ਵਿਧਾਇਕ ਜਿੰਪਾ ਨੇ ਕੀਤਾ ਵਾਰਡ ਨੰਬਰ 6 ਵਿੱਚ ਸੜਕ ਨਿਰਮਾਣ ਕੰਮ ਦਾ ਨਿਰੀਖਣ
ਹੁਸ਼ਿਆਰਪੁਰ, 29 ਸਤੰਬਰ:(TTT) ਵਿਧਾਇਕ ਬ੍ਰਮ ਸ਼ੰਕਰ ਜਿੰਪਾ ਅੱਜ ਵਾਰਡ ਨੰਬਰ 6 ਮੁਹੱਲਾ ਕ੍ਰਿਸ਼ਨਾ ਨਗਰ ਦੀ ਗਲੀ ਨੰਬਰ 11 ਵਿੱਚ ਚੱਲ ਰਹੇ ਸੜਕ ਨਿਰਮਾਣ ਕੰਮ ਦਾ ਨਿਰੀਖਣ ਕਰਨ ਪਹੁੰਚੇ। ਇਸ ਮੌਕੇ ‘ਤੇ ਉਨ੍ਹਾਂ ਦੇ ਨਾਲ ਨਗਰ ਨਿਗਮ ਦੇ ਮੇਅਰ ਸੁਰਿੰਦਰ ਕੁਮਾਰ ਅਤੇ ਹੋਰ ਨਿਗਮ ਅਧਿਕਾਰੀ ਵੀ ਮੌਜੂਦ ਸਨ। ਵਿਧਾਇਕ ਨੇ ਨਿਰਮਾਣ ਕੰਮ ਦੀ ਪ੍ਰਗਤੀ ਅਤੇ ਗੁਣਵੱਤਾ ਦੀ ਜਾਚ ਕੀਤੀ ਅਤੇ ਅਧਿਕਾਰੀਆਂ ਨੂੰ ਜਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ।
ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸਾਰੇ ਹੁਸ਼ਿਆਰਪੁਰ ਸ਼ਹਿਰ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦੀ ਰਫ਼ਤਾਰ ਨੂੰ ਤੇਜ਼ ਕਰ ਦਿੱਤਾ ਗਿਆ ਹੈ ਅਤੇ ਹਰ ਵਾਰਡ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਬਣਾਉਣ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸੜਕ ਨਿਰਮਾਣ ਵਰਗੇ ਕੰਮਾਂ ਵਿੱਚ ਗੁਣਵੱਤਾ ਬਰਕਰਾਰ ਰੱਖਣਾ ਉਨ੍ਹਾਂ ਦੀ ਤਰਜ਼ੀਹ ਹੈ, ਤਾਂ ਜੋ ਨਾਗਰਿਕਾਂ ਨੂੰ ਲੰਬੇ ਸਮੇਂ ਤੱਕ ਫਾਇਦਾ ਮਿਲੇ ਅਤੇ ਕੋਈ ਸਮੱਸਿਆ ਨਾ ਆਵੇ।
ਉਨ੍ਹਾਂ ਦੱਸਿਆ ਕਿ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਪਹਿਲਾਂ ਹੀ ਇਹ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਸਾਰੇ ਵਿਕਾਸ ਕੰਮਾਂ ਨੂੰ ਨਿਰਧਾਰਿਤ ਸਮੇਂ ਵਿੱਚ ਅਤੇ ਉੱਚ ਗੁਣਵੱਤਾ ਦੇ ਮਾਪਦੰਡਾਂ ਨਾਲ ਪੂਰਾ ਕੀਤਾ ਜਾਵੇ। ਵਿਧਾਇਕ ਨੇ ਸਥਾਨਕ ਨਿਵਾਸੀਆਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਦੇ ਸੁਝਾਅ ਸੂਨੇ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਇਲਾਕੇ ਦੀਆਂ ਹੋਰ ਸਮੱਸਿਆਵਾਂ ਨੂੰ ਵੀ ਪਹਿਲ ਦੇ ਅਧਾਰ ‘ਤੇ ਹੱਲ ਕੀਤਾ ਜਾਵੇਗਾ। ਮੇਅਰ ਸੁਰਿੰਦਰ ਕੁਮਾਰ ਨੇ ਵੀ ਇਸ ਮੌਕੇ ‘ਤੇ ਕਿਹਾ ਕਿ ਨਗਰ ਨਿਗਮ ਦੀ ਟੀਮ ਪੂਰੀ ਨਿਸ਼ਠਾ ਨਾਲ ਸ਼ਹਿਰ ਦੇ ਵਿਕਾਸ ਕਾਰਜਾਂ ਵਿੱਚ ਜੁੱਟੀ ਹੋਈ ਹੈ ਅਤੇ ਸਾਰੇ ਪ੍ਰੋਜੈਕਟਾਂ ਦੀ ਨਿਯਮਤ ਤੌਰ ‘ਤੇ ਨਿਗਰਾਨੀ ਕੀਤੀ ਜਾ ਰਹੀ ਹੈ। ਨਿਗਮ ਦੇ ਅਧਿਕਾਰੀ ਇਹ ਯਕੀਨੀ ਬਣਾ ਰਹੇ ਹਨ ਕਿ ਹਰੇਕ ਕੰਮ ਪਾਰਦਰਸ਼ੀ ਢੰਗ ਨਾਲ ਅਤੇ ਬਿਨਾ ਕਿਸੇ ਰੁਕਾਵਟ ਦੇ ਪੂਰਾ ਹੋਵੇ। ਵਿਧਾਇਕ ਜਿੰਪਾ ਨੇ ਆਖਰ ਵਿੱਚ ਕਿਹਾ ਕਿ ਰਾਜ ਸਰਕਾਰ ਦੀ ਅਗਵਾਈ ਹੇਠ ਹੁਸ਼ਿਆਰਪੁਰ ਸ਼ਹਿਰ ਦਾ ਸਮੁੱਚਾ ਵਿਕਾਸ ਉਨ੍ਹਾਂ ਦੀ ਮੁੱਖ ਤਰਜ਼ੀਹ ਹੈ ਅਤੇ ਉਹ ਲਗਾਤਾਰ ਇਸ ਦਿਸ਼ਾ ਵਿੱਚ ਕੰਮ ਕਰ ਰਹੇ ਹਨ ਤਾਂ ਜੋ ਨਾਗਰਿਕਾਂ ਨੂੰ ਵਧੀਆ ਸਹੂਲਤਾਂ ਮਿਲ ਸਕਣ।