15 ਅਗਸਤ ਦੇ ਮੌਕੇ ਅਮਨ ਸ਼ਾਂਤੀ ਬਣਾਏ ਰੱਖਣ ਲਈ ਐਸ ਐਸ ਪੀ ਸਰਤਾਜ ਸਿੰਘ ਚਾਹਲ ਵਲੋਂ ਇੱਕ ਫਲੈਗ ਮਾਰਚ ਕੱਢਿਆ ਗਿਆ।
ਹੁਸ਼ਿਆਰਪੁਰ 8 ਅਗਸਤ ( ਨਵਨੀਤ ਸਿੰਘ ਚੀਮਾ ):-
ਇਸ ਮੌਕੇ ਐਸ ਐਸ ਪੀ ਸਰਤਾਜ ਸਿੰਘ ਚਾਹਲ ਨੇ ਸ਼ਹਿਰ ਵਾਸੀਆਂ ਨੂੰ 15 ਅਗਸਤ ਦੇ ਆਜ਼ਾਦੀ ਦੇ ਦਿਹਾੜੇ ਤੇ ਅਮਨ ਕਾਨੂੰਨ ਬਣਾਈ ਰੱਖਣ ਲਈ ਅਪੀਲ ਕੀਤੀ ਹੈ।
ਉਨ੍ਹਾਂ ਕਿਹਾ ਕਿ ਲਾਅ ਐਂਡ ਆਰਡਰ ਦੇ ਤਹਿਤ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।
9 ਅਗਸਤ ਦੇ ਪੰਜਾਬ ਬੰਦ ਦੇ ਸੰਬੰਧ ਚ ਬੋਲਦਿਆਂ ਕਿਹਾ ਕਿ ਦੋ ਹਜ਼ਾਰ ਤੋਂ ਵੱਧ ਸਿਪਾਹੀ ਸੁਰੱਖਿਆ ਲਈ ਮੌਜੂਦ ਰਹਿਣਗੇ ਤਾਂ ਜੋ ਕੋਈ ਅਣਸੁਖਾਵੀ ਘਟਨਾ ਨਾ ਵਾਪਰ ਸਕੇ।
you tube :
2.