
ਹੁਸ਼ਿਆਰਪੁਰ, 8 ਮਾਰਚ : ਹੁਸ਼ਿਆਰਪੁਰ ਦੇ ਵਾਰਡ ਨੰਬਰ 19 ਪੁਰਹੀਰਾਂ ਵਿਚ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਰੀਬ 16 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਵਿਕਾਸ ਕਾਰਜ ਸਥਾਨਕ ਨਿਵਾਸੀਆਂ ਦੀ ਮੰਗ ’ਤੇ ਕੀਤੇ ਜਾ ਰਹੇ ਹਨ ਜਿਸ ਨਾਲ ਇਲਾਕੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗ|ਵਿਧਾਇਕ ਜਿੰਪਾ ਨੇ ਵਿਕਾਸ ਕਾਰਜਾਂ ਵਿਚ ਇਲਾਕਾ ਵਾਸੀਆਂ ਦੇ ਯੋਗਦਾਨ ਦੀ ਸਰਾਹਨਾ ਕੀਤੀ। ਉਨ੍ਹਾ ਵਿਸ਼ੇਸ਼ ਤੌਰ ’ਤੇ ਮਨੁ ਗੁਪਤਾ ਅਤੇ ਤਰਲੋਚਨ ਸਿੰਘ ਦਾ ਜ਼ਿਕਰ ਕਰਦੇ ਹੋਏ ਦੱਸਿਆ ਕਿ ਉਨ੍ਹਾਂ ਨੇ ਗਲੀ ਨੂੰ ਚੌੜਾ ਕਰਨ ਲਈ ਇਕ-ਇਕ ਫੁੱਟ ਜਗ੍ਹਾ ਦਾਨ ਵਿਚ ਦਿੱਤੀ ਜੋ ਕਿ ਉਨ੍ਹਾਂ ਲਈ ਸਮਾਜ ਸੇਵਾ ਅਤੇ ਲੋਕ ਹਿੱਤ ਦੇ ਯੋਗਦਾਨ ਨੂੰ ਦਰਸਾਉਂਦਾ ਹੈ।ਵਿਧਾਇਕ ਨੇ ਕਿਹਾ ਕਿ ਇਹ ਇਲਾਕਾ ਸੜਕ ਤੋਂ ਕਾਫ਼ੀ ਨੀਵਾਂ ਸੀ, ਜਿਸ ਨਾਲ ਬਾਰਿਸ਼ ਦੇ ਦਿਨਾਂ ਵਿਚ ਪਾਣੀ ਅਤੇ ਹੋਰ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਸੀ। ਗਲੀ ਨਿਰਮਾਣ ਕਾਰਜ ਪੂਰਾ ਹੋਣ ਉਪਰੰਤ ਸਥਾਨਕ ਲੋਕਾਂ ਨੂੰ ਇਸ ਸਮੱਸਿਆ ਤੋਂ ਛੁਟਕਾਰਾ ਮਿਲ ਜਾਵੇਗਾ। ਉਨ੍ਹਾਂ ਵਾਰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਹਰ ਸਮੱਸਿਆ ਦਾ ਹੱਲ ਕੀਤਾ ਜਾਵੇਗਾ ਅਤੇ ਵਿਕਾਸ ਕਾਰਜਾਂ ਵਿਚ ਕੋਈ ਕਮੀ ਨਹੀਂ ਛੱਡੀ ਜਾਵੇਗੀ।ਵਿਧਾਇਕ ਜਿੰਪਾ ਨੇ ਕਿਹਾ ਕਿ ਸਰਕਾਰ ਜਨਤਾ ਦੇ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਲਗਾਤਾਰ ਵਿਕਾਸ ਕਾਰਜਾਂ ਨੂੰ ਬੜ੍ਹਾਵਾ ਦੇ ਰਹੀ ਹੈ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਆਉਣ ਵਾਲੇ ਸਮੇਂ ਵਿਚ ਹੋਰ ਵੀ ਮਹੱਤਵਪੂਰਨ ਵਿਕਾਸ ਕਾਰਜ ਪੂਰੇ ਕੀਤੇ ਜਾਣਗੇ, ਜਿਸ ਨਾਲ ਸ਼ਹਿਰ ਨੂੰ ਆਧੁਨਿਕ ਅਤੇ ਸੁਵਿਧਾਜਨਕ ਬਣਾਇਆ ਜਾ ਸਕੇ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਕੁਸ਼ ਸ਼ਾਰਦਾ, ਹਰਪਾਲ ਸਿੰਘ ਪਾਲਾ, ਹਰਦਿਆਲ ਸਿੰਘ ਬੈਂਸ, ਗੁਰਦੇਵ ਸਿੰਘ, ਬਲਦੇਵ ਸਿੰਘ ਹੀਰ, ਅਮਰਜੋਤ ਸਿੰਘ ਸੈਣੀ (ਪ੍ਰਧਾਨ ਲੀਗਲ ਵਿੰਗ), ਪਰਸ਼ੋਤਮ ਸਿੰਘ ਗਿੱਲ ਅਤੇ ਚੰਚਲ ਸ਼ਾਮਲ ਸਨ।
