News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਮਹਾਦੇਵ ਸੱਟੇਬਾਜ਼ੀ ਐਪ ਮਾਮਲਾ ’ਚ ਪੁਲਿਸ ਨੇ ਅਦਾਕਾਰ ਸਾਹਿਲ ਖਾਨ ਨੂੰ ਕੀਤਾ ਗ੍ਰਿਫਤਾਰ

ਮਹਾਦੇਵ ਸੱਟੇਬਾਜ਼ੀ ਐਪ ਮਾਮਲਾ ’ਚ ਪੁਲਿਸ ਨੇ ਅਦਾਕਾਰ ਸਾਹਿਲ ਖਾਨ ਨੂੰ ਕੀਤਾ ਗ੍ਰਿਫਤਾਰ

(TTT)ਮੁੰਬਈ ਕ੍ਰਾਈਮ ਬ੍ਰਾਂਚ ਦੀ ਐਸਆਈਟੀ ਨੇ ਅਦਾਕਾਰ ਸਾਹਿਲ ਖਾਨ ਨੂੰ ਗ੍ਰਿਫਤਾਰ ਕਰ ਲਿਆ ਹੈ। ਸਾਹਿਲ ਖਾਨ ਨੂੰ ਛੱਤੀਸਗੜ੍ਹ ਦੇ ਜਗਲਪੁਰ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਸਾਹਿਲ ਖਾਨ ‘ਤੇ ਸੱਟੇਬਾਜ਼ੀ ਦੀ ਸਾਈਟ ਚਲਾਉਣ ਅਤੇ ਸੱਟੇਬਾਜ਼ੀ ਨੂੰ ਉਤਸ਼ਾਹਿਤ ਕਰਨ ਦਾ ਦੋਸ਼ ਹੈ। ਮੁੰਬਈ ਦੀ ਮਾਟੁੰਗਾ ਪੁਲਸ ਮਹਾਦੇਵ ਸੱਟੇਬਾਜ਼ੀ ਐਪ ਮਾਮਲੇ ਦੀ ਜਾਂਚ ‘ਚ ਸਾਹਿਲ ਖਾਨ ਦਾ ਨਾਂ ਸਾਹਮਣੇ ਆਇਆ ਸੀ।
ਪੁਲਿਸ ਸੂਤਰਾਂ ਅਨੁਸਾਰ ਸਾਹਿਲ ਖ਼ਾਨ ਬਾਂਬੇ ਹਾਈ ਕੋਰਟ ਤੋਂ ਅਗਾਊਂ ਜ਼ਮਾਨਤ ਅਤੇ ਗ੍ਰਿਫ਼ਤਾਰੀ ਤੋਂ ਰਾਹਤ ਨਾ ਮਿਲਣ ਤੋਂ ਬਾਅਦ ਮੁੰਬਈ ਭੱਜ ਗਿਆ ਸੀ। ਕਰੀਬ 40 ਘੰਟੇ ਪਿੱਛਾ ਕਰਨ ਤੋਂ ਬਾਅਦ ਪੁਲਿਸ ਨੇ ਸਾਹਿਲ ਨੂੰ ਫੜ ਲਿਆ। ਸਾਹਿਲ ਖਾਨ ਵਾਰ-ਵਾਰ ਆਪਣਾ ਟਿਕਾਣਾ ਬਦਲਦਾ ਰਿਹਾ।ਇਸ ਤੋਂ ਪਹਿਲਾਂ ਵੀਰਵਾਰ ਨੂੰ ਵੀ ਮਹਾਦੇਵ ਸੱਟੇਬਾਜ਼ੀ ਐਪ ਮਾਮਲੇ ਦੀ ਜਾਂਚ ਲਈ ਮੁੰਬਈ ਪੁਲਸ ਦੀ ਕ੍ਰਾਈਮ ਬ੍ਰਾਂਚ ਵੱਲੋਂ ਗਠਿਤ ਵਿਸ਼ੇਸ਼ ਜਾਂਚ ਟੀਮ (ਐੱਸ. ਆਈ. ਟੀ.) ਨੇ ਅਭਿਨੇਤਾ ਸਾਹਿਲ ਖਾਨ ਤੋਂ ਚਾਰ ਘੰਟੇ ਤੋਂ ਜ਼ਿਆਦਾ ਸਮੇਂ ਤੱਕ ਪੁੱਛਗਿੱਛ ਕੀਤੀ ਸੀ।

<iframe width=”560″ height=”315″ src=”https://www.youtube.com/embed/4eG33yYD1I4?si=AsPhtuLwK-U4o7Rl” title=”YouTube video player” frameborder=”0″ allow=”accelerometer; autoplay; clipboard-write; encrypted-media; gyroscope; picture-in-picture; web-share” referrerpolicy=”strict-origin-when-cross-origin” allowfullscreen></ifram