ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ
ਹੁਸ਼ਿਆਰਪੁਰ 29 ਜਨਵਰੀ (ਬਜਰੰਗੀ ਪਾਂਡੇ):ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਵਿਖੇ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਸ਼੍ਰੀਮਤੀ ਹੇਮਾ ਸ਼ਰਮਾ, ਸਕੱਤਰ ਸ਼੍ਰੀ ਗੋਪਾਲ ਸ਼ਰਮਾ ਅਤੇ ਕਾਰਜਕਾਰੀ ਪ੍ਰਿੰਸੀਪਲ ਸ਼੍ਰੀ ਪ੍ਰਸ਼ਾਂਤ ਸੇਠੀ ਦੇ ਮਾਰਗਦਰਸ਼ਨ ਅਧੀਨ ਆਈ.ਕਿਊ.ਏ.ਸੀ ਦੇ ਸਹਿਯੋਗ ਨਾਲ ਵੋਟਰ ਜਾਗਰੂਕਤਾ ਸੈੱਲ, ਐੱਨ.ਐੱਸ.ਐੱਸ, ਰਾਜਨੀਤੀ ਸ਼ਾਸਤਰ ਵਿਭਾਗ, ਪਬਲਿਕ ਐਡਮਨਿਸਟਰੇਸ਼ਨ ਵਿਭਾਗ ਅਤੇ ਰੈੱਡ ਰਿਬਨ ਕਲੱਬ ਵੱਲੋਂ ਵੋਟਰ ਜਾਗਰੂਕਤਾ ਵਿਸ਼ੇ ਤੇ ਲੈਕਚਰ ਅਤੇ ਪੋਸਟਰ ਮੇਕਿੰਗ ਪ੍ਰਤਿਯੋਗਿਤਾ ਦਾ ਆਯੋਜਨ ਕੀਤਾ ਗਿਆ। ਬੀ. ਐੱਲ. ਓ ਸ਼੍ਰੀ ਸਰਬਜੀਤ ਸਿੰਘ ਨੇ ਵੋਟ ਦੇ ਅਧਿਕਾਰ ਅਤੇ ਵਰਤੋਂ ਵਿਸ਼ੇ ‘ ਤੇ ਵਿਦਿਆਰਥੀਆਂ ਨੂੰ ਮਹੱਤਵਪੂਰਣ ਜਾਣਕਾਰੀ ਦਿੱਤੀ। ਇਸ ਮੌਕੇ ਕਰਵਾਏ ਗਏ ਪੋਸਟਰ ਮੇਕਿੰਗ ਮੁਕਾਬਲੇ ਵਿੱਚ ਵੱਖ-ਵੱਖ ਕਲਾਸਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਜਿਸ ਵਿੱਚ ਪਹਿਲਾ ਸਥਾਨ ਮਹਿਕ , ਦੂਜਾ ਸਥਾਨ ਹਿਮਾਂਸ਼ੀ, ਤੀਸਰਾ ਸਥਾਨ ਵਨੀਸ਼ਾ ਗਰੋਵਰ ਅਤੇ ਦਿਨੇਸ਼ ਨੇ ਉਤਸ਼ਾਹ ਵਰਟਧਕ ਪੁਰਸਕਾਰ ਪ੍ਰਾਪਤ ਕੀਤਾ। ਇਸ ਪ੍ਰੋਗਰਾਮ ਦੌਰਾਨ ਵੋਟਰ ਜਾਗਰੂਕਤਾ ਸਬੰਧੀ ਸੌਂਹ ਵੀ ਚੁਕਵਾਈ ਗਈ। ਇਸ ਮੌਕੇ ਪ੍ਰੋ. ਨੇਹਾ, ਡਾ. ਦੀਪਿਕਾ ਥਾਲੀਆ, ਡਾ. ਗੁਰਚਰਨ ਸਿੰਘ, ਪ੍ਰੋ. ਮੋਨਿਕਾ ਕੰਵਰ, ਪ੍ਰੋ. ਪਰਮਵੀਰ ਸਿੰਘ, ਪ੍ਰੋ. ਨੇਹਾ ਗਿੱਲ, ਪ੍ਰੋ ਇੰਦਰਦੀਪ ਕੌਰ ਅਤੇ ਬੀ. ਐੱਲ ਓ. ਅਜੈ ਸਿੰਘ ਉਪਸਥਿਤ ਸਨ।
ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ
Date: