ਆਮ ਆਦਮੀ ਕਲੀਨਿਕ ਵਿਚ ਲੋਕਾਂ ਨੂੰ ਮਿਲ ਰਹੀਆਂ ਹਨ ਬਿਹਤਰ ਸਿਹਤ ਸਹੂਲਤਾਂ: ਡਾ ਬਲਵਿੰਦਰ ਕੁਮਾਰ ਡਮਾਣਾ
ਹੁਸ਼ਿਆਰਪੁਰ 7 ਅਗਸਤ 2024 (TTT) ਸਿਵਲ ਸਰਜਨ ਹੁਸ਼ਿਆਰਪੁਰ ਡਾ.ਬਲਵਿੰਦਰ ਕੁਮਾਰ ਡਮਾਣਾ ਵੱਲੋਂ ਮਰੀਜਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲੈਣ ਲਈ ਜਿਲ੍ਹਾ ਹੁਸ਼ਿਆਰਪੁਰ ਦੇ ਆਮ ਆਦਮੀ ਕਲੀਨਿਕ ਬਾਗੋਵਾਲ ਅਤੇ ਆਮ ਆਦਮੀ ਕਲੀਨਿਕ ਤਲਵਾੜਾ ਦੀ ਚੈਕਿੰਗ ਕੀਤੀ। ਇਸ ਮੌਕੇ ਉਹਨਾਂ ਦੇ ਨਾਲ ਪੀਏ ਸ੍ਰੀ ਭੁਪਿੰਦਰ ਕੁਮਾਰ ਵੀ ਹਾਜ਼ਰ ਸਨ।
ਸਿਵਲ ਸਰਜਨ ਡਾ. ਬਲਵਿੰਦਰ ਕੁਮਾਰ ਨੇ ਡਿਊਟੀ ਤੇ ਤਾਇਨਾਤ ਸਟਾਫ ਦੀ ਹਾਜ਼ਰੀ ਚੈਕ ਕੀਤੀ। ਸਾਰਾ ਸਟਾਫ ਹਾਜ਼ਰ ਸੀ। ਉਹਨਾਂ ਨੇ ਓਪੀਡੀ ਰਿਕਾਰਡ ਚੈੱਕ ਕੀਤਾ। ਰੋਜ਼ਾਨਾ ਦੀ ਓਪੀਡੀ 70 ਤੋਂ 90 ਵਿਚਕਾਰ ਪਾਈ ਗਈ। ਉਹਨਾਂ ਵੱਲੋਂ ਮਰੀਜ਼ਾਂ ਦਾ ਰਿਕਾਰਡ, ਦਵਾਈਆਂ ਦਾ ਸਟਾਕ ਅਤੇ ਸਾਫ ਸਫਾਈ ਦਾ ਵਿਸ਼ੇਸ਼ ਤੌਰ ਤੇ ਜਾਇਜ਼ਾ ਲਿਆ ਗਿਆ। ਉਹਨਾਂ ਬਾਇਓ ਮੈਡੀਕਲ ਵੇਸਟ ਦੇ ਨਿਪਟਾਰੇ ਲਈ ਨਿਯਮਾਂ ਦਾ ਪਾਲਣ ਕਰਨ ਲਈ ਹਿਦਾਇਤਾਂ ਜਾਰੀ ਕੀਤੀਆਂ ।
ਸਿਵਲ ਸਰਜਨ ਨੇ ਮੈਡੀਕਲ ਅਫਸਰ ਅਤੇ ਹੋਰ ਸਟਾਫ ਨੂੰ ਸੰਸਥਾ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਕਰਨ ਅਤੇ ਮਰੀਜਾਂ ਦਾ ਰਿਕਾਰਡ ਮੇਨਟੇਨ ਰੱਖਣ ਲਈ ਕਿਹਾ। ਉਨ੍ਹਾਂ ਨੇ ਆਏ ਹੋਏ ਮਰੀਜ਼ਾਂ ਪਾਸੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਉਹਨਾਂ ਨੇ ਡਿਊਟੀ ਤੇ ਤਾਇਨਾਤ ਸਟਾਫ ਦੇ ਕੰਮਕਾਜ, ਸਫਾਈ ਅਤੇ ਰਿਕਾਰਡ ਦੇ ਰੱਖ ਰਖਾਵ ਸੰਬੰਧੀ ਤਸੱਲੀ ਪ੍ਰਗਟਾਈ ਅਤੇ ਮਰੀਜ਼ਾਂ ਨਾਲ ਚੰਗਾ ਵਤੀਰਾ ਕਰਨ ਲਈ ਕਿਹਾ। ਉਹਨਾਂ ਨੇ ਮਰੀਜਾਂ ਲਈ ਜਰੂਰੀ ਦਵਾਈਆਂ ਦੀ ਉਪਲੱਬਧਤਾ ਯਕੀਨੀ ਬਣਾਉਣ ਲਈ ਆਖਿਆ ਤਾਂ ਜੋ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਨਾ ਹੋਵੇ ਅਤੇ ਸਰਕਾਰ ਵੱਲੋਂ ਲੋਕਾਂ ਨੂੰ ਦਿੱਤੀ ਜਾਣ ਵਾਲੀ ਹਰ ਬਣਦੀ ਸਹੂਲਤ ਦਿੱਤੀ ਜਾ ਸਕੇ। https://youtu.be/1kwqll6UkJE?si=zNi9z–OpY7WD_e5