PM ਅਹੁਦੇ ਦੀ ਸਹੁੰ ਚੁੱਕਣ ਨੂੰ ਲੈ ਕੇ ਨਵੀਂ ਅਪਡੇਟ, ਨਰਿੰਦਰ ਮੋਦੀ 8 ਜੂਨ ਨੂੰ ਨਹੀਂ ਇਸ ਤਰੀਕ ਨੂੰ ਚੁੱਕ ਸਕਦੇ ਹਨ ਸਹੁੰ
(TTT)ਲੋਕ ਸਭਾ ਚੋਣਾਂ 2024 ਦੇ ਨਤੀਜਿਆਂ ਦੇ ਐਲਾਨ ਤੋਂ ਬਾਅਦ ਨਰਿੰਦਰ ਮੋਦੀ ਲਗਾਤਾਰ ਤੀਜੀ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਬਣਨ ਜਾ ਰਹੇ ਹਨ। ਹੁਣ ਖ਼ਬਰ ਹੈ ਕਿ ਉਨ੍ਹਾਂ ਦੇ ਸਹੁੰ ਚੁੱਕ ਸਮਾਗਮ ਦੀ ਤਰੀਕ ਇੱਕ ਦਿਨ ਲਈ ਟਾਲ ਦਿੱਤੀ ਗਈ ਹੈ। ਹਾਲਾਂਕਿ ਅਜੇ ਤੱਕ ਭਾਰਤੀ ਜਨਤਾ ਪਾਰਟੀ ਵਲੋਂ ਅਧਿਕਾਰਤ ਤੌਰ ‘ਤੇ ਕੁਝ ਨਹੀਂ ਕਿਹਾ ਗਿਆ ਹੈ। ਇਸ ਤੋਂ ਪਹਿਲਾਂ ਸੰਭਾਵਨਾਵਾਂ ਸਨ ਕਿ ਉਹ 8 ਜੂਨ ਯਾਨੀ ਸ਼ਨੀਵਾਰ ਨੂੰ ਸਹੁੰ ਚੁੱਕ ਸਕਦੇ ਹਨ। ਮੰਗਲਵਾਰ ਨੂੰ ਐਲਾਨੇ ਗਏ ਨਤੀਜਿਆਂ ‘ਚ ਐੱਨ.ਡੀ.ਏ) ਨੂੰ 293 ਸੀਟਾਂ ਮਿਲੀਆਂ ਸਨ।