
(TTT) ਹੁਸ਼ਿਆਰਪੁਰ, 12 ਅਪ੍ਰੈਲ: ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਦੇ ਸਾਰੇ ਵਾਰਡਾਂ ਵਿਚ ਲਗਾਤਾਰ ਵਿਕਾਸ ਦੇ ਕੰਮ ਕੀਤੇ ਜਾ ਰਹੇ ਹਨ ਤਾਂ ਜੋ ਜਨਤਾ ਨੂੰ ਬਿਹਤਰ ਸੁਵਿਧਾਵਾਂ ਮਿਲ ਸਕਣ। ਇਸ ਦਿਸ਼ਾ ਵਿਚ ਵਾਰਡ ਨੰਬਰ 46 ਵਿਚ ਗਲੀਆਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕੀਤੀ ਗਈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸੁਵਿਧਾਵਾਂ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਨਗਰ ਨਿਗਮ ਰਾਹੀਂ ਸ਼ਹਿਰ ਦੀਆਂ ਸੜਕਾਂ, ਗਲੀਆਂ, ਜਲ ਨਿਕਾਸੀ, ਸਫ਼ਾਈ ਵਿਵਸਥਾ ਅਤੇ ਹੋਰ ਜ਼ਰੂਰੀ ਢਾਂਚਾਗਤ ਸੁਵਿਧਾਵਾਂ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਯੋਜਨਾਬੱਧ ਢੰਗ ਨਾਲ ਕੰਮ ਕੀਤੇ ਜਾ ਰਹੇ ਹਨ ਵਿਧਾਇਕ ਜਿੰਪਾ ਨੇ ਸਥਾਨਕ ਨਿਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਸਾਰੇ ਲੰਬਿਤ ਵਿਕਾਸ ਕਾਰਜ ਜਲਦ ਪੂਰੇ ਕੀਤੇ ਜਾਣਗੇ ਅਤੇ ਭਵਿੱਖ ਵਿਚ ਵਾਰਡ ਦੇ ਹੋਰ ਹਲਕਿਆਂ ਵਿਚ ਵੀ ਇਸੇ ਤਰ੍ਹਾਂ ਦੇ ਨਿਰਮਾਣ ਕਾਰਜ਼ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਗੁਣਵੱਤਾ ਵਿਚ ਕੋਈ ਸਮਝੌਤਾ ਨਾ ਹੋਵੇ ਅਤੇ ਕੰਮ ਨਿਰਧਾਰਤ ਸਮੇਂ ਵਿਚ ਪੂਰੇ ਕੀਤੇ ਜਾਣ| ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਮੁਕੇਸ਼ ਕੁਮਾਰ ਮੱਲ, ਕੌਂਸਲਰ ਮੋਹਿਤ ਸੈਣੀ ਅਤੇ ਜਸਪਾਲ ਸੁਮਨ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।

