ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਦੇ ਐੱਨ.ਐੱਸ.ਐੱਸ ਵਲੰਟੀਅਰਾਂ ਨੇ ਸਵੱਛਤਾ ਹੀ ਸੇਵਾ ਗਤੀਵਿਧੀਆਂ ਵਿੱਚ ਲਿਆ ਭਾਗ।
(TTT) ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਡਾ. ਹੇਮਾ ਸ਼ਰਮਾ, ਸਕੱਤਰ ਸ਼੍ਰੀ ਸ਼੍ਰੀ ਗੋਪਾਲ ਸ਼ਰਮਾ ਅਤੇ ਪਿ੍ੰਸੀਪਲ ਡਾ. ਸਵਿਤਾ ਗੁਪਤਾ ਏਰੀ ਦੇ ਮਾਰਗਦਰਸ਼ਨ ‘ਚ ਨਗਰ ਨਿਗਮ ਕਮਿਸ਼ਨਰ ਡਾ.ਅਮਨਦੀਪ ਕੌਰ ਦੀ ਯੋਗ ਅਗਵਾਈ ‘ਚ ਅਯੋਜਿਤ ਸਵੱਛਤਾ ਹੀ ਸੇਵਾ ਹੈ ਗਤੀਵਿਧੀਆਂ ਵਿੱਚ ਕਾਲਜ ਐੱਨ.ਐੱਸ.ਐੱਸ ਵੰਲਟੀਅਰਾਂ ਨੇ ਹਿੱਸਾ ਲਿਆ। ਇਹਨਾਂ ਗਤੀਵਿਧੀਆਂ ਦਾ ਮੁੱਖ ਉਦੇਸ਼ ਹੁਸ਼ਿਆਰਪੁਰ ਸ਼ਹਿਰ ਦੇ ਆਲੇ -ਦੁਆਲੇ ਵਿੱਚ ਸਫਾਈ ਅਤੇ ਸਵੱਛਤਾ ਨੂੰ ਉਤਸ਼ਾਹਿਤ ਕਰਨਾ ਸੀ। ਵਲੰਟੀਅਰਾਂ ਨੂੰ ਉਨ੍ਹਾਂ ਦੀ ਸ਼ਮੂਲੀਅਤ ਲਈ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮਾਨਯੋਗ ਕੈਬਨਿਟ ਮੰਤਰੀ ਸ਼੍ਰੀ ਬ੍ਰਹਮ ਸ਼ੰਕਰ ਜਿੰਪਾ ਜੀ, ਮਾਨਯੋਗ ਸੰਸਦ ਮੈਂਬਰ ਡਾ. ਰਾਜ ਕੁਮਾਰ, ਨਗਰ ਨਿਗਮ ਕਮਿਸ਼ਨਰ ਡਾ. ਅਮਨਦੀਪ ਕੌਰ, ਨਗਰ ਨਿਗਮ ਸੰਯੁਕਤ ਕਮਿਸ਼ਨਰ ਸੰਦੀਪ ਤਿਵਾੜੀ, ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪਰਵੀਨ ਸੈਣੀ, ਡਿਪਟੀ ਮੇਅਰ ਰੰਜੀਤਾ ਚੌਧਰੀ ਨੇ ਐੱਨ.ਐੱਸ.ਐੱਸ ਵਲੰਟੀਅਰਾਂ ਅਤੇ ਐਨ.ਐੱਸ.ਐੱਸ. ਪ੍ਰੋਗਰਾਮ ਅਫ਼ਸਰ ਪ੍ਰੋ. ਮਨਪ੍ਰੀਤ ਕੌਰ ਅਤੇ ਪ੍ਰੋ. ਹਰਜੋਤ ਕੌਰ ਨੂੰ ਵਧਾਈ ਦਿੱਤੀ ਅਤੇ ਹੁਸ਼ਿਆਰਪੁਰ ਸ਼ਹਿਰ ਨੂੰ ਸਾਫ-ਸੁਥਰਾ ਬਣਾਉੁਣ ਵਿੱਚ ਐੱਸ. ਡੀ. ਕਾਲਜ ਦੁਆਰਾ ਪਾਏ ਇਸ ਯੋਗਦਾਨ ਦੀ ਸਰਾਹਨਾ ਕੀਤੀ।