ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ਲਈ ਨੋਟੀਫਿਕੇਸ਼ਨ ਜਾਰੀ, 102 ਸੀਟਾਂ ‘ਤੇ ਨਾਮਜ਼ਦਗੀ ਸ਼ੁਰੂ
(TTT)ਲੋਕ
ਸਭਾ ਚੋਣਾਂ 2024 ਦੇ ਪਹਿਲੇ ਪੜਾਅ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਪੜਾਅ ਵਿੱਚ 17 ਰਾਜਾਂ ਅਤੇ ਚਾਰ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀਆਂ 102 ਸੀਟਾਂ ‘ਤੇ ਚੋਣਾਂ ਹੋਣੀਆਂ ਹਨ। ਇਸ ਦੇ ਨਾਲ ਹੀ ਇਨ੍ਹਾਂ ਸਾਰੀਆਂ 102 ਸੀਟਾਂ ‘ਤੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ ਵੀ ਸ਼ੁਰੂ ਹੋ ਗਈ ਹੈ। ਦੱਸ ਦਈਏ ਕਿ ਚੋਣ ਕਮਿਸ਼ਨ ਵੱਲੋਂ 16 ਮਾਰਚ ਨੂੰ ਚੋਣਾਂ ਦਾ ਐਲਾਨ ਕੀਤਾ ਗਿਆ ਸੀ, ਜਿਸ ਤਹਿਤ ਦੇਸ਼ ਭਰ ਵਿੱਚ 7 ਪੜਾਵਾਂ ਵਿੱਚ ਵੋਟਿੰਗ ਪ੍ਰਕਿਰਿਆ ਪੂਰੀ ਹੋਵੇਗੀ।
ਰਾਸ਼ਟਰਪਤੀ ਵੱਲੋਂ ਚੋਣ ਕਮਿਸ਼ਨ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ ਮਿਤੀ 27 ਮਾਰਚ ਹੈ। ਹਾਲਾਂਕਿ ਬਿਹਾਰ ‘ਚ ਜਿਨ੍ਹਾਂ ਲੋਕ ਸਭਾ ਸੀਟਾਂ ਲਈ ਪਹਿਲੇ ਪੜਾਅ ‘ਚ ਵੋਟਿੰਗ ਹੋਣੀ ਹੈ, ਉਨ੍ਹਾਂ ਲਈ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ ਤਿਉਹਾਰ ਦੇ ਮੱਦੇਨਜ਼ਰ ਵਧਾ ਕੇ 28 ਮਾਰਚ ਕਰ ਦਿੱਤੀ ਗਈ ਹੈ। ਬਿਹਾਰ ਦੀਆਂ 40 ‘ਚੋਂ ਚਾਰ ਲੋਕ ਸਭਾ ਸੀਟਾਂ ‘ਤੇ ਪਹਿਲੇ ਪੜਾਅ ‘ਚ ਵੋਟਿੰਗ ਹੋਵੇਗੀ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 28 ਮਾਰਚ ਨੂੰ ਹੋਵੇਗੀ। ਬਿਹਾਰ ਲਈ ਇਹ ਮਿਤੀ 30 ਮਾਰਚ ਹੈ| ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਤਰੀਕ 30 ਮਾਰਚ ਹੈ, ਜਦਕਿ ਬਿਹਾਰ ਵਿੱਚ ਪਹਿਲੇ ਪੜਾਅ ਦੀਆਂ ਚਾਰ ਸੀਟਾਂ ਲਈ ਨਾਮਜ਼ਦਗੀਆਂ ਵਾਪਸ ਲੈਣ ਦੀ ਪ੍ਰਕਿਰਿਆ 2 ਅਪ੍ਰੈਲ ਤੱਕ ਜਾਰੀ ਰਹੇਗੀ।