ਸੰਸਦ ਮੈਂਬਰ ਰਾਜ ਕੁਮਾਰ ਚੱਬੇਵਾਲ ਨੇ ਪਿੰਡ ਸੈਦੋਂ ਪੱਟੀ ਤੋਂ ਚੱਕ ਸਾਧੂ ਲਿੰਕ ਸੜਕ ਦਾ ਨੀਂਹ ਪੱਥਰ ਰੱਖਿਆ।
5 ਕਿਲੋਮੀਟਰ ਸੜਕ ਬਣਾਈ ਜਾਵੇਗੀ, ਸੜਕ ਨੂੰ 10 ਫੁੱਟ ਤੋਂ 18 ਫੁੱਟ ਚੌੜਾ ਕੀਤਾ ਜਾਵੇਗਾ
20 ਕਰੋੜ ਰੁਪਏ ਦੇ ਰਾਖਵੇਂ ਫੰਡ ਨਾਲ ਚੱਬੇਵਾਲ ਵਿਧਾਨ ਸਭਾ ਹਲਕੇ ਦੀਆਂ ਲਿੰਕ ਸੜਕਾਂ ਦੀ ਕਾਇਆ ਕਲਪ ਕੀਤੀ ਜਾਵੇਗੀ।
ਹੁਸ਼ਿਆਰਪੁਰ (ਪੱਤਰ ਪ੍ਰੇਰਕ):(TTT) ਵਿਧਾਨ ਸਭਾ ਹਲਕਾ ਚੱਬੇਵਾਲ ਵਿੱਚ ਵਿਕਾਸ ਨੂੰ ਹੁਲਾਰਾ ਦਿੰਦੇ ਹੋਏ ਸੰਸਦ ਮੈਂਬਰ ਰਾਜ ਕੁਮਾਰ ਚੱਬੇਵਾਲ ਨੇ ਸੈਦੋਂ ਪੱਟੀ ਤੋਂ ਚੱਕ ਸਾਧੂ ਪਿੰਡ ਪਰਸੋਵਾਲ, ਭੇੜੂਆ ਤੱਕ 2.47 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ 5 ਕਿਲੋਮੀਟਰ ਲੰਬੀ ਲਿੰਕ ਸੜਕ ਦਾ ਨੀਂਹ ਪੱਥਰ ਰੱਖਿਆ।ਇਸ ਮਹੱਤਵਪੂਰਨ ਸੜਕ ਨੂੰ 10 ਫੁੱਟ ਤੋਂ 18 ਫੁੱਟ ਚੌੜਾ ਕੀਤਾ ਜਾਵੇਗਾ, ਜਿਸ ਨਾਲ ਪੇਂਡੂ ਖੇਤਰਾਂ ਦੇ ਸੰਪਰਕ ਵਿੱਚ ਸੁਧਾਰ ਹੋਵੇਗਾ।ਇਹ ਪ੍ਰਾਜੈਕਟ 20 ਕਰੋੜ ਰੁਪਏ ਦੇ ਰਾਖਵੇਂ ਫੰਡ ਨਾਲ ਬਣਾਇਆ ਜਾ ਰਿਹਾ ਹੈ, ਜਿਸ ਵਿੱਚ ਚੱਬੇਵਾਲ ਵਿਧਾਨ ਸਭਾ ਹਲਕੇ ਦੀਆਂ ਹੋਰ ਲਿੰਕ ਸੜਕਾਂ ਦਾ ਨਵੀਨੀਕਰਨ ਅਤੇ ਨਿਰਮਾਣ ਵੀ ਸ਼ਾਮਲ ਹੈ।ਇਸ ਮੌਕੇ ਡਾ.ਇਸ਼ਾਂਕ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।ਇਸ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਸੰਸਦ ਮੈਂਬਰ ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਇਹ ਸੜਕ ਸਿਰਫ਼ ਦੋ ਪਿੰਡਾਂ ਨੂੰ ਆਪਸ ਵਿੱਚ ਜੋੜਨ ਦਾ ਸਾਧਨ ਨਹੀਂ ਹੈ, ਸਗੋਂ ਇਹ ਪੇਂਡੂ ਖੇਤਰ ਦੇ ਵਿਕਾਸ ਦਾ ਪ੍ਰਤੀਕ ਹੈ।ਇਸ ਨਾਲ ਲੋਕਾਂ ਦੀ ਆਵਾਜਾਈ ਸੁਖਾਲੀ ਹੋਵੇਗੀ ਅਤੇ ਆਰਥਿਕ ਅਤੇ ਸਮਾਜਿਕ ਵਿਕਾਸ ਨੂੰ ਵੀ ਹੁਲਾਰਾ ਮਿਲੇਗਾ।ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਇਲਾਕੇ ਦੇ ਸਰਵਪੱਖੀ ਵਿਕਾਸ ਦਾ ਹਿੱਸਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਪਿੰਡ ਵਾਸੀਆਂ ਨੂੰ ਹੋਰ ਵੀ ਵਧੀਆ ਸੜਕੀ ਸਹੂਲਤਾਂ ਮਿਲਣਗੀਆਂ।ਲਿੰਕ ਸੜਕਾਂ ਦਾ ਵਿਕਾਸ ਪੇਂਡੂ ਖੇਤਰਾਂ ਲਈ ਬਹੁਤ ਮਹੱਤਵਪੂਰਨ ਹੈ ਕਿਉਂਕਿ ਇਹ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਦੀਆਂ ਹਨ, ਪਿੰਡਾਂ ਨੂੰ ਮੰਡੀਆਂ, ਸਿੱਖਿਆ, ਸਿਹਤ ਅਤੇ ਹੋਰ ਸਹੂਲਤਾਂ ਤੱਕ ਪਹੁੰਚ ਦਿੰਦੀਆਂ ਹਨ।ਸੰਸਦ ਮੈਂਬਰ ਚੱਬੇਵਾਲ ਨੇ ਜ਼ੋਰ ਦੇ ਕੇ ਕਿਹਾ ਕਿ ਚੰਗੀਆਂ ਸੜਕਾਂ ਨਾ ਸਿਰਫ਼ ਟਰੈਫਿਕ ਸਹੂਲਤਾਂ ਵਿੱਚ ਸੁਧਾਰ ਕਰਦੀਆਂ ਹਨ ਸਗੋਂ ਕਿਸਾਨਾਂ ਅਤੇ ਵਪਾਰੀਆਂ ਲਈ ਵੀ ਲਾਹੇਵੰਦ ਸਾਬਤ ਹੁੰਦੀਆਂ ਹਨ।ਇਸ ਸੜਕ ਦੇ ਚੌੜਾ ਹੋਣ ਨਾਲ ਹੁਣ ਭਾਰੀ ਵਾਹਨ ਆਸਾਨੀ ਨਾਲ ਆ ਸਕਣਗੇ, ਜਿਸ ਨਾਲ ਖੇਤੀ ਅਤੇ ਕਾਰੋਬਾਰ ਨਾਲ ਜੁੜੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।ਇਸ 5 ਕਿਲੋਮੀਟਰ ਲੰਬੀ ਸੜਕ ਨੂੰ ਆਧੁਨਿਕ ਤਕਨੀਕਾਂ ਦੀ ਵਰਤੋਂ ਕਰਕੇ ਬਣਾਇਆ ਜਾਵੇਗਾ।ਸੜਕ ਦੀ ਚੌੜਾਈ ਵਧਾ ਕੇ 18 ਫੁੱਟ ਕੀਤੀ ਜਾਵੇਗੀ, ਤਾਂ ਜੋ ਵਾਹਨਾਂ ਦੀ ਆਵਾਜਾਈ ਵਿੱਚ ਕੋਈ ਦਿੱਕਤ ਨਾ ਆਵੇ।ਸੜਕ ਦੇ ਨਾਲ-ਨਾਲ ਪਾਣੀ ਦੀ ਨਿਕਾਸੀ ਲਈ ਪੁਖਤਾ ਨਾਲੀਆਂ ਵੀ ਬਣਾਈਆਂ ਜਾਣਗੀਆਂ, ਤਾਂ ਜੋ ਬਰਸਾਤ ਦੇ ਮੌਸਮ ਦੌਰਾਨ ਸੜਕ ਨੂੰ ਹੋਣ ਵਾਲੇ ਨੁਕਸਾਨ ਤੋਂ ਬਚਾਇਆ ਜਾ ਸਕੇ।ਇਸ ਪ੍ਰੋਜੈਕਟ ਨਾਲ ਪਿੰਡ ਵਾਸੀਆਂ ਦੇ ਆਉਣ-ਜਾਣ ਵਿੱਚ ਸਮੇਂ ਦੀ ਬੱਚਤ ਹੋਵੇਗੀ ਅਤੇ ਹਾਦਸਿਆਂ ਦਾ ਖ਼ਤਰਾ ਵੀ ਘਟੇਗਾ।ਸੰਸਦ ਮੈਂਬਰ ਰਾਜ ਕੁਮਾਰ ਚੱਬੇਵਾਲ ਨੇ ਅੱਗੇ ਦੱਸਿਆ ਕਿ ਅਗਲੇ ਕੁਝ ਸਾਲਾਂ ਵਿੱਚ ਚੱਬੇਵਾਲ ਵਿਧਾਨ ਸਭਾ ਹਲਕੇ ਦੀਆਂ ਸਾਰੀਆਂ ਲਿੰਕ ਸੜਕਾਂ ਦਾ ਨਵੀਨੀਕਰਨ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਸੜਕਾਂ ਹੀ ਵਿਕਾਸ ਦਾ ਆਧਾਰ ਹਨ ਅਤੇ ਉਨ੍ਹਾਂ ਦੀ ਤਰਜੀਹ ਹਮੇਸ਼ਾ ਹੀ ਪੇਂਡੂ ਖੇਤਰਾਂ ਨੂੰ ਮੁੱਖ ਧਾਰਾ ਨਾਲ ਜੋੜਨਾ ਰਹੀ ਹੈ।ਇਸ ਮੌਕੇ ਪੰਚ ਕ੍ਰਿਸ਼ਨ ਗੋਪਾਲ, ਵਿਦਿਆ ਦੇਵੀ ਸਰਪੰਚ ਬੱਸੀ ਕਲਾਂ, ਲੱਕੀ ਸੈਦੋਂ ਪੱਟੀ, ਰਾਮ ਕਿਸ਼ਨ, ਟੀਨੂੰ ਸਰਪੰਚ ਸੈਦੋਂ ਪੱਟੀ, ਸੋਮ ਪ੍ਰਕਾਸ਼ ਪਰਸੋਵਾਲ, ਰਾਜਿੰਦਰ ਭੇੜੂਆ ਆਦਿ ਹਾਜ਼ਰ ਸਨ।