ਕਾਲਜ ਦੇ ਪਹਿਲੇ ਸਾਲ ਦੇ ਵਿਦਿਆਰਥੀਆਂ ਲਈ ਓਰੀਐਂਟੇਸ਼ਨ ਪ੍ਰੋਗਰਾਮ ਦਾ ਆਯੋਜਨ।
(TTT) ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਵਿਖੇ ਕਾਲਜ ਪ੍ਰਧਾਨ ਸ੍ਰੀਮਤੀ ਹੇਮਾ ਸ਼ਰਮਾ, ਸਕੱਤਰ ਸ਼੍ਰੀ ਸ਼੍ਰੀ ਗੋਪਾਲ ਸ਼ਰਮਾ ਅਤੇ ਕਾਰਜਕਾਰੀ ਪ੍ਰਿੰਸੀਪਲ ਸ੍ਰੀ ਪ੍ਰਸ਼ਾਂਤ ਸੇਠੀ ਦੀ ਅਗਵਾਈ ਵਿੱਚ ਆਈ.ਕਿਊ.ਏ.ਸੀ ਦੇ ਸਹਿਯੋਗ ਨਾਲ ਪਹਿਲੇ ਸਾਲ ਦੇ ਵਿਦਿਆਰਥੀਆਂ ਲਈ ਓਰੀਐਂਟੇਸ਼ਨ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦੇ ਇੰਚਾਰਜ ਪ੍ਰੋ. ਮੇਘਾ ਦੂਆ ਸਨ। ਪ੍ਰੋਗਰਾਮ ਦੀ ਸ਼ੁਰੂਆਤ ਜੋਤੀ ਪ੍ਰਜਵਲਿਤ ਕਰਕੇ ਕੀਤੀ ਗਈ। ਆਏ ਹੋਏ ਸਾਰੇ ਪ੍ਰਤਿਭਾਗੀਆਂ ਦਾ ਸਵਾਗਤ ਪ੍ਰੋ ਮੇਘਾ ਦੂਆ ਦੁਆਰਾ ਕੀਤਾ ਗਿਆ। ਇਸ ਉਪਰੰਤ ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਕਾਲਜ ਦੀਆਂ ਵਿਸ਼ੇਸ਼ ਪ੍ਰਾਪਤੀਆਂ ਅਤੇ ਭਵਿੱਖ ਵਿੱਚ ਹੋਣ ਵਾਲੀਆਂ ਗਤੀਵਿਧੀਆਂ ਤੋਂ ਜਾਣੂ ਕਰਵਾਉਣਾ ਹੈ। ਇਸ ਦੌਰਾਨ ਕਾਲਜ ਦੇ ਪ੍ਰੋਫੈਸਰ ਸਹਿਬਾਨ ਨੇ ਆਪੋ-ਆਪਣੇ ਵਿਭਾਗਾਂ ਤੋਂ ਜਾਣੂ ਕਰਵਾਉਂਦੇ ਹੋਏ ਸੈਸ਼ਨਿਕ ਗਤੀਵਿਧੀਆਂ ਦੀ ਜਾਣਕਾਰੀ ਵਿਦਿਆਰਥੀਆਂ ਨੂੰ ਦਿੱਤੀ ਅਤੇ ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਲਾਇਬ੍ਰੇਰੀ, ਐੱਨ.ਐੱਸ.ਐੱਸ ਅਤੇ ਐੱਨ.ਸੀ.ਸੀ ਦੇ ਨਾਲ ਨਾਲ ਯੂਥ ਵੈਲਫੇਅਰ ਸਰਵਿਸਿਜ਼ ਅਤੇ ਕਲਚਰਲ ਅਫੇਅਰਸ ਅਤੇ ਪਲੇਸਮੈਂਟ ਸੈੱਲ ਦੀਆਂ ਗਤੀਵਿਧੀਆਂ ਬਾਰੇ ਵੀ ਜਾਣਕਾਰੀ ਮੁਹੱਈਆ ਕਰਵਾਈ ਗਈ। ਪ੍ਰੋਗਰਾਮ ਦੇ ਅੰਤ ਵਿੱਚ ਪ੍ਰੋ.ਮੇਘਾ ਦੂਆ ਦੁਆਰਾ ਧੰਨਵਾਦੀ ਸ਼ਬਦ ਕਹਿਣ ਉਪਰੰਤ ਰਾਸ਼ਟਰੀ ਗਾਨ ਦੁਆਰਾ ਇਸ ਪ੍ਰੋਗਰਾਮ ਦੀ ਸਮਾਪਤੀ ਕੀਤੀ ਗਈ। ਇਸ ਮੌਕੇ ਕਾਲਜ ਦਾ ਅਧਿਆਪਨ, ਗੈਰ ਅਧਿਆਪਨ ਸਟਾਫ਼ ਅਤੇ ਪਹਿਲੇ ਸਾਲ ਦੇ ਵਿਦਿਆਰਥੀ ਹਾਜ਼ਰ ਸਨ।