ਪ.ਸ.ਸ.ਫ. ਤਹਿਸੀਲ ਹੁਸ਼ਿਆਰਪੁਰ ਵਲੋਂ ਵਿਰੋਧ ਦਿਵਸ ਸਬੰਧੀ ਰੋਸ ਪ੍ਰਦਰਸ਼ਨ ਕੀਤਾ ਗਿਆ

Date:

ਪ.ਸ.ਸ.ਫ. ਤਹਿਸੀਲ ਹੁਸ਼ਿਆਰਪੁਰ ਵਲੋਂ ਵਿਰੋਧ ਦਿਵਸ ਸਬੰਧੀ ਰੋਸ ਪ੍ਰਦਰਸ਼ਨ ਕੀਤਾ ਗਿਆ

ਹੁਸ਼ਿਆਰਪੁਰ, 26 ਸਤੰਬਰ (TTT) ਦੇਸ਼ ਦੇ ਮੁਲਾਜ਼ਮਾਂ ਦੀ ਕੌਮੀ ਜੱਥੇਬੰਦੀ ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ਼ ਫੈਡਰੇਸ਼ਨ ਵਲੋਂ ਕੇਂਦਰ ਅਤੇ ਸੂਬਿਆਂ ਦੀਆਂ ਸਰਕਾਰਾਂ ਵਲੋਂ ਅਪਣਾਈਆਂ ਜਾ ਰਹੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦੇ ਖਿਲਾਫ ਕੌਮੀਂ ਪੱਧਰ ਤੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਦੇਸ਼ ਭਰ ਅੰਦਰ ਵਿਰੋਧ ਦਿਵਸ ਮਨਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਸੰਘਰਸ਼ ਦੇ ਤਹਿਤ ਹੀ ਪ.ਸ.ਸ.ਫ. ਤਹਿਸੀਲ ਹੁਸ਼ਿਆਰਪੁਰ ਵਲੋਂ ਤਹਿਸੀਲ ਜਨਰਲ ਸਕੱਤਰ ਰਕੇਸ਼ ਕੁਮਾਰ ਮਹਿਲਾਂਵਾਲ਼ੀ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਪ.ਸ.ਸ.ਫ. ਦੇ ਸੂਬਾ ਪ੍ਰਧਾਨ ਅਤੇ ਆਲ ਇੰਡੀਆ ਦੇ ਕੌਮੀਂ ਮੀਤ ਪ੍ਰਧਾਨ ਸਾਥੀ ਸਤੀਸ਼ ਰਾਣਾ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਅਤੇ ਪੰਜਾਬ ਦੀ ਭਗਵੰਤ ਮਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਨੀਤੀਆਂ ਅਤੇ ਕਾਰਜ ਸ਼ੈਲੀ ਵਿੱਚ ਕੋਈ ਅੰਤਰ ਨਹੀਂ ਹੈ। ਮੁਲਜ਼ਮਾਂ ਅਤੇ ਕਿਰਤੀ ਵਰਗ ਦੀਆਂ ਮੰਗਾਂ ਵੱਲ ਕੋਈ ਵੀ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ ਸਗੋਂ ਸੰਘਰਸ਼ ਕਰਦੇ ਲੋਕਾਂ ਤੇ ਤਸ਼ੱਦਦ ਕਰਨ ਲਈ ਪੁਲਿਸ ਨੂੰ ਪੂਰੀ ਖੁੱਲ ਦੇ ਰੱਖੀ ਹੈ ਅਤੇ ਸੰਘਰਸ਼ਸ਼ੀਲ ਵਿਅਕਤੀਆਂ ਤੇ ਝੂਠੇ ਪਰਚੇ ਦਰਜ ਕਰਕੇ ਜੇਲਾਂ ਅੰਦਰ ਸੁੱਟਿਆ ਜਾ ਰਿਹਾ ਹੈ। ਸੰਘਰਸ਼ ਅਤੇ ਸੱਚਾਈ ਦੀ ਆਵਾਜ਼ ਨੂੰ ਦਬਾਇਆ ਜਾ ਰਿਹਾ ਹੈ। ਇਸ ਮੌਕੇ ਸੰਬੋਧਨ ਕਰਦਿਆ ਪ.