ਭੀਮਰਾਓ ਯਸ਼ਵੰਤ ਅੰਬੇਦਕਰ ਵਲੋਂ ਨਾਮਜ਼ਦਗੀ ਪੱਤਰ ਦਾਖਲ ਕਰਵਾਇਆ ਗਿਆ
ਹੁਸ਼ਿਆਰਪੁਰ, ( GBC UPDATE ):- ਅੱਜ ਹੁਸ਼ਿਆਰਪੁਰ ਵਿੱਖੇ ਚੋਣ ਕਮਿਸ਼ਨਰ ਦਫ਼ਤਰ ਚ ਵੱਖ ਵੱਖ ਰਾਜਨੀਤਿਕ ਪਾਰਟੀਆਂ ਦੇ ਉਮੀਦਵਾਰਾਂ ਵਲੋਂ ਨੁਮਾਇੰਦਗੀ ਪੱਤਰ ਦਾਖਲ ਕੀਤੇ ਗਏ। ਗਲੋਬਲ ਰਿਪਬਲਿਕਨ ਪਾਰਟੀ ਦੇ ਉਮੀਦਵਾਰ ਭੀਮਰਾਓ ਯਸ਼ਵੰਤ ਅੰਬੇਦਕਰ ਵਲੋਂ ਸ਼ਕਤੀ ਪ੍ਰਦਰਸ਼ਨ ਕਰਦਿਆਂ ਪਾਰਟੀ ਦੀ ਸਮੂਹ ਲੀਡਰਸ਼ਿਪ ਦੇ ਨਾਲ ਚੋਣ ਕਮਿਸ਼ਨ ਕੋਲ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਵਾਇਆ। ਇਸ ਮੌਕੇ ਉਹਨਾਂ ਕਿਹਾ ਕਿ ਜੇਕਰ ਲੋਕ ਉਹਨਾਂ ਨੂੰ ਜਿਤਾ ਕੇ ਲੋਕ ਸਭਾ ਚ ਭੇਜਦੇ ਹਨ ਤਾਂ ਉਹ ਲੋਕਾਂ ਦੇ ਅਧਿਕਾਰ ਅਤੇ ਹਰ ਸਮਸਿਆ ਅਤੇ ਸ਼ਹਿਰ ਦੇ ਵਿਕਾਸ ਲਈ ਹਰ ਵੇਲੇ ਤਤਪਰ ਰਹਿਣਗੇ ਪਰ ਹੁਣ ਸਿਰਫ ਲੋਕਾਂ ਦੇ ਸਾਥ ਦੀ ਲੋੜ ਹੈ।
ਭੀਮਰਾਓ ਯਸ਼ਵੰਤ ਅੰਬੇਦਕਰ ਵਲੋਂ ਨਾਮਜ਼ਦਗੀ ਪੱਤਰ ਦਾਖਲ ਕਰਵਾਇਆ ਗਿਆ
Date: