Punjab(TTT): ਕੀਰਤਪੁਰ ਸਾਹਿਬ ਵਿਖੇ ਸਤਲੁਜ ਦਰਿਆ ‘ਚ ਪਾਣੀ ਦੇ ਪ੍ਰਦੂਸ਼ਣ ਦੇ ਮੁੱਦੇ ‘ਤੇ ਅਸੰਤੁਸ਼ਟੀ ਪ੍ਰਗਟ ਕਰਦੇ ਹੋਏ ਨੈਸ਼ਨਲ ਗ੍ਰੀਨ ਟ੍ਰਿਬੀਊਨਲ (ਐੱਨ. ਜੀ. ਟੀ.) ਵਲੋਂ ਪੰਜਾਬ ਦੇ ਮੁੱਖ ਸਕੱਤਰ ਨੂੰ ਨੋਟਿਸ ਭੇਜਿਆ ਗਿਆ ਹੈ।
ਪ੍ਰਕਾਸ਼ ਸ਼੍ਰੀਵਾਸਤਵ ਅਤੇ ਏ ਸੇਂਥਿਲ ਵੇਲ ‘ਤੇ ਆਧਾਰਿਤ ਐੱਨ. ਜੀ. ਟੀ. ਦੀ ਬੈਂਚ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਸੀਵਰੇਜ ਟ੍ਰੀਟਮੈਂਟ ਪਲਾਂਟ ਦੀ ਟੈਂਡਰ ਪ੍ਰਕਿਰਿਆ ਨੂੰ ਆਖ਼ਰੀ ਰੂਪ ਦੇਣ ਦੇ ਵੇਰਵੇ ਸਾਂਝੇ ਦੇ ਨਿਰਦੇਸ਼ ਦਿੱਤੇ ਹਨ।