ਭ੍ਰਿਸ਼ਟਾਚਾਰ ਨੂੰ ਖਤਮ ਕਰਨ ਦੀ ਸਾਂਝੇ ਯਤਨਾਂ ਦੀ ਲੋੜ: ਐੱਸ.ਐੱਸ.ਪੀ ਵਿਜੀਲੈਂਸ ਨੌਜਵਾਨਾਂ ਦੇ ਸਹਿਯੋਗ ਨਾਲ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖਤਮ ਕੀਤਾ ਜਾ ਸਕਦੈ: ਏ.ਡੀ.ਸੀ.

Date:

ਭ੍ਰਿਸ਼ਟਾਚਾਰ ਨੂੰ ਖਤਮ ਕਰਨ ਦੀ ਸਾਂਝੇ ਯਤਨਾਂ ਦੀ ਲੋੜ: ਐੱਸ.ਐੱਸ.ਪੀ ਵਿਜੀਲੈਂਸ ਨੌਜਵਾਨਾਂ ਦੇ ਸਹਿਯੋਗ ਨਾਲ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖਤਮ ਕੀਤਾ ਜਾ ਸਕਦੈ: ਏ.ਡੀ.ਸੀ.

ਹੁਸ਼ਿਆਰਪੁਰ, 29 ਅਕਤੂਬਰ: (TTT) ਵਿਜੀਲੈਂਸ ਬਿਊਰੋ ਵੱਲੋਂ ਅੱਜ ਸਥਾਨਕ ਸਵਾਮੀ ਸਰਵਾਨੰਦ ਗਿਰੀ ਖੇਤਰੀ ਕੇਂਦਰ, ਪੰਜਾਬ ਯੂਨੀਵਰਸਿਟੀ ਵਿਖੇ ਵਿਜੀਲੈਂਸ ਜਾਗਰੂਕਤਾ ਹਫ਼ਤੇ ਦੇ ਸਬੰਧ ਵਿੱਚ ‘ਰਾਸ਼ਟਰ ਦੀ ਖੁਸ਼ਹਾਲੀ ਲਈ ਇਮਾਨਦਾਰੀ ਦਾ ਸੱਭਿਆਚਾਰ’ਵਿਸ਼ੇ ਤਹਿਤ ਇੱਕ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਵਿੱਚ ਐਸਐਸਪੀ ਵਿਜੀਲੈਂਸ ਰਾਜੇਸ਼ਵਰ ਸਿੰਘ ਸਿੱਧੂ ਨੇ ਮੁੱਖ ਮਹਿਮਾਨ ਵਜੋਂ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨਿਕਾਸ ਕੁਮਾਰ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਸਮਾਜ ਵਿੱਚ ਫੈਲੇ ਭ੍ਰਿਸ਼ਟਾਚਾਰ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਣ ਲਈ ਹਰ ਕਿਸੇ ਨੂੰ ਬਿਨਾਂ ਕਿਸੇ ਝਿਜਕ ਦੇ ਅੱਗੇ ਆਉਣਾ ਚਾਹੀਦਾ ਹੈ ਤਾਂ ਜੋ ਇਸ ਸਮਾਜਿਕ ਬੁਰਾਈ ਨੂੰ ਜੜ੍ਹੋਂ ਖਤਮ ਕੀਤਾ ਜਾ ਸਕੇ। ਇਸ ਦੌਰਾਨ ਖੇਤਰੀ ਕੇਂਦਰ ਦੇ ਸਟਾਫ਼ ਅਤੇ ਵਿਦਿਆਰਥੀਆਂ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ 300 ਵਿਦਿਆਰਥੀਆਂ ਨੇ ਭਾਗ ਲਿਆ।ਐਸ.ਐਸ.ਪੀ ਰਾਜੇਸ਼ਵਰ ਸਿੰਘ ਸਿੱਧੂ ਨੇ ਸਮਾਗਮ ਦੌਰਾਨ ਹਾਜ਼ਰ ਸਰਕਾਰੀ ਅਧਿਕਾਰੀਆਂ, ਕਰਮਚਾਰੀਆਂ, ਵਿਦਿਆਰਥੀਆਂ, ਆਮ ਲੋਕਾਂ ਅਤੇ ਸਮਾਜਿਕ ਨੁਮਾਇੰਦਿਆਂ ਨੂੰ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਪਹਿਲਕਦਮੀ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਇਹ ਪ੍ਰਣ ਲੈਣਾ ਚਾਹੀਦਾ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੇ ਭ੍ਰਿਸ਼ਟਾਚਾਰ ਦਾ ਹਿੱਸਾ ਨਹੀਂ ਬਣਨਗੇ ਅਤੇ ਜੇਕਰ ਅਜਿਹੀ ਕਾਰਵਾਈ ਸਾਹਮਣੇ ਆਉਂਦੀ ਹੈ ਤਾਂ ਉਹ ਸਮਰੱਥ ਅਧਿਕਾਰੀ ਨੂੰ ਰਿਪੋਰਟ ਕਰਨਗੇ। ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨਿਕਾਸ ਕੁਮਾਰ ਨੇ ਕਿਹਾ ਕਿ ਦੇਸ਼, ਸਮਾਜ ਅਤੇ ਸਿਸਟਮ ਨੂੰ ਨੁਕਸਾਨ ਪਹੁੰਚਾਉਣ ਵਾਲੀਆਂ ਕਾਰਵਾਈਆਂ ਵਿਰੁੱਧ ਆਵਾਜ਼ ਬੁਲੰਦ ਕਰਨਾ ਹਰੇਕ ਦੀ ਨੈਤਿਕ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਅਤੇ ਨੌਜਵਾਨ ਇਸ ਬੁਰਾਈ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਸਕਦੇ ਹਨ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਅਤੇ ਇਸ ਦੇ ਖਾਤਮੇ ਲਈ ਸਮਾਜ ਦੇ ਸਾਰੇ ਵਰਗਾਂ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਸੈਮੀਨਾਰ ਨੂੰ ਸੰਬੋਧਨ ਕਰਦਿਆਂ ਡੀਐਸਪੀ ਵਿਜੀਲੈਂਸ ਮਨੀਸ਼ ਕੁਮਾਰ ਨੇ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਸਾਰੇ ਵਰਗਾਂ ਦਾ ਸਹਿਯੋਗ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਸਹਿਯੋਗ ਨਾਲ ਇਸ ਸਮਾਜਿਕ ਬੁਰਾਈ ਨੂੰ ਆਸਾਨੀ ਨਾਲ ਰੋਕਿਆ ਜਾ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਤੇ ਵੀ ਅਜਿਹੀ ਕਾਰਵਾਈ ਉਨ੍ਹਾਂ ਦੇ ਧਿਆਨ ਵਿੱਚ ਆਉਂਦੀ ਹੈ ਤਾਂ ਉਹ ਵਿਭਾਗ ਦੇ ਟੋਲ ਫ੍ਰੀ ਨੰਬਰ 1800-1000, ਭ੍ਰਿਸ਼ਟਾਚਾਰ ਵਿਰੋਧੀ ਲਾਈਨ ਨੰਬਰ 95012-00200, ਵੈੱਬਸਾਈਟ www.vigilancebureau.punjab.gov.in ‘ਤੇ ਸੰਪਰਕ ਕਰ ਸਕਦੇ ਹਨ ਇਹ ਜਾਣਕਾਰੀ ਵਿਜੀਲੈਂਸ ਬਿਊਰੋ ਦੇ ਨਜ਼ਦੀਕੀ ਦਫ਼ਤਰ ਨੂੰ ਦੇ ਸਕਦਾ ਹੈ। ਇਸ ਮੌਕੇ ਐਸ.ਪੀ ਮੇਜਰ ਸਿੰਘ, ਐਸ.ਪੀ ਮਨੋਜ ਠਾਕੁਰ, ਸਿਵਲ ਸਰਜਨ ਡਾ.ਪਵਨ ਕੁਮਾਰ, ਕੈਂਪਸ ਡਾਇਰੈਕਟਰ ਆਰ.ਐਸ. ਬੈਂਸ ਅਤੇ ਹੋਰ ਪਤਵੰਤੇ ਹਾਜ਼ਰ ਸਨ।

Share post:

Subscribe

spot_imgspot_img

Popular

More like this
Related

बेहतर सरकारी स्कूल बनाम आम नागरिक के बच्चों को बेहतर शिक्षा – डा राज कुमार चब्बेवाल 

होशियारपुर(TTT): सरकारी स्कूलों में बेहतर शिक्षा के साथ साथ...

विधायक ब्रम शंकर जिम्पा ने 16.14 लाख की लागत से लगाई गई स्ट्रीट लाइटों की करवाई शुरुआत

पंजाब सरकार ने गांवों-शहरों में बुनियादी सुविधाओं का स्तर...