ਯੂਥ ਚੱਲਿਆ ਬੂਥ’ ਤਹਿਤ ਵਾਕਾਥਾਨ ’ਚ 200 ਤੋਂ ਵੱਧ ਖਿਡਾਰੀਆਂ ਨੇ ਦਿੱਤਾ ਵੋਟਰ ਜਾਗਰੂਕਤਾ ਦਾ ਸੱਦਾ

Date:

ਯੂਥ ਚੱਲਿਆ ਬੂਥ’ ਤਹਿਤ ਵਾਕਾਥਾਨ ’ਚ 200 ਤੋਂ ਵੱਧ ਖਿਡਾਰੀਆਂ ਨੇ ਦਿੱਤਾ ਵੋਟਰ ਜਾਗਰੂਕਤਾ ਦਾ ਸੱਦਾ

ਹੁਸ਼ਿਆਰਪੁਰ, 30 ਮਈ ( GBC UPDATE ): ਮੁੱਖ ਚੋਣ ਅਫ਼ਸਰ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀਆਂ ਹਦਾਇਤਾਂ ’ਤੇ ਆਮ ਜਨਤਾ ਨੂੰ ਵੋਟਾਂ ਦੇ ਮਹੱਤਵ ਅਤੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਬਾਰੇ ਜਾਗਰੂਕ ਕਰਨ ਲਈ ਸਵੀਪ ਟੀਮ ਵੱਲੋਂ ਅੱਜ ‘ਯੂਥ ਚੱਲਿਆ ਬੂਥ’ ਤਹਿਤ ਵਾਕਾਥਾਨ ਕਰਵਾਈ ਗਈ। ਇਸ ਵਾਕਾਥਾਨ ਨੂੰ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਪ੍ਰੀਤ ਕੋਹਲੀ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਵਾਕਾਥਾਨ ਵਿਚ ਵਿਦਿਆਰਥੀਆਂ ਅਤੇ ਖਿਡਾਰੀਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਪ੍ਰੀਤ ਕੋਹਲੀ ਨੇ ਕਿਹਾ ਕਿ 1 ਜੂਨ ਵੋਟਾਂ ਪਾਉਣ ਦਾ ਦਿਨ ਲੋਕਤੰਤਰ ਦਾ ਤਿਉਹਾਰ ਹੈ ਅਤੇ ਹਰੇਕ ਵੋਟਰ ਨੂੰ ਇਸ ਦਿਨ ਆਪਣੇ ਵੋਟ ਦਾ ਪ੍ਰਯੋਗ ਕਰਕੇ ਵੋਟਾਂ ਦੇ ਇਸ ਤਿਉਹਾਰ ਨੂੰ ਪੂਰੇ ਉਤਸ਼ਾਹ ਨਾਲ ਮਨਾਉਣਾ ਚਾਹੀਦਾ ਹੈ।  ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਇਕ-ਇਕ ਵੋਟ ਬਹੁਤ ਮਹੱਤਵਪੂਰਨ ਹੈ ਅਤੇ ਇਕ-ਇਕ ਵੋਟ ਲੋਕਤੰਤਰ ਦੀ ਮਜ਼ਬੂਤੀ ਵਿਚ ਯੋਗਦਾਨ ਦਿੰਦਾ ਹੈ। ਉਨ੍ਹਾਂ ਪਹਿਲੀ ਵਾਰ ਵੋਟਰ ਬਣੇ ਨੌਜਵਾਨਾਂ ਨੂੰ ਵੀ ਇਕ ਜੂਨ ਨੂੰ ਵੋਟ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਸਭ ਨੂੰ ਵੋਟਾਂ ਵਿਚ ਹਿੱਸੇਦਾਰੀ ਕਰਨ ਦੀ ਅਪੀਲ ਕੀਤੀ।  ਉਨ੍ਹਾਂ ਕਿਹਾ ਕਿ 1 ਜੂਨ ਨੂੰ ਆਪਣੇ ਬੂਥ ’ਤੇ ਜਾ ਕੇ ਲੋਕਤੰਤਰ ਦੇ ਸਭ ਤੋਂ ਉੱਚੇ ਸਥਾਨ ‘ਸੰਸਦ’ ਲਈ ਵੋਟ ਦੇ ਅਧਿਕਾਰ ਦੀ ਜ਼ਰੂਰ ਵਰਤੋਂ ਕਰਨ ਅਤੇ ਜ਼ਿੰਮੇਵਾਰੀ ਨਾਲ ਇਹ ਯਕੀਨੀ ਬਣਾਉੁਣ ਕਿ ਆਪਣੇ ਆਲੇ-ਦੁਆਲੇ ਜਾਂ ਜਾਣਕਾਰਾਂ ਵਿਚ ਕੋਈ ਵੀ ਇਸ ਤਰ੍ਹਾਂ ਨਾ ਹੋਵੇ ਜੋ ਵੋਟ ਪਾਉਣ ਤੋਂ ਵਾਂਝਾ ਰਹਿ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਇਹ ਵੋਟਰਾਂ ਦੀਆਂ ਇੱਛਾਵਾਂ, ਉਮੀਦਾਂ ਨੂੰ ਪੂਰਾ ਕਰਨ ਵਾਲੀਆਂ ਚੋਣਾਂ ਹਨ। ਇਸ ਮੌਕੇ ਸਹਾਇਕ ਸਵੀਪ ਨੋਡਲ ਅਫ਼ਸਰ ਅੰਕੁਰ ਸ਼ਰਮਾ, ਪ੍ਰਿੰਸੀਪਲ ਰਾਕੇਸ਼ ਕੁਮਾਰ, ਪ੍ਰਿੰਸੀਪਲ ਤਜਿੰਤਰ ਸਿੰਘ, ਪ੍ਰਿੰਸੀਪਲ ਤਜਿੰਦਰ ਕੁਮਾਰ, ਸਹਾਇਕ ਨੋਡਲ ਅਫ਼ਸਰ ਮੀਡੀਆ ਕਮਿਊਨੀਕੇਸ਼ਨ ਰਜਨੀਸ਼ ਕੁਮਾਰ ਗੁਲਿਆਨੀ ਤੇ ਨੀਰਜ ਧੀਮਾਨ, ਹੈੱਡ ਮਿਸਟਰੈਸ ਹਰਪ੍ਰੀਤ ਕੌਰ, ਮੇਨਿਕਾ ਭੱਟੀ, ਰੇਖਾ, ਸੰਦੀਪ ਸੂਦ, ਵਰਿੰਦਰ ਨਿਮਾਣਾ, ਉਪਿੰਦਰ ਸਿੰਘ, ਖੇਡ ਅਫ਼ਸਰ ਜਗਜੀਤ ਸਿੰਘ ਆਦਿ ਮੌਜੂਦ ਸਨ।

Share post:

Subscribe

spot_imgspot_img

Popular

More like this
Related