ਜ਼ਿਲ੍ਹਾ ਰੋਜ਼ਗਾਰ ਬਿਊਰੋ ਤੇ ਮਾਡਲ ਕਰੀਅਰ ਸੈਂਟਰ ਵੱਲੋਂ ਸਰਕਾਰੀ ਸਕੂਲਾਂ ‘ਚ ਕਰਵਾਏ ਮਾਸ ਕਾਊਂਸਲਿੰਗ ਪ੍ਰੋਗਰਾਮ

Date:

ਜ਼ਿਲ੍ਹਾ ਰੋਜ਼ਗਾਰ ਬਿਊਰੋ ਤੇ ਮਾਡਲ ਕਰੀਅਰ ਸੈਂਟਰ ਵੱਲੋਂ ਸਰਕਾਰੀ ਸਕੂਲਾਂ ‘ਚ ਕਰਵਾਏ ਮਾਸ ਕਾਊਂਸਲਿੰਗ ਪ੍ਰੋਗਰਾਮ

ਹੁਸ਼ਿਆਰਪੁਰ, 26 ਨਵੰਬਰ ( GBC UPDATE ): ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਮਾਡਲ ਕਰੀਅਰ ਸੈਂਟਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁੱਡਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੀਕਰੀ ਵਿਖੇ ਦਸਵੀਂ, ਗਿਆਰਵੀਂ ਅਤੇ ਬਾਰਵੀਂ ਦੇ ਬੱਚਿਆਂ ਨੂੰ ਉਨ੍ਹਾਂ ਦੇ ਭਵਿੱਖ ਦੇ ਕਰੀਅਰ ਸਬੰਧੀ ਮਾਸ ਕਾਊਂਸਲਿੰਗ ਪ੍ਰੋਗਰਾਮ ਕਰਵਾਏ ਗਏ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਰਮਨਦੀਪ ਕੌਰ ਨੇ ਦੱਸਿਆ ਕਿ ਕਾਊਂਸਲਿੰਗ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਰੋਜ਼ਗਾਰ ਬਿਊਰੋ ਦੀ ਮਹੱਤਤਾ ਬਾਰੇ ਦੱਸਿਆ ਗਿਆ। ਉਨ੍ਹਾਂ ਦੱਸਿਆ ਕਿ ਇਸ ਮੌਕੇ ਯੰਗ ਪ੍ਰੋਫੈਸ਼ਨਲ ਵਿਕਰਮ ਸਿੰਘ ਨੇ ਪਲੇਸਮੈਂਟ ਸੈੱਲ ਦੁਆਰਾ ਕੀਤੇ ਜਾਂਦੇ ਨੌਕਰੀਆਂ ਦੇ ਉਪਰਾਲੇ, ਵਿਦਿਆਰਥੀਆਂ ਨੂੰ ਨੈਸ਼ਨਲ ਕਰੀਅਰ ਸਰਵਿਸਜ਼ ਪੋਰਟਲ ‘ਤੇ ਸਰਕਾਰੀ ਸੇਵਾਵਾਂ ਬਾਰੇ, ਰੋਜ਼ਗਾਰ ਬਿਊਰੋ ਵੱਲੋਂ ਦਿੱਤੀ ਜਾਂਦੀ ਮੁਫ਼ਤ ਇੰਟਰਨੈੱਟ ਸੁਵਿਧਾ, ਸਵੈ-ਰੋਜ਼ਗਾਰ ਸਕੀਮਾਂ, ਸ਼ਾਰਟ-ਟਰਮ ਤਕਨੀਕੀ ਕੋਰਸਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਸਰਕਾਰੀ ਅਤੇ ਬੈਂਕਿੰਗ ਸੈਕਟਰ ਦੀਆਂ ਨੌਕਰੀਆਂ ਬਾਰੇ ਵੀ

ਜਾਣਕਾਰੀ ਦਿੱਤੀ। ਇਸ ਮੌਕੇ ਜ਼ਿਲ੍ਹਾ ਰੋਜ਼ਗਾਰ ਦਫਤਰ ਤੋਂ ਵਰਿੰਦਰ ਕੁਮਾਰ ਨੇ ਵਿਦਿਆਰਥੀਆਂ ਨੂੰ ਰੋਜ਼ਗਾਰ ਦਫਤਰ ਦੀ ਮੋਬਾਇਲ ਐਪ ਡੀਬੀਈਈ ਆਨਲਾਈਨ ਗੂਗਲ ਪਲੇਅ ਸਟੋਰ ਰਾਹੀਂ ਡਾਊਨਲੋਡ ਕਰਕੇ ਘਰ ਬੈਠੇ ਹੀ ਪ੍ਰਾਈਵੇਟ ਨੌਕਰੀਆਂ ਦੀ ਭਰਤੀ ਅਤੇ ਸਰਕਾਰੀ ਨੌਕਰੀਆਂ ਦੀ ਜਾਣਕਾਰੀ ਲੈਣ ਬਾਰੇ ਜਾਣਕਾਰੀ ਸਾਂਝੀ ਕੀਤੀ।

Share post:

Subscribe

spot_imgspot_img

Popular

More like this
Related

दसूहा के गांव बड्डला में नए बने खेल मैदान का विधायक घुम्मण की ओर से उद्घाटन

- दसूहा विधानसभा क्षेत्र में 10वें खेल पार्क का...

गणतंत्र दिवस समारोह की सुरक्षा के लिए किए गए हैं व्यापक प्रबंधः बाबू लाल मीणा

-    आई.जी एडमिन इंटेलिजेंस ने जिले के पुलिस अधिकारियों के...