ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਵਿਖੇ ਰਾਸ਼ਟਰੀ ਸੁਰੱਖਿਆ ਦਿਵਸ ਮਨਾਇਆ ਗਿਆ।
ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਵਿਖੇ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸ਼੍ਰੀਮਤੀ ਹੇਮਾ ਸ਼ਰਮਾ, ਸਕੱਤਰ ਸ਼੍ਰੀ ਸ਼੍ਰੀ ਗੋਪਾਲ ਸ਼ਰਮਾ ਅਤੇ ਕਾਰਜਕਾਰੀ ਪ੍ਰਿੰਸੀਪਲ ਪ੍ਰੋ. ਪ੍ਰਸ਼ਾਂਤ ਸੇਠੀ ਦੀ ਅਗਵਾਈ ਹੇਠ ਆਈ.ਕਿਊ.ਏ.ਸੀ ਦੇ ਸਹਿਯੋਗ ਨਾਲ ਕਾਲਜ ਐੱਨ.ਐੱਸ.ਐੱਸ.ਅਤੇ ਐੱਨ.ਸੀ.ਸੀ. ਯੂਨਿਟ ਵੱਲੋਂ ਰਾਸ਼ਟਰੀ ਸੁਰੱਖਿਆ ਦਿਵਸ ਮੌਕੇ “ਈ.ਐੱਸ.ਜੀ (ਵਾਤਾਵਰਣ, ਸਮਾਜਿਕ ਅਤੇ ਪ੍ਰਸ਼ਾਸਨ) ਉੱਤਮਤਾ ਲਈ ਸੁਰੱਖਿਆ ਲੀਡਰਸ਼ਿਪ” ਥੀਮ ਦੇ ਅੰਤਰਗਤ ਲੈਕਚਰ ਦਾ ਆਯੋਜਨ ਕੀਤਾ ਗਿਆ। ਇਸ ਲੈਕਚਰ ਦੇ ਮੁੱਖ ਬੁਲਾਰੇ ਐੱਸ.ਡੀ.ਕਾਲਜੀਏਟ ਪੰਡਿਤ ਅੰਮਿ੍ਤ ਆਨੰਦ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਡਾ. ਰਾਧਿਕਾ ਰਤਨ ਸਨ। ਉਹਨਾਂ ਨੇ ਵਿਦਿਆਰਥੀਆਂ ਨੂੰ ਹਾਦਸਿਆਂ ਨੂੰ ਰੋਕਣ ਲਈ ਕੀਤੇ ਜਾਣ ਵਾਲੇ ਸੁਰੱਖਿਆ ਉਪਾਵਾਂ ਬਾਰੇ ਜਾਗਰੂਕ ਕੀਤਾ। ਇਸ ਦੇ ਨਾਲ ਹੀ ਉਹਨਾਂ ਵਿਦਿਆਰਥੀਆਂ ਨੂੰ ਭੂਚਾਲ ਅਤੇ ਇਮਾਰਤਾਂ ਵਿੱਚ ਅੱਗ ਤੋਂ ਸੁਰੱਖਿਆ ਸਬੰਧੀ ਜਾਣਕਾਰੀ ਭਰਪੂਰ ਵੀਡੀਓਜ਼ ਵੀ ਦਿਖਾਈਆਂ। ਇਸ ਲੈਕਚਰ ਵਿੱਚ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਉਤਸ਼ਾਹਪੂਰਵਕ ਭਾਗ ਲਿਆ। ਇਸ ਮੌਕੇ ਐੱਨ.ਸੀ.ਸੀ ਇੰਚਾਰਜ ਪ੍ਰੋ. ਡਿੰਪਲ, ਐੱਨ.ਐੱਸ.ਐੱਸ ਪ੍ਰੋਗਰਾਮ ਅਫ਼ਸਰ ਪ੍ਰੋ. ਮਨਪ੍ਰੀਤ ਕੌਰ ਅਤੇ ਡਾ.ਮਨਜੀਤ ਕੌਰ ਹਾਜ਼ਰ ਸਨ।