
ਜਲੰਧਰ (ਵੈੱਬ ਡੈਸਕ)- ਦੇਸ਼ ਛੱਡ ਕੇ ਯੂਕੇ ਗਿਆ ਕੁੱਲ੍ਹੜ ਪਿੱਜ਼ਾ ਕੱਪਲ ਇਕ ਵਾਰ ਫਿਰ ਵਿਵਾਦਾਂ ਵਿਚ ਘਿਰ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਸੋਸ਼ਲ ਮੀਡੀਆ ‘ਤੇ ਐਕਟਿਵ ਰਹਿਣ ਵਾਲੇ ਸਹਿਜ ਅਰੋੜਾ ਅਤੇ ਗੁਰਪ੍ਰੀਤ ਕੌਰ ਨੇ ਹੁਣ ਇਕ ਵਾਰ ਫਿਰ ਅਜਿਹੀ ਵੀਡੀਓ ਪੋਸਟ ਕਰ ਦਿੱਤੀ, ਜਿਸ ‘ਤੇ ਲੋਕਾਂ ਦਾ ਗੁੱਸਾ ਫੁਟ ਗਿਆ ਅਤੇ ਉਨ੍ਹਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਸਹਿਜ ਅਰੋੜਾ ਨੇ ਆਪਣੀ ਇੰਸਟਾਗ੍ਰਾਮ ‘ਤੇ ਇਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ਵਿਚ ਉਨ੍ਹਾਂ ਦੀ ਪਤਨੀ ਗੁਰਪ੍ਰੀਤ ਕੌਰ ਨੇ ਪਗੜੀ ਪਹਿਨੀ ਹੋਈ ਹੈ। ਇਸ ਵੀਡੀਓ ‘ਤੇ ਲੋਕਾਂ ਦੀਆਂ ਵੱਖ-ਵੱਖ ਪ੍ਰਤੀਕਿਰਿਆਵਾਂ ਆ ਰਹੀਆਂ ਹਨ। ਗੁਰਪ੍ਰੀਤ ਕੌਰ ਦੇ ਪਗੜੀ ਪਹਿਨ ‘ਤੇ ਲੋਕ ਜੋੜੇ ਨੂੰ ਇਤਰਾਜ਼ਯੋਗ ਸ਼ਬਦਾਵਲੀ ਬੋਲ ਰਹੇ ਹਨ।


