ਵੋਟ ਜਾਗਰਕਤਾ ਸਬੰਧੀ ਯੋਗ ਵੋਟਰਾਂ ਨੂੰ ਜਾਗਰੂਕ ਕਰਨਗੇ ਨਗਰ ਨਿਗਮ ਦੇ ਵਾਹਨ
ਹੁਸ਼ਿਆਰਪੁਰ, 18 ਮਈ ( GBC UPDATE )
(TTT)ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦੇ ਮੱਦੇਨਜ਼ਰ ਨਗਰ ਨਿਗਮ ਦਫ਼ਤਰ ਹੁਸ਼ਿਆਰਪੁਰ ਵਿਚ ਸਹਾਇਕ ਰਿਟਰਨਿੰਗ ਅਫ਼ਸਰ 042 ਸ਼ਾਮ ਚੁਰਾਸੀ-ਕਮ-ਕਮਿਸ਼ਨਰ ਨਗਰ ਨਿਗਮ ਡਾ. ਅਮਨਦੀਪ ਕੌਰ ਵਲੋਂ ਸਵੀਪ ਗਤੀਵਿਧੀਆਂ ਤਹਿਤ ਰਿਕਸ਼ਾ-ਰੇਹੜੀਆਂ ਅਤੇ ਟਾਟਾ ਐਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਉਕਤ ਗੱਡੀਆਂ ’ਤੇ ਆਮ ਜਨਤਾ ਨੂੰ ਵੋਟਾਂ ਪ੍ਰਤੀ ਜਾਗਰੂਕ ਕਰਨ ਲਈ ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ਜਾਰੀ ਕੀਤੇ ਗਏ ਸਟਿੱਕਰ, ਪੈਂਫਲੈਟ ਲਗਾਏ ਗਏ।
ਕਮਿਸ਼ਨਰ ਨਗਰ ਨਿਗਮ ਨੇ ਦੱਸਿਆ ਕਿ ਪੰਜਾਬ ਵਿਚ 1 ਜੂਨ 2024 ਨੂੰ ਲੋਕ ਸਭਾ ਚੋਣਾਂ ਲਈ ਵੋਟਾਂ ਪੈਣਗੀਆਂ ਅਤੇ ਇਨ੍ਹਾਂ ਸਟਿੱਕਰਾਂ ਤੇ ਪੈਂਫਲੈਟਾਂ ਰਾਹੀਂ ਆਮ ਜਨਤਾ ਨੂੰ ਵੋਟ ਪਾਉਣ ਪ੍ਰਤੀ ਜਾਗਰੂਕ ਕਰਨ ਲਈ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਪੈਂਦੇ ਮੁਹੱਲਾ, ਮੁੱਖ ਚੌਕਾਂ ਅਤੇ ਮੇਨ ਬਾਜ਼ਾਰਾਂ ਵਿਚ ਇਹ ਗੱਡੀਆਂ ਚੱਲਣਗੀਆਂ। ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ’ਤੇ ਵੋਟਰਾਂ ਨੂੰ ਗਰਮੀ ਤੋਂ ਰਾਹਤ ਦੇਣ ਲਈ ਪੋÇਲੰਗ ਬੂਥਾਂ ’ਤੇ ਸੁਵਿਧਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਇਸ ਦੌਰਾਨ ਵਿਧਾਨ ਸਭਾ ਹਲਕੇ ਦੇ ਸਾਰੇ ਯੋਗ ਵੋਟਰਾਂ ਨੂੰ ਵੋਟ ਪਾਉਣ ਲਈ ਅਪੀਲ ਵੀ ਕੀਤੀ। ਇਸ ਮੌਕੇ ਨਿਗਮ ਇੰਜੀਨੀਅਰ ਕੁਲਦੀਪ ਸਿੰਘ, ਹਰਪ੍ਰੀਤ ਸਿੰਘ, ਸੈਨੇਟਰੀ ਇੰਸਪੈਕਟਰ ਜਨਕ ਰਾਜ, ਡਾ. ਹਰਪ੍ਰੀਤ ਸਿੰਘ ਮਾਸਟਰ ਟਰੇਨਰ, ਚੋਣ ਇੰਚਾਰਜ ਹਰਪ੍ਰੀਤ ਸਿੰਘ, ਬਿਕਰਮਜੀਤ ਸਿੰਘ, ਅਮਿਤ ਕੁਮਾਰ ਸੁਪਰਡੈਂਟ, ਗੌਰਵ ਸ਼ਰਮਾ, ਅਸ਼ੀਸ਼ ਕੁਮਾਰ, ਨਿਤਿਨ ਕੁਮਾਰ, ਜਿਓਤੀ ਕਾਲੀਆ, ਜਸਵਿੰਦਰ ਕੌਰ, ਸੁਮਿਤ ਸ਼ਰਮਾ, ਹਰਦੀਪ ਸਿੰਘ ਵੀ ਸ਼ਾਮਲ ਸਨ।