News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਨੈਸ਼ਨਲ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ ਚਾਇਲਡ ਰਾਇਟਸ ਅਤੇ ਪੰਜਾਬ ਸਟੇਟ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ ਚਾਇਲਡ ਰਾਇਟਸ

ਨੈਸ਼ਨਲ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ ਚਾਇਲਡ ਰਾਇਟਸ ਅਤੇ ਪੰਜਾਬ ਸਟੇਟ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ ਚਾਇਲਡ ਰਾਇਟਸ ਵੱਲੋਂ ਅੱਜ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਰੇਲਵੇ ਮੰਡੀ ਹੁਸ਼ਿਆਰਪੁਰ ਵਿਖੇ ਇੱਕ ਰੋਜ਼ਾ ਵਰਕਸ਼ਾਪ ਕਰਵਾਈ ਗਈ। ਇਸ ਵਰਕਸ਼ਾਪ ਦਾ ਵਿਸ਼ਾ sensitization of manual on safety and security of children with special focus on cyber safety in schools ਸੀ।
ਜਿਲ੍ਹਾ ਪ੍ਰਸ਼ਾਸ਼ਨ ਅਤੇ ਜਿਲਾ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਕਰਵਾਈ ਗਈ ਇਸ ਵਰਕਸ਼ਾਪ ਵਿੱਚ ਸਟੇਟ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਕੰਵਰਦੀਪ ਸਿੰਘ ਜੀ, ਐਸ ਡੀ ਐਮ ਹੁਸ਼ਿਆਰਪੁਰ ਸ਼੍ਰੀ ਪ੍ਰੀਤਇੰਦਰ ਸਿੰਘ ਬੈਂਸ ਜੀ (ਪੀ.ਸੀ.ਐਸ) , ਜਿਲਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਡਾ ਗੁਰਿੰਦਰਜੀਤ ਕੌਰ ਜੀ, , ਜਿਲਾ ਸਿੱਖਿਆ ਅਫਸਰ ਐਲੀਮੈਂਟਰੀ ਸਿੱਖਿਆ ਸ਼੍ਰੀਮਤੀ ਕਮਲਦੀਪ ਕੌਰ ਜੀ, ਉੱਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਸ਼੍ਰੀ ਧੀਰਜ ਵਸ਼ਿਸ਼ਟ , ਡੀ ਸੀ ਪੀ ਓ ਹੁਸ਼ਿਆਰਪੁਰ ਸ਼੍ਰੀਮਤੀ ਹਰਪ੍ਰੀਤ ਕੌਰ, ਸੀ ਡੀ ਪੀ ਓ ਸ਼੍ਰੀਮਤੀ ਮੰਜੂ ਬਾਲਾ ਅਤੇ ਨੈਸ਼ਨਲ ਕਮਿਸ਼ਨ ਤੋਂ ਵਿਸ਼ੇਸ਼ ਪ੍ਰਤੀਨਿਧੀ ਦੇ ਨਾਤੇ ਮਿਸ ਚਾਰਵੀ ਸੇਠੀ ਨੇ ਸ਼ਿਰਕਤ ਕੀਤੀ। ਇਸ ਦੇ ਨਾਲ ਨਾਲ ਰੇਲਵੇ ਮੰਡੀ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਰਵਿੰਦਰ ਕੌਰ, ਰੀਸੋਰਸ ਪਰਸਨ ਸ਼੍ਰੀ ਕ੍ਰਿਸ਼ਨ ਗੋਪਾਲ ਅਤੇ ਸ਼੍ਰੀ ਸਰਜੂ ਸੂਰੀ, ਜਿਲ੍ਹਾ ਭਰ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਸਕੂਲ ਮੁੱਖੀ, ਬੀ ਪੀ ਈ ਓ ਸਾਹਿਬਾਨ, ਬੀ ਐੱਨ ਓ ਸਾਹਿਬਾਨ ,ਅਧਿਆਪਕ ਅਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਅਤੇ ਮੈਂਬਰ ਵੀ ਇਸ ਕਾਰਜਸ਼ਾਲਾ ਵਿਚ ਸ਼ਾਮਿਲ ਹੋਏ।
ਇਸ ਕਾਰਜਸ਼ਾਲਾ ਵਿਚ ਸਭ ਤੋਂ ਪਹਿਲਾ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਡਾ ਗੁਰਿੰਦਰਜੀਤ ਕੌਰ ਜੀ ਨੇ ਆਏ ਹੋਏ ਮਹਿਮਾਨਾਂ ਦਾ ਰਸਮੀ ਸੁਆਗਤ ਕੀਤਾ। ਉਹਨਾਂ ਤੋਂ ਬਾਦ ਸਟੇਟ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਕੰਵਰਦੀਪ ਸਿੰਘ ਜੀ ਨੇ ਆਪਣੇ ਵਿਚਾਰ ਰੱਖੇ। ਐਸ ਡੀ ਐਮ ਹੁਸ਼ਿਆਰਪੁਰ ਸ਼੍ਰੀ ਪ੍ਰੀਤਇੰਦਰ ਸਿੰਘ ਬੈਂਸ ਜੀ ਨੇ ਵੀ ਆਪਣੇ ਵਿਚਾਰ ਕਾਰਜਸ਼ਾਲਾ ਵਿਚ ਰੱਖੇ।
ਡੀ ਸੀ ਪੀ ਓ ਹੁਸ਼ਿਆਰਪੁਰ ਸ਼੍ਰੀਮਤੀ ਹਰਪ੍ਰੀਤ ਕੌਰ ਜੀ ਨੇ ਵੀ ਕਾਰਜ ਸ਼ਾਲਾ ਨੂੰ ਸੰਬੋਧਨ ਕੀਤਾ।ਉਹਨਾਂ ਤੋਂ ਬਾਦ ਡਾਇਟ ਦੇ ਪ੍ਰਿੰਸੀਪਲ ਵੱਜੋਂ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸਿੱਖਿਆ ਸ਼੍ਰੀਮਤੀ ਕਮਲਦੀਪ ਕੌਰ ਜੀ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ।
ਦੂਜੇ ਸੈਸ਼ਨ ਵਿੱਚ ਰੀਸੋਰਸ ਪਰਸਨ ਸ਼੍ਰੀ ਕ੍ਰਿਸ਼ਨ ਗੋਪਾਲ ਜੀ ਨੇ ਆਪਣੇ ਵਿਚਾਰ ਰੱਖੇ। ਉਹਨਾਂ ਤੋਂ ਬਾਦ ਤੀਜੇ ਸੈਸ਼ਨ ਤੋਂ ਬਾਦ ਨੈਸ਼ਨਲ ਕਮਿਸ਼ਨ ਤੋਂ ਵਿਸ਼ੇਸ਼ ਪ੍ਰਤੀਨਿਧੀ ਮਿਸ ਚਾਰਵੀ ਸੇਠੀ ਜੀ ਨੇ ਵੀ ਕਾਰਜਸ਼ਾਲਾ ਨੂੰ ਸੰਬੋਧਿਤ ਕੀਤਾ।
ਚੋਥੇ ਸੈਸ਼ਨ ਵਿੱਚ ਆਏ ਹੋਏ ਅਧਿਆਪਕਾਂ ਤੋਂ ਪ੍ਰਸ਼ਨ ਉੱਤਰ ਕੀਤੇ ਗਏ।
ਦੋਪਹਿਰ ਦੇ ਖਾਣੇ ਤੋਂ ਬਾਅਦ ਪੰਜਵੇਂ ਸੈਸ਼ਨ ਵਿੱਚ ਸ਼੍ਰੀ ਸਰਜੂ ਸੂਰੀ ਜੀ ਨੇ ਆਪਣੇ ਵਿਚਾਰ ਸਾਂਝੇ ਕੀਤੇ।
ਅੰਤ ਵਿੱਚ ਰੇਲਵੇ ਮੰਡੀ ਸਕੂਲ ਵੱਲੋਂ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ।