News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਦੋ ਦੋਸਤਾਂ ਨਾਲ ਵਾਪਰਿਆ ਵੱਡਾ ਹਾਦਸਾ, ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਨਾਲ ਇਕ ਦੀ ਮੌਤ, ਦੂਜਾ ਜ਼ਖ਼ਮੀ

ਦੋ ਦੋਸਤਾਂ ਨਾਲ ਵਾਪਰਿਆ ਵੱਡਾ ਹਾਦਸਾ, ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਨਾਲ ਇਕ ਦੀ ਮੌਤ, ਦੂਜਾ ਜ਼ਖ਼ਮੀ

(TTT) ਬਟਾਲਾ – ਅਣਪਛਾਤੇ ਵਾਹਨ ਦੀ ਲਪੇਟ ਵਿਚ ਆਉਣ ਨਾਲ ਇਕ ਦੀ ਮੌਤ ਅਤੇ ਦੂਜਾ ਜ਼ਖ਼ਮੀ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਪੁਲਸ ਚੌਕੀ ਪੰਜਗਰਾਈਆਂ ਦੇ ਇੰਚਾਰਜ ਏ. ਐੱਸ. ਆਈ. ਸੁਰਿੰਦਰ ਸਿੰਘ ਨੇ ਦੱਸਿਆ ਕਿ ਹਰਪ੍ਰੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਮਾਲੇਵਾਲ ਆਪਣੇ ਸਾਥੀ ਲਵਪ੍ਰੀਤ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਪਿੰਡ ਦਿਆਲਗੜ੍ਹ, ਜੋ ਕਿ ਬਟਾਲਾ ਦੇ ਜੌਹਲ ਹਸਪਤਾਲ ਵਿਖੇ ਨੌਕਰੀ ਕਰਦੇ ਹਨ, ਬੀਤੀ ਰਾਤ ਆਪਣੇ ਕਿਸੇ ਰਿਸ਼ਤੇਦਾਰ ਨੂੰ ਸ੍ਰੀ ਹਰਗੋਬਿੰਦਪੁਰ ਸਾਈਡ ਵੱਲ ਮਿਲਣ ਲਈ ਗਏ ਸਨ।