News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਮੋਟਰਸਾਈਕਲ ਦਾ ਸੰਤੁਲਨ ਵਿਗੜਨ ਕਾਰਨ ਇੱਕ ਨੌਜਵਾਨ ਦੀ ਮੌਤ, ਦੂਜਾ ਗੰਭੀਰ

ਮੋਟਰਸਾਈਕਲ ਦਾ ਸੰਤੁਲਨ ਵਿਗੜਨ ਕਾਰਨ ਇੱਕ ਨੌਜਵਾਨ ਦੀ ਮੌਤ, ਦੂਜਾ ਗੰਭੀਰ

(TTT)ਸੁਲਤਾਨਪੁਰ ਲੋਧੀ ਤੋਂ ਡੱਲਾ ਰੋਡ ਸਥਿਤ ਇੱਕ ਪੈਟ੍ਰੋਲ ਪੰਪ ਨੇੜੇ ਹੋਏ ਸੜਕ ਹਾਦਸੇ ‘ਚ ਇੱਕ ਨੌਜਵਾਨ ਦੀ ਮੌਤ ਹੋ ਗਈ ਅਤੇ ਇੱਕ ਜਖਮੀ ਹੋ ਗਿਆ ਹੈ। ਖਬਰ ਮਿਲਦਿਆਂ ਹੀ ਇਲਾਕੇ ‘ਚ ਸੋਗ ਦੀ ਲਹਿਰ ਦੌੜ ਗਈ।
ਜਾਣਕਾਰੀ ਅਨੁਸਾਰ ਸੁਲਤਾਨਪੁਰ ਲੋਧੀ ਦੇ ਮੁਹੱਲਾ ਸੈਂਟਰ ਟਾਊਨ ਦਾ 18 ਸਾਲਾ ਨਵਦੀਪ ਸਿੰਘ ਪੁੱਤਰ ਜਸਵੀਰ ਸਿੰਘ ਮਲਸੀਆਂ ਵਿਖੇ ਏਪੀਜੇ ਨਰਸਿੰਗ ਕਾਲਜ ਵਿਖੇ ਨਰਸਿੰਗ ਦੀ ਪੜ੍ਹਾਈ ਕਰਦਾ ਸੀ ਅਤੇ ਦੋ ਮਹੀਨੇ ਦੀ ਟਰੇਨਿੰਗ ਤੋਂ ਬਾਅਦ ਅੱਜ ਪਹਿਲੇ ਦਿਨ ਆਪਣੇ ਸਾਥੀ ਅਜੇ ਪੁੱਤਰ ਰਾਜੂ ਵਾਸੀ ਪਿੰਡ ਜੈਨ ਪੁਰ ਨਾਲ ਪੀਬੀ 08 ਈਸੀ 6926 ਮੋਟਰਸਾਈਕਲ ‘ਤੇ ਕਾਲਜ ਮਲਸੀਆਂ ਜਾ ਰਿਹਾ ਸੀ।