ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਵਿਖੇ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸ਼੍ਰੀਮਤੀ ਹੇਮਾ ਸ਼ਰਮਾ, ਸਕੱਤਰ ਸ਼੍ਰੀ ਸ਼੍ਰੀ ਗੋਪਾਲ ਸ਼ਰਮਾ ਅਤੇ ਕਾਰਜਕਾਰੀ ਪ੍ਰਿੰਸੀਪਲ ਸ਼੍ਰੀ ਪ੍ਰਸ਼ਾਂਤ ਸੇਠੀ ਦੇ ਮਾਰਗਦਰਸ਼ਨ, ਇਤਿਹਾਸ ਵਿਭਾਗ, ਰਾਜਨੀਤੀ ਸ਼ਾਸਤਰ ਅਤੇ ਐੱਫ.ਡੀ.ਪੀ ਕਮ ਸੈਮੀਨਾਰ ਕਮੇਟੀ ਦੀ ਅਗਵਾਈ ਵਿੱਚ ਆਈ.ਕਿਊ.ਏ. ਸੀ ਦੇ ਸਹਿਯੋਗ ਨਾਲ ‘ਨਵੀਂ ਸਿੱਖਿਆ ਨੀਤੀ: ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਦ੍ਰਿਸ਼ਟੀਕੋਣ ਤੋਂ’ ਵਿਸ਼ੇ ‘ਤੇ ਇਕ ਰੋਜ਼ਾ ਐੱਫ.ਡੀ.ਪੀ. ਦਾ ਆਯੋਜਨ ਕੀਤਾ ਗਿਆ।ਇਸ ਐੱਫ.ਡੀ.ਪੀ ਦੇ ਮੁੱਖ ਬੁਲਾਰੇ ਡੀ.ਏ.ਵੀ ਕਾਲਜ ਜਲੰਧਰ ਦੇ ਕੈਮਿਸਟਰੀ ਵਿਭਾਗ ਤੋਂ ਡਾ. ਮਨਪ੍ਰੀਤ ਕੌਰ ਸਨ।
ਉਹਨਾਂ ਨਵੀਂ ਸਿੱਖਿਆ ਨੀਤੀ ਬਾਰੇ ਜਾਣਕਾਰੀ ਦਿੰਦਿਆਂ ਹੋਇਆਂ ਭਵਿੱਖ ਵਿੱਚ ਇਸ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ‘ਤੇ ਪੈਣ ਵਾਲੇ ਪ੍ਰਭਾਵਾਂ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ। ਇਹ FDP ਉਹਨਾਂ ਤਬਦੀਲੀਆਂ ‘ਤੇ ਅਧਾਰਤ ਸੀ ਜੋ ਉੱਚ ਸਿੱਖਿਆ ਦੀਆਂ ਸਾਰੀਆਂ ਧਾਰਾਵਾਂ ਵਿੱਚ ਆਉਣ ਵਾਲੇ ਸੈਸ਼ਨ ਵਿੱਚ ਲਾਗੂ ਕੀਤੀਆਂ ਜਾਣਗੀਆਂ। ਮੰਚ ਸੰਚਾਲਨ ਦੀ ਭੂਮਿਕਾ ਡਾ. ਦੀਪਿਕਾ ਥਾਲੀਆ ਨੇ ਬਾਖੂਬੀ ਅਦਾ ਕੀਤੀ। ਪ੍ਰੋਗਰਾਮ ਦੇ ਅੰਤ ਵਿੱਚ ਕਾਰਜਕਾਰੀ ਪ੍ਰਿੰਸੀਪਲ ਪ੍ਰੋ. ਪ੍ਰਸ਼ਾਂਤ ਸੇਠੀ ਨੇ ਮੁੱਖ ਮਹਿਮਾਨ ਨੂੰ ਸਨਮਾਨਿਤ ਕਰਦਿਆਂ ਉਹਨਾਂ ਦਾ ਧੰਨਵਾਦ ਕੀਤਾ ਅਤੇ ਇਸ ਐੱਫ. ਡੀ. ਪੀ ਦੇ ਆਯੋਜਕਾਂ ਨੂੰ ਵਧਾਈ ਦਿੱਤੀ। ਇਸ ਮੌਕੇ ਸਮੂਹ ਸਟਾਫ ਹਾਜ਼ਰ ਸੀ।