ਵਿਧਾਇਕ ਜਿੰਪਾ ਨੇ ਵਾਰਡ 49 ਵਿੱਚ 11 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ

Date:

ਵਿਧਾਇਕ ਜਿੰਪਾ ਨੇ ਵਾਰਡ 49 ਵਿੱਚ 11 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ

(TTT)ਹੁਸ਼ਿਆਰਪੁਰ, 1 ਦਸੰਬਰ: ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਸ਼ਹਿਰ ਦੇ ਵਾਰਡ ਨੰਬਰ 49 ਵਿੱਚ 11 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਗਲੀਆਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ‘ਤੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖੇਤਰ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਸ਼ਹਿਰ ਵਿੱਚ ਹੁਣ ਤੱਕ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਕਰਵਾਏ ਜਾ ਚੁੱਕੇ ਹਨ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਇਹ ਵਿਕਾਸ ਕਾਰਜ ਭਵਿੱਖ ਵਿੱਚ ਵੀ ਜਾਰੀ ਰਹਿਣਗੇ।ਵਿਧਾਇਕ ਜਿੰਪਾ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਨਿਰਮਾਣ ਕਾਰਜ ਦੀ ਗੁਣਵੱਤਾ ਦਾ ਖਾਸ ਧਿਆਨ ਰੱਖਿਆ ਜਾਵੇ, ਤਾਂ ਜੋ ਆਮ ਲੋਕਾਂ ਨੂੰ ਇਸਦਾ ਲੰਮਾ ਸਮੇਂ ਤੱਕ ਫਾਇਦਾ ਮਿਲ ਸਕੇ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕੋਈ ਵੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਸਬੰਧਤ ਠੇਕੇਦਾਰਾਂ ਨੂੰ ਤੈਅ ਸਮੇਂ ਦੇ ਅੰਦਰ ਉੱਚ ਗੁਣਵੱਤਾ ਨਾਲ ਕੰਮ ਪੂਰਾ ਕਰਨ ਲਈ ਕਿਹਾ।ਵਿਧਾਇਕ ਨੇ ਕਿਹਾ ਕਿ ਵਾਰਡ 49 ਵਿੱਚ ਸ਼ੁਰੂ ਕੀਤੇ ਗਏ ਇਸ ਨਿਰਮਾਣ ਕਾਰਜ ਨਾਲ ਸਥਾਨਕ ਨਿਵਾਸੀਆਂ ਨੂੰ ਲੰਮੇ ਸਮੇਂ ਤੋਂ ਚੱਲ ਰਹੀਆਂ ਸਮੱਸਿਆਵਾਂ ਤੋਂ ਰਾਹਤ ਮਿਲੇਗੀ। ਉਨ੍ਹਾਂ ਨੇ ਸਥਾਨਕ ਨਿਵਾਸੀਆਂ ਨੂੰ ਯਕੀਨ ਦਿਵਾਇਆ ਕਿ ਸਰਕਾਰ ਉਨ੍ਹਾਂ ਦੀਆਂ ਜ਼ਰੂਰਤਾਂ ਨੂੰ ਪਹਿਲ ਦੇ ਰਹੀ ਹੈ ਅਤੇ ਹਰ ਖੇਤਰ ਵਿੱਚ ਸੰਪੂਰਨ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਨੇ ਲੋਕਾਂ ਨੂੰ ਸਹਿਯੋਗ ਦੀ ਅਪੀਲ ਕਰਦੇ ਹੋਏ ਕਿਹਾ ਕਿ ਵਿਕਾਸ ਕਾਰਜਾਂ ਨੂੰ ਸਫਲ ਬਣਾਉਣ ਵਿੱਚ ਹਰ ਨਾਗਰਿਕ ਦਾ ਯੋਗਦਾਨ ਮਹੱਤਵਪੂਰਨ ਹੈ।ਇਸ ਮੌਕੇ ‘ਤੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਵਾਰਡ ਦੀ ਕੌਂਸਲਰ ਸੁਨੀਤਾ ਦੇਵੀ, ਬਲਦੀਪ ਕੌਰ, ਸਤਪਾਲ, ਸੁਖਵਿੰਦਰ ਕੌਰ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।