ਸ.ਸ.ਫ. ਦੇ ਜ਼ਿਲ੍ਹਾ ਜਨਰਲ ਸਕੱਤਰ ਇੰਦਰਜੀਤ ਵਿਰਦੀ, ਜਲ ਸਰੋਤ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਹੀਰ, ਪੈਨਸ਼ਨਰ ਆਗੂ ਮਨਜੀਤ ਬਾਜਵਾ, ਮਿਡ ਡੇ ਮੀਲ ਵਰਕਰਜ਼ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਕੌਰ ਵਲੋਂ ਪ੍ਰਧਾਨ ਮੰਤਰੀ ਨੂੰ ਭੇਜੇ ਗਏ ਮੰਗ ਪੱਤਰ ਰਾਹੀਂ ਮੰਗ ਕੀਤੀ ਹੈ ਕਿ ਹਰ ਪ੍ਰਕਾਰ ਦੇ ਕੋੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕੀਤਾ ਜਾਵੇ, ਮਿਡ ਡੇ ਮੀਲ, ਆਂਗਣਵਾੜੀ, ਆਸ਼ਾ ਵਰਕਰਾਂ ਦੀਆਂ ਸੇਵਾਵਾਂ ਨੂੰ ਘੱਟੋ ਘੱਟ ਉਜਰਤ ਦੇ ਘੇਰੇ ਅੰਦਰ ਲਿਆਦਾ ਜਾਵੇ, ਐਨ.ਪੀ.ਐਸ ਅਤੇ ਯੂ.ਪੀ.ਐਸ ਨੂੰ ਰੱਦ ਕਰਕੇ ਪੁਰਾਣੀ ਪੈਨਸ਼ਨ ਨੀਤੀ ਲਾਗੂ ਕੀਤੀ ਜਾਵੇ, ਸਰਕਾਰੀ ਅਦਾਰਿਆਂ ਦੀ ਅਕਾਰ ਘਟਾਈ ਨੂੰ ਬੰਦ ਕਰਕੇ ਪੂਰੇ ਗ੍ਰੇਡਾਂ ਅਤੇ ਭੱਤਿਆਂ ਸਹਿਤ ਪੱਕੇ ਤੌਰ ਤੇ ਭਰਤੀ ਕੀਤੀ ਜਾਵੇ, ਮੰਹਿਗਾਈ ਭੱਤੇ ਦੀਆਂ ਕਿਸ਼ਤਾਂ ਜਾਰੀ ਕੀਤੀਆਂ ਜਾਣ, ਕੌਮੀਂ ਸਿੱਖਿਆ ਨੀਤੀ ਨੂੰ ਵਾਪਿਸ ਲਿਆ ਜਾਵੇ, ਇੰਨਕਮ ਟੈਕਸ ਦੀ ਛੋਟ ਦੀ ਹੱਦ ਵਧਾ ਕੇ 10 ਲੱਖ ਕੀਤੀ ਜਾਵੇ, ਸਮੁੱਚੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਤੇ ਕੈਸ਼ਲੈਸ ਹੈਲਥ ਸਕੀਮ ਤਰੁਟੀਆਂ ਦੂਰ ਕਰਕੇ ਮੁੜ ਚਾਲੂ ਕੀਤੀ ਜਾਵੇ। ਇਸ ਉਪਰੰਤ ਵਧੀਲ ਦਿਪਟੀ ਕਮਿਸ਼ਨਰ (ਜਨਰਲ) ਨੂੰ ਮੰਗ ਪੱਤਰ ਸੌਂਪਿਆ ਗਿਆ।

Share post:

Subscribe

spot_imgspot_img

Popular

More like this
Related

डीएवी कालेज आफ एजुकेशन के बीएड के छात्रों ने आशा किरन स्कूल का दौरा किया

होशियारपुर। डीएवी कालेज आफ एजुकेशन के बीएड के 200...

ਜ਼ਿਲ੍ਹਾ ਰੋਜ਼ਗਾਰ  ਅਤੇ ਕਾਰੋਬਾਰ ਬਿਊਰੋ ਵਲੋਂ ਤਲਵਾੜਾ ਵਿਖੇ ਪਲੇਸਮੈਂਟ ਕੈਂਪ 20 ਨੂੰ

ਹੁਸ਼ਿਆਰਪੁਰ, 18 ਮਾਰਚ: ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੀ ਮੁਹਿੰਮ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ 20 ਮਾਰਚ ਨੂੰ ਸੀ-ਪਾਈਟ ਕੈਂਪ ਤਲਵਾੜਾ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾਵੇਗਾਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਕੈਂਪ ਵਿਚ ਨਾਮੀ ਕੰਪਨੀਆਂ, ਜਿਨ੍ਹਾਂ ਵਿਚ ਸੋਨਾਲਿਕਾ ਟ੍ਰੈਕਟਰ, ਡਿਸਟਿਲਡ ਐਜੂਕੇਸ਼ਨ ਕੰਪਨੀ ਫਾਰ ਸੋਨਾਲਿਕਾ, ਰੈਕਸਾ ਸਕਿਊਰਿਟੀ, ਐਲ.ਆਈ.ਸੀ., ਵਰਧਮਾਨ ਟੈਕਸਟਾਈਲ, ਜੀ.ਐਨ.ਏ. ਜਮਾਲਪੁਰ, ਐਲ. ਐਂਡ ਟੀ.  ਫਾਇਨਾਂਸ, ਐਕਸਿਸ ਬੈਂਕ (ਐਨ.ਆਈ.ਆਈ.ਟੀ.) ਅਤੇ ਹੁਸ਼ਿਆਰਪੁਰ ਆਟੋਮੋਬਾਇਲਜ਼ ਆਦਿ ਸ਼ਾਮਲ ਹਨ, ਵਲੋਂ ਹਿੱਸਾ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੰਪਨੀਆਂ ਵਲੋਂ ਵੱਖਵੱਖ ਤਰ੍ਹਾਂ ਦੇ ਰੋਜ਼ਗਾਰਾਂ ਲਈ ਅੱਠਵੀਂ,10ਵੀਂ,12ਵੀਂ, ਗ੍ਰੈਜੂਏਸ਼ਨ, ਆਈ.ਟੀ.ਆਈ. ਡਿਪਲੋਮਾ ਅਤੇ ਬੀ.ਟੈੱਕ. ਵਿਦਿਅਕ ਯੋਗਤਾ ਵਾਲੇ ਪ੍ਰਾਰਥੀਆਂ (ਲੜਕੇ ਅਤੇ ਲੜਕੀਆਂ ਦੋਵੇਂ) ਦੀ 11000/ ਤੋਂ 21000/ ਰੁਪਏ ਪ੍ਰਤੀ ਮਹੀਨਾ ਤਨਖਾਹ ‘ਤੇ ਭਰਤੀ ਕੀਤੀ ਜਾਵੇਗੀ ਜ਼ਿਕਰਯੋਗ ਹੈ ਕਿ ਉਮੀਦਵਾਰਾਂ ਦੀ ਉਮਰ ਘੱਟੋਘੱਟ 18 ਸਾਲ ਤੋਂ 40 ਸਾਲ ਦੇ ਅੰਦਰ ਹੋਵੇ ਅਤੇ ਚਾਹਵਾਨ ਬਿਨੈਕਾਰ 20 ਮਾਰਚ ਨੂੰ ਸਵੇਰੇ 10:00 ਵਜੇ ਸੀ-ਪਾਈਟ ਕੈਂਪ ਤਲਵਾੜਾ ਵਿਖੇ ਪਹੁੰਚ ਕੇ ਇਸ ਪਲੇਸਮੈਂਟ ਕੈਂਪ ਦਾ ਲਾਭ ਹਾਸਲ ਕਰ ਸਕਦੇ ਹਨ। https://youtu.be/Oik7SS-zST4?si=QnDSlBaKoav-QsIu