-ਪਿੰਡਾਂ ਦੇ ਛੱਪੜਾਂ ਦਾ ਨਵੀਨੀਕਰਨ ਕਰਕੇ ਲੋਕਾਂ ਨੂੰ ਗੰਦੇ ਪਾਣੀ ਦੀਆਂ ਸਮੱਸਿਆਵਾਂ ਤੋਂ ਦਿਵਾਇਆ ਜਾਵੇਗਾ ਛੁਟਕਾਰਾ : ਬ੍ਰਮ ਸ਼ੰਕਰ ਜਿੰਪਾ
-ਕੈਬਨਿਟ ਮੰਤਰੀ ਨੇ 12 ਲੱਖ ਰੁਪਏ ਦੀ ਲਾਗਤ ਵਾਲੇ ਪਿੰਡ ਠਰੋਲੀ ਦੇ ਛੱਪੜ ਦੇ ਨਿਰਮਾਣ ਕਾਰਜ ਦਾ ਰੱਖਿਆ ਨੀਂਹ ਪੱਥਰ
ਹੁਸ਼ਿਆਰਪੁਰ, 30 ਅਗਸਤ (ਬਜਰੰਗੀ ਪਾਂਡੇ ):
ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸੂਬੇ ਦੇ ਪਿੰਡਾਂ ਵਿਚ ਗੰਦੇ ਪਾਣੀ ਦੇ ਛੱਪੜਾਂ ਦਾ ਨਵੀਨੀਕਰਨ ਕਰਕੇ ਇਨ੍ਹਾਂ ਨੂੰ ਇਸ ਤਰ੍ਹਾਂ ਦਾ ਰੂਪ ਦਿੱਤਾ ਜਾਵੇਗਾ, ਜਿਸ ਨਾਲ ਪਿੰਡ ਦੇ ਲੋਕਾਂ ਨੂੰ ਲਾਭ ਪਹੁੰਚ ਸਕੇ। ਉਹ ਪਿੰਡ ਠਰੋਲੀ ਵਿਚ 12 ਲੱਖ ਰੁਪਏ ਦੀ ਲਾਗਤ ਨਾਲ ਛੱਪੜ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਉਣ ਦੌਰਾਨ ਪਿੰਡ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪਿੰਡ ਦੀ ਪੰਚਾਇਤ ਦੀ ਮੰਗ ’ਤੇ ਛੱਪੜ ਦਾ ਨਿਰਮਾਣ ਕਾਰਜ ਕਰਵਾਇਆ ਜਾ ਰਿਹਾ ਹੈ, ਜਿਸ ਨਾਲ ਜਿਥੇ ਗੰਦੇ ਪਾਣੀ ਦੀ ਸਮੱਸਿਆ ਦਾ ਹੱਲ ਹੋਵੇਗਾ, ਉਥੇ ਇਲਾਕੇ ਦੀ ਨੁਹਾਰ ਵੀ ਬਦਲੇਗੀ।
ਕੈਬਨਿਟ ਮੰਤਰੀ ਨੇ ਕਿਹਾ ਕਿ ਛੱਪੜ ਦੇ ਆਸ-ਪਾਸ ਟੈ੍ਰਕ ਬਣਾ ਕੇ ਉਸ ਨੂੰ ਸੈਰਗਾਹ ਵਜੋਂ ਵਿਕਸਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿੰਡ ਵਿਚ ਥਾਪਰ ਤੇ ਸੀਚੇਂਵਾਲ ਮਾਡਲ ਦੇ ਆਧਾਰ ’ਤੇ ਛੱਪੜ ਨੂੰ ਵਿਕਸਿਤ ਕੀਤਾ ਜਾ ਰਿਹਾ ਹੈ, ਤਾਂ ਜੋ ਇਸ ਛੱਪੜ ਦਾ ਟ੍ਰੀਟਿਡ ਪਾਣੀ ਸਿੰਚਾਈ ਆਦਿ ਕੰਮਾਂ ਲਈ ਵਰਤੋਂ ਕੀਤਾ ਜਾ ਸਕੇ।
ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਲੰਬੇ ਅਰਸੇ ਤੋਂ ਬਾਅਦ ਆਪਣੇ ਪੈਰ੍ਹਾਂ ’ਤੇ ਆਇਆ ਹੈ, ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵਾਲੀਆਂ ਸਰਕਾਰਾਂ ਨੇ ਪੰਜਾਬ ਦੇ ਵਿਕਾਸ ਤੇ ਲੋਕਾਂ ਦੀਆਂ ਸੁਵਿਧਾਵਾਂ ’ਤੇ ਬਿਲਕੁਲ ਧਿਆਨ ਨਹੀਂ ਦਿੱਤਾ ਸੀ। ਇਸ ਮੌਕੇ ਪਿੰਡ ਦੇ ਸਰਪੰਚ ਸਰਬਜੀਤ ਸਿੰਘ, ਪੰਚ ਮਨਜੀਤ ਕੁਮਾਰ, ਸਰੋਜ ਰਾਣੀ, ਰਾਣੀ, ਨਾਨਕ ਚੰਦ, ਨਿਰਮਲ ਕੁਮਾਰ, ਸਰਕਲ ਪ੍ਰਧਾਨ ਹਰਵਿੰਦਰ ਕੁਮਾਰ, ਬੀ.ਡੀ.ਪੀ.ਓ ਸੁਖਜਿੰਦਰ ਸਿੰਘ, ਨੰਬਰਦਾਰ ਓਮ ਪ੍ਰਕਾਸ਼, ਐਡਵੋਕੇਟ ਅਮਰਜੋਤ ਸੈਣੀ, ਐਸ.ਡੀ.ਓ ਅਮਰਜੀਤ ਸਿੰਘ, ਜੇ.ਈ ਗੁਰਦੀਪ ਸਿੰਘ, ਪ੍ਰਿਤਪਾਲ, ਰਾਜਨ ਸੈਣੀ, ਅਵਤਾਰ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।