ਰਵਿੰਦਰ ਲੋਹੀਆ, ਰਾਜਿੰਦਰ ਮੱਲੀ, ਓ.ਪੀ ਲੂਥਰਾ, ਰਵਿੰਦਰ ਰਤਨ, ਤੀਰਥ ਰਾਮ, ਹੰਸ ਰਾਜ, ਲਾਲ ਸਿੰਘ, ਸੁਦੇਸ਼ ਰਾਣੀ, ਐਸ.ਐਸ ਬਾਜਵਾ, ਜੋਗਿੰਦਰ, ਕ੍ਰਿਸ਼ਨ ਲਾਲ, ਦਲਬੀਰ ਕੌਰ ਤੋਂ ਇਲਾਵਾ ਹੋਰ ਮੁਹੱਲਾ ਨਿਵਾਸੀ ਵੀ ਮੌਜੂਦ ਸਨ।

Share post:

Subscribe

spot_imgspot_img

Popular

More like this
Related

चौधरी बलबीर सिंह पब्लिक स्कूल को जीएनए यूनिवर्सिटी के एजुकेशन कम साइंस फेयर में द्वितीय पुरस्कार

फगवाड़ा, 17 जनवरी 2025(TTT): जीएनए यूनिवर्सिटी, फगवाड़ा द्वारा आयोजित...

ड्राइवरों के लिए आंखों की जांच शिविर का आयोजन

होशियारपुर, 17 जनवरी(TTT): राष्ट्रीय सड़क सुरक्षा माह 2025 के अंतर्गत आज...

ਨਗਰ ਨਿਗਮ ਵਿਖੇ ਪ੍ਰਾਪਰਟੀ ਟੈਕਸ,ਪਾਣੀ ਤੇ ਸੀਵਰੇਜ਼ ਦੇ ਬਿੱਲਾਂ,ਟਰੇਡ ਲਾਇਸੈਂਸ ਤੇ ਰੈਂਟ/ਤਹਿਬਜ਼ਾਰੀ ਦੀ ਕੁਲੈਕਸ਼ਨ ਸ਼ੁਰੂ : ਡਾ.ਅਮਨਦੀਪ ਕੌਰ

ਹੁਸ਼ਿਆਰਪੁਰ, 17 ਜਨਵਰੀ (TTT): ਕਮਿਸ਼ਨਰ ਨਗਰ ਨਿਗਮ ਡਾ.ਅਮਨਦੀਪ ਕੌਰ ਨੇ ਦੱਸਿਆ ਕਿ ਦਫ਼ਤਰ ਨਗਰ ਨਿਗਮ ਵਿਖੇ ਪ੍ਰਾਪਰਟੀ ਟੈਕਸ,ਵਾਟਰ ਸਪਲਾਈ ਤੇ ਸੀਵਰੇਜ਼ ਦੇ ਬਿੱਲਾਂ,ਟਰੇਡ ਲਾਇਸੈਂਸ ਅਤੇ ਰੈਂਟ//ਤਹਿਬਜ਼ਾਰੀ ਦੀ ਕੁਲੈਕਸ਼ਨ ਸ਼ੁਰੂ ਹੋ ਗਈ ਹੈ। ਇਸ ਕੰਮ ਲਈ ਨਗਰ ਨਿਗਮ ਦਫ਼ਤਰ ਵਿਖੇ ਕਾਊਂਟਰ ਸਥਾਪਿਤ ਕੀਤੇ ਗਏ ਹਨ ਜਿਥੇ ਕਿ ਪਬਲਿਕ ਕੰਮਕਾਜ ਵਾਲੇ ਦਿਨ ਆ ਕੇ ਆਪਣੇ ਬਿੱਲਾਂ ਦੀ ਅਦਾਇਗੀ ਕਰ ਕਰ ਸਕਦੀ ਹੈ। ਉਨ੍ਹਾਂ ਦੱਸਿਆਂ ਕਿ ਪਬਲਿਕ ਦੀ ਸਹੂਲਤ ਲਈ ਕੱਲ੍ਹ...