ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਨਗਰ ਨਿਗਮ ਵਲੋਂ ਪੈਦਲ ਮਾਰਚ ਦਾ ਆਯੋਜਨ

Date:

ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਨਗਰ ਨਿਗਮ ਵਲੋਂ ਪੈਦਲ ਮਾਰਚ ਦਾ ਆਯੋਜਨ

ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਵਸ ’ਤੇ ਕੀਤੀ ਸ਼ਰਧਾਂਜ਼ਲੀ ਭੇਂਟ

ਹੁਸ਼ਿਆਰਪੁਰ, 28 ਸਤੰਬਰ :(TTT) ਨਗਰ ਨਿਗਮ ਹੁਸ਼ਿਆਰਪੁਰ ਵਲੋਂ ਸਵੱਛਤਾ ਹੀ ਸੇਵਾ ਮੁਹਿੰਮ 2024 ਤਹਿਤ ਇਕ ਪੈਦਲ ਮਾਰਚ ਦਾ ਆਯੋਜਨ ਕੀਤਾ ਗਿਆ। ਇਸ ਮਹੱਤਵਪੂਰਨ ਪ੍ਰੋਗਰਾਮ ਵਿਚ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਅਤੇ ਸਹਾਇਕ ਕਮਿਸ਼ਨਰ ਸੰਦੀਪ ਤਿਵਾੜੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੁਹਿੰਮ ਦਾ ਉਦੇਸ਼ ਸ਼ਹਿਰ ਦੇ ਨਾਗਰਿਕਾਂ ਨੂੰ ਸਵੱਛਤਾ ਪ੍ਰਤੀ ਜਾਗਰੂਕ ਕਰਨਾ ਅਤੇ ਸਿਹਤਮੰਦ ਸਮਾਜ ਦੇ ਨਿਰਮਾਣ ਲਈ ਲੋਕਾਂ ਦੀ ਹਿੱਸੇਦਾਰੀ ਨੂੰ ਉਤਸ਼ਾਹਿਤ ਕਰਨਾ ਸੀ।

ਡਿਪਟੀ ਕਮਿਸ਼ਨਰ ਨੇ ਇਸ ਦੌਰਾਨ ਸੰਬੋਧਨ ਕਰਦੇ ਹੋਏ ਕਿਹਾ ਕਿ ਸਵੱਛਤਾ ਸਿਰਫ ਜ਼ਿੰਮੇਵਾਰੀ ਨਹੀਂ, ਬਲਕਿ ਇਕ ਸੇਵਾ ਹੈ, ਜਿਸ ਨੂੰ ਦਿਲ ਨਾਲ ਨਿਭਾਉਣਾ ਚਾਹੀਦਾ ਹੈ। ਉਨ੍ਹਾਂ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਨਾ ਕੇਵਲ ਆਪਣੇ ਆਸ-ਪਾਸ ਦੀ ਸਫ਼ਾਈ ਬਣਾਏ ਰੱਖਣ, ਬਲਕਿ ਹੋਰ ਲੋਕਾਂ ਨੂੰ ਵੀ ਇਸ ਪ੍ਰਤੀ ਜਾਗਰੂਕ ਕਰਨ। ਸਹਾਇਕ ਕਮਿਸ਼ਨਰ ਨੇ ਵੀ ਇਸ ਮੌਕੇ ਸਵੱਛਤਾ ਦੇ ਮਹੱਤਵ ’ਤੇ ਚਾਨਣਾ ਪਾਇਆ ਅਤੇ ਨਗਰ ਨਿਗਮ ਦੇ ਕਰਮਚਾਰੀਆਂ ਦੀ ਸਖਤ ਮਿਹਨਤ ਦੀ ਸਹਾਰਨਾ ਕੀਤੀ।

ਸਵੱਛਤਾ ਅਭਿਆਨ ਤੋਂ ਇਲਾਵਾ, ਨਗਰ ਨਿਗਮ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਵਸ ’ਤੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦੇ ਹੋਏ ਉਨ੍ਹਾਂ ਦੇ ਆਦਰਸ਼ਾਂ ਅਤੇ ਬਲੀਦਾਨ ਨੂੰ ਯਾਦ ਕੀਤਾ। ਬੁਲਾਰਿਆਂ ਨੇ ਕਿਹਾ ਕਿ ਭਗਤ ਸਿੰਘ ਦੀ ਵੀਰਤਾ ਅਤੇ ਸਾਹਸ ਦੇਸ਼ ਦੇ ਨੌਜਵਾਨਾਂ ਲਈ ਪ੍ਰੇਰਨਾ ਦਾ ਸਰੋਤ ਹੈ ਅਤੇ ਸਾਨੂੰ ਉਨ੍ਹਾਂ ਦੇ ਦਰਸਾਏ ਮਾਰਗ ’ਤੇ ਚੱਲ ਕੇ ਸਮਾਜ ਵਿਚ ਸਕਰਾਤਮਕ ਬਦਲਾਅ ਲਿਆਉਣਾ ਚਾਹੀਦਾ ਹੈ।

ਇਸ ਮੌਕੇ ਨਗਰ ਨਿਗਮ ਦੇ ਸੈਨੇਟਰੀ ਇੰਸਪੈਕਟਰ ਰਾਜੇਸ਼ ਸ਼ਰਮਾ, ਜਨਕ ਰਾਜ ਅਤੇ ਸੰਜੀਵ ਕੁਮਾਰ, ਏ.ਐਸ.ਐਮ ਗੋਰਵ ਸ਼ਰਮਾ ਅਤੇ ਕਮਿਊਨਿਟੀ ਫੈਸੀਲਿਟੇਟਰਸ ਅਤੇ ਮੋਟੀਵੇਟਰਸ ਨੇ ਵੀ ਪ੍ਰੋਗਰਾਮ ਵਿਚ ਹਿੱਸਾ ਲਿਆ।

Share post:

Subscribe

spot_imgspot_img

Popular

More like this
Related

ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਬੂਥ ਲੈਵਲ ਏਜੰਟ ਨਿਯੁਕਤ ਕਰਨ ਦੀ ਅਪੀਲ

ਹੁਸ਼ਿਆਰਪੁਰ, 19 ਮਾਰਚ : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ...

गुरबिंदर सिंह पाबला ने नगर सुधार ट्रस्ट के चेयरमैन के रूप में पदभार संभाला

होशियारपुर, 19 मार्च: पंजाब सरकार की ओर से नियुक्त...