ਮੋਟਰਸਾਈਕਲ ਡਿਵਾਈਡਰ ਨਾਲ ਟਕਰਾਇਆ, ਇਕ ਦੀ ਮੌਤ, ਦੂਜਾ ਜ਼ਖ਼ਮੀ

Date:

ਮੋਟਰਸਾਈਕਲ ਡਿਵਾਈਡਰ ਨਾਲ ਟਕਰਾਇਆ, ਇਕ ਦੀ ਮੌਤ, ਦੂਜਾ ਜ਼ਖ਼ਮੀ

(GBCUPDATE) ਬਟਾਲਾ -ਮੋਟਰਸਾਈਕਲ ਦੇ ਡਿਵਾਈਡਰ ਨਾਲ ਟਕਰਾਉਣ ਨਾਲ ਇਕ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਮਿਲਿਆ ਹੈ। ਜਦਕਿ ਦੂਜਾ ਜ਼ਖ਼ਮੀ ਹੋ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਏ. ਐੱਸ. ਆਈ. ਵਰਿਆਮ ਸਿੰਘ ਨੇ ਦੱਸਿਆ ਕਿ ਹਰਪ੍ਰੀਤ ਸਿੰਘ ਪੁੱਤਰ ਹਰਵਿੰਦਰ ਸਿੰਘ ਵਾਸੀ ਪਿੰਡ ਰੰਗੀਲਪੁਰ ਆਪਣੇ ਦੋਸਤ ਗਗਨਪ੍ਰੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਉੱਦੋਕੇ ਜੋ ਕਿ ਆਪਸ ਦੋਸਤ ਹਨ, ਮੋਟਰਸਾਈਕਲ ਸਪਲੈਂਡਰ ਨੰ.ਪੀ.ਬੀ.10ਐੱਚ.ਐੱਸ.0598 ’ਤੇ ਸਵਾਰ ਹੋ ਕੇ ਗੁਰਦੁਆਰਾ ਸ਼ਹੀਦਾਂ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕਣ ਲਈ ਗਏ ਸਨ। ਜਦੋਂ ਇਹ ਮੱਥਾ ਟੇਕ ਕੇ ਵਾਪਸ ਆ ਰਹੇ ਸਨ ਤਾਂ ਬਟਾਲਾ-ਅੰਮ੍ਰਿਤਸਰ ਨੈਸ਼ਨਲ ਹਾਈਵੇ ’ਤੇ ਫਲਾਈਓਵਰ ਤੋਂ ਹੇਠਾਂ ਉੱਤਰਦੇ ਸਮੇਂ ਮਾਰੂਤੀ ਸੁਜੂਕੀ ਦੀ ਏਜੰਸੀ ਪਠਾਨਕੋਟ ਵ੍ਹੀਕਲਏਡਜ਼ ਨੇੜੇ ਇਨ੍ਹਾਂ ਦਾ ਮੋਟਰਸਾਈਕਲ ਅਚਾਨਕ ਸਲਿੱਪ ਹੋ ਕੇ ਡਿਵਾਈਡਰ ਨਾਲ ਜਾ ਟਕਰਾਇਆ, ਜਿਸਦੇ ਸਿੱਟੇ ਵਜੋਂ ਮੋਟਰਸਾਈਕਲ ਚਾਲਕ ਹਰਪ੍ਰੀਤ ਸਿੰਘ ਦਾ ਸਿਰ ਸੜਕ ’ਤੇ ਵੱਜਣ ਕਰ ਕੇ ਇਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਦਕਿ ਇਸ ਦਾ ਦੋਸਤ ਗਗਨਪ੍ਰੀਤ ਸਿੰਘ ਜ਼ਖਮੀ ਹੋ ਗਿਆ।

Share post:

Subscribe

spot_imgspot_img

Popular

More like this
Related

दसूहा के गांव बड्डला में नए बने खेल मैदान का विधायक घुम्मण की ओर से उद्घाटन

- दसूहा विधानसभा क्षेत्र में 10वें खेल पार्क का...

गणतंत्र दिवस समारोह की सुरक्षा के लिए किए गए हैं व्यापक प्रबंधः बाबू लाल मीणा

-    आई.जी एडमिन इंटेलिजेंस ने जिले के पुलिस अधिकारियों के